ਹੜਤਾਲ ’ਤੇ ਬੈਠੇ ਦਿੱਲੀ ’ਵਰਸਿਟੀ ਦੇ ਵਿਦਿਆਰਥੀ ਗ੍ਰਿਫ਼ਤਾਰ

ਪੁਲੀਸ ’ਤੇ ਧੱਕੇਸ਼ਾਹੀ ਦੇ ਦੋਸ਼; ਯੂਨੀਵਰਸਿਟੀ ਖੋਲ੍ਹਣ ਤੇ ਆਫਲਾਈਨ ਕਲਾਸਾਂ ਮੁੜ ਸ਼ੁਰੂ ਕਰਨ ਦੀ ਕਰ ਰਹੇ ਸੀ ਮੰਗ

ਹੜਤਾਲ ’ਤੇ ਬੈਠੇ ਦਿੱਲੀ ’ਵਰਸਿਟੀ ਦੇ ਵਿਦਿਆਰਥੀ ਗ੍ਰਿਫ਼ਤਾਰ

ਹੜਤਾਲ ’ਤੇ ਬੈਠੇ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈਂਦੇ ਹੋਏ ਪੁਲੀਸ ਮੁਲਾਜ਼ਮ।

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਅਕਤੂਬਰ

ਦਿੱਲੀ ਯੂਨੀਵਰਸਿਟੀ ਖੁੱਲ੍ਹਵਾਉਣ ਲਈ ਭੁੱਖ ਹੜਤਾਲ ’ਤੇ ਬੈਠੇ ਨੌਜਵਾਨ ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਏ ਅਤੇ ਵਿਦਿਆਰਥੀਆਂ ਨੂੰ ਡੀਟੀਸੀ ਦੀ ਬੱਸ ਵਿੱਚ ਭਰ ਕੇ ਥਾਣੇ ਲੈ ਜਾਇਆ ਗਿਆ। ਯੂਨੀਵਰਸਿਟੀ ਵਿੱਚ ਭੁੱਖ ਹੜਤਾਲ ’ਤੇ ਬੈਠੇ ਵਿਦਿਆਰਥੀ-ਕਰਮਚਾਰੀਆਂ ਦੀ ਹੜਤਾਲ ਅੱਜ ਦਿੱਲੀ ਪੁਲੀਸ ਨੇ ਜ਼ਬਰਦਸਤੀ ਖ਼ਤਮ ਕਰ ਦਿੱਤੀ ਅਤੇ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਵਿਦਿਆਰਥੀਆਂ ਨੂੰ ਪੁਲੀਸ ਵੱਲੋਂ ਸਪੈਸ਼ਲ ਸੈੱਲ, ਮੌਰੀਸ ਨਗਰ ਵਿੱਚ ਲਿਜਾਇਆ ਗਿਆ। ਬੱਸ ਵਿੱਚ ਕੁੱਝ ਵਿਦਿਆਰਥਣਾਂ ਵੀ ਚੜ੍ਹ ਗਈਆਂ, ਜਿਨ੍ਹਾਂ ਨੂੰ ਮਹਿਲਾ ਪੁਲੀਸ ਨੇ ਧੱਕੇ ਨਾਲ ਹੇਠਾਂ ਲਾਹ ਦਿੱਤਾ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਭੁੱਖ ਹੜਤਾਲ ਕਰ ਰਹੇ ਵਿਦਿਆਰਥੀ ਅਯੂਸ਼ ਤੇ ਮਾਨਿਕ ਨੂੰ ਪੁਲੀਸ ਧੱਕੇ ਨਾਲ ਚੁੱਕ ਕੇ ਲੈ ਗਈ ਤੇ ਕਥਿਤ ਧੱਕਾਮੁੱਕੀ ਵੀ ਕੀਤੀ ਗਈ।

