DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Delhi women safety protest:ਵਿਦਿਆਰਥਣਾਂ ਵੱਲੋਂ ਔਰਤਾਂ ਦੀ ਸੁਰੱਖਿਆ ਲਈ ਰੋਸ ਮਾਰਚ

ਦਿੱਲੀ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ; ਕਾਲਜਾਂ ’ਚ ਸੁਰੱਖਿਆ ਪ੍ਰਬੰਧ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਰੋਸ ਮਾਰਚ ਦੌਰਾਨ ਨਾਅਰੇਬਾਜ਼ੀ ਕਰਦੀਆਂ ਹੋਈਆਂ ਵਿਦਿਆਰਥਣਾਂ। -ਫੋਟੋ: ਏਐੱਨਆਈ
Advertisement

ਦਿੱਲੀ ਵਿੱਚ ਸ਼ਿਆਮਾ ਪ੍ਰਸਾਦ ਮੁਖਰਜੀ ਕਾਲਜ ਫਾਰ ਵਿਮੈੱਨ (ਐੱਸ ਪੀ ਐੱਮ) ਦੀਆਂ ਵਿਦਿਆਰਥਣਾਂ ਨੇ ਔਰਤਾਂ ਦੀ ਸੁਰੱਖਿਆ ਲਈ ਪੰਜਾਬੀ ਬਾਗ ਪੁਲੀਸ ਸਟੇਸ਼ਨ ਤੱਕ ਰੋਸ ਮਾਰਚ ਕੀਤਾ। ਇਸ ਦੌਰਾਨ ਵਿਦਿਆਰਥਣਾਂ ਨੇ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਵਿੱਚ ਔਰਤਾਂ ਦੀ ਸੁਰੱਖਿਆ ਸਣੇ ਕਾਲਜ ਅੱਗੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੀ ਮੰਗ ਕੀਤੀ। ਜ਼ਿਕਰਯੋਗ ਹੈ ਕਿ ਦੱਖਣੀ ਦਿੱਲੀ ਦੇ ਆਸਥਾ ਕੁੰਜ ਪਾਰਕ ਵਿੱਚ 17 ਸਾਲਾ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੇ ਮਾਮਲੇ ਤੋਂ ਬਾਅਦ ਸ਼ਹਿਰ ਵਿੱਚ ਵਿਦਿਆਰਥੀਆਂ ਵੱਲੋਂ ਕੀਤਾ ਗਿਆ ਇਹ ਚੌਥਾ ਮੁਜ਼ਾਹਰਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਜਬਰ-ਜਨਾਹ ਦੀਆਂ ਘਟਨਾਵਾਂ ਦੀ ਆਲੋਚਨਾ ਕਰਦਿਆਂ ਵਿਦਿਆਰਥਣਾਂ ਲਈ ਪਿੰਕ ਹੈਲਪ ਡੈਸਕ, ਬਿਹਤਰ ਸੀ ਸੀ ਟੀ ਵੀ ਕਵਰੇਜ, ਕਾਲਜ ਦੇ ਆਲੇ-ਦੁਆਲੇ ਪੁਲੀਸ ਗਸ਼ਤ ਵਧਾਉਣ ਅਤੇ ਵਿਦਿਆਰਥੀਆਂ ਨੂੰ ਕਾਲਜ ਪ੍ਰਸ਼ਾਸਨ ਤੇ ਡਿਪਟੀ ਕਮਿਸ਼ਨਰ ਆਫ਼ ਪੁਲੀਸ ਦੇ ਦਫ਼ਤਰ ਨਾਲ ਜੋੜਨ ਵਾਲੀ ਸਿੱਧੀ ਸ਼ਿਕਾਇਤ ਪ੍ਰਣਾਲੀ ਦੀ ਮੰਗ ਕੀਤੀ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਆਸਥਾ ਕੁੰਜ ਦੀ ਘਟਨਾ ਉਸ ਅਸੁਰੱਖਿਅਤ ਮਾਹੌਲ ਦੀ ਕੋਈ ਇਕੱਲੀ ਘਟਨਾ ਨਹੀਂ ਹੈ, ਜਿਸ ਵਿੱਚ ਔਰਤਾਂ ਰਹਿ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਅਜਿਹੇ ਮਾਮਲੇ ਸਾਹਮਣੇ ਆਏ ਹਨ।

ਇਹ ਪ੍ਰਦਰਸ਼ਨ ਉਨ੍ਹਾਂ ਕਈ ਪ੍ਰਦਰਸ਼ਨਾਂ ਦੀ ਲੜੀ ਦਾ ਹਿੱਸਾ ਸੀ ਜੋ ਕਥਿਤ ਜਬਰ-ਜਨਾਹ ਦੀ ਘਟਨਾ ਤੋਂ ਬਾਅਦ ਸ਼ਹਿਰ ਦੇ ਕੈਂਪਸਾਂ ਵਿੱਚ ਲਗਾਤਾਰ ਹੋ ਰਹੇ ਹਨ।

Advertisement

ਔਰਤਾਂ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ : ਮੁੱਖ ਮੰਤਰੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਦਿੱਲੀ ਵਿੱਚ ਔਰਤਾਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਸਿਰਫ਼ ਲੜਕੀਆਂ ’ਤੇ ਨਹੀਂ ਸੁੱਟੀ ਜਾ ਸਕਦੀ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸੁਰੱਖਿਆ ਲਈ ਪੁਲੀਸ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਦਿੱਲੀ ਯੂਨੀਵਰਸਿਟੀ ਦੇ ਮੈਤ੍ਰੇਈ ਕਾਲਜ