ਵਿਦਿਆਰਥੀਆਂ ਨੇ ਉਪ ਕੁਲਪਤੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਆਇਸਾ, ਕ੍ਰਾਂਤੀਕਾਰੀ ਯੁਵਾ ਸੰਗਠਨ ਤੇ ਹੋਰ ਵਿਦਿਆਰਥੀ ਤੇ ਅਧਿਆਪਕ ਜਥੇਬੰਦੀਆਂ ਦੇ ਕਾਰਕੁਨ ਸ਼ਾਮਲ ਹੋਏ। ਵਿਦਿਆਰਥੀਆਂ ਨੇ ਕਿਹਾ ਕਿ ਡੀਯੂ ਵਿੱਚ ਅਧਿਆਪਨ ਦਾ ਕੰਮ ਅਜੇ ਵੀ ਆਨਲਾਈਨ ਢੰਗ ਨਾਲ ਕੀਤਾ ਜਾ ਰਿਹਾ ਹੈ ਜਦੋਂ ਕਿ ਬਾਕੀ ਸਾਰੇ ਪ੍ਰਸ਼ਾਸਨਿਕ ਕੰਮ ਆਫਲਾਈਨ ਹੋ ਗਏ ਹਨ। ਯੂਨੀਵਰਸਿਟੀ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਕਲਾਸਾਂ, ਅਧਿਐਨ ਸਮੱਗਰੀ ਆਦਿ ਲੈਣ ਵਿੱਚ ਦਿੱਕਤ ਆ ਰਹੀ ਹੈ। ਇਸ ਦੇ ਬਾਵਜੂਦ ਦਿੱਲੀ ਯੂਨੀਵਰਸਿਟੀ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਮੁਤਾਬਕ ਦਿੱਲੀ ਯੂਨੀਵਰਸਿਟੀ ਵਿੱਚ ਅਧਿਆਪਨ ਦਾ ਕੰਮ ਆਨਲਾਈਨ ਹੋਣ ਕਾਰਨ, ਵਿਦਿਆਰਥੀਆਂ ਦੇ ਇੱਕ ਵੱਡੇ ਹਿੱਸੇ ਕੋਲ ਇੰਟਰਨੈੱਟ ਦੀ ਪਹੁੰਚ ਨਹੀਂ ਹੈ। ਇੱਥੋਂ ਤੱਕ ਕਿ ਜਿੱਥੇ ਇੰਟਰਨੈੱਟ ਉਪਲਬਧ ਹੈ, ਉੱਥੇ ਬੈਂਡਵਿਡਥ ਤੇ ਇੰਟਰਨੈੱਟ-ਸਪੀਡ ਦੀਆਂ ਸਮੱਸਿਆਵਾਂ ਹਨ। ਇਨ੍ਹਾਂ ਮੁਸ਼ਕਲਾਂ ਤੋਂ ਇਲਾਵਾ ਬਹੁਤ ਸਾਰੇ ਵਿਦਿਆਰਥੀ ਹਨ, ਜੋ ਸਮਾਜ ਦੇ ਸਮਾਜਿਕ-ਆਰਥਿਕ ਤੌਰ ’ਤੇ ਪਛੜੇ ਵਰਗ ਤੋਂ ਆਉਂਦੇ ਹਨ। ਅਜਿਹੇ ਵਿਦਿਆਰਥੀਆਂ ਲਈ ਕਲਾਸਾਂ ਵਿੱਚ ਹਾਜ਼ਰ ਹੋਣ ਲਈ ਲੋੜੀਂਦੇ ਸਾਧਨਾਂ ਨੂੰ ਖਰੀਦਣਾ ਅਤੇ ਉਨ੍ਹਾਂ ਦੀ ਪੜ੍ਹਾਈ ਦੀਆਂ ਮੁਸ਼ਕਲਾਂ ਨੂੰ ਦੂਰ ਕਰਨਾ ਬਹੁਤ ਚੁਣੌਤੀਪੂਰਨ ਹੁੰਦਾ ਹੈ। ਇਸ ਤੋਂ ਇਲਾਵਾ ਕੇਂਦਰੀ ਲਾਇਬ੍ਰੇਰੀ ਅਤੇ ਕਾਲਜ ਦੀਆਂ ਲਾਇਬ੍ਰੇਰੀਆਂ ਵੀ ਬੰਦ ਹੋਣ ਕਾਰਨ ਵਿਦਿਆਰਥੀਆਂ ਦਾ ਵੱਡਾ ਹਿੱਸਾ ਅਧਿਐਨ ਸਮੱਗਰੀ ਤੇ ਪਾਠ ਪੁਸਤਕਾਂ ਤੱਕ ਪਹੁੰਚ ਕਰਨ ਤੋਂ ਅਸਮਰੱਥ ਹੈ। ਇਨ੍ਹਾਂ ਹਾਲਾਤਾਂ ਕਾਰਨ ਵਿਦਿਆਰਥੀਆਂ ਵਿੱਚ ਅਸਮਾਨਤਾ ਵਧ ਰਹੀ ਹੈ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਯੂਨੀਵਰਸਿਟੀ ਨੂੰ ਤੁਰੰਤ ਖੋਲ੍ਹਿਆ ਜਾਵੇ ਤੇ ਆਫਲਾਈਨ ਕਲਾਸਾਂ ਮੁੜ ਸ਼ੁਰੂ ਕੀਤੀਆਂ ਜਾਣ। ਨਾਲ ਹੀ, ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਹੋਰ ਸਟਾਫ ਲਈ ਪੂਰੀ ਟੀਕਾਕਰਨ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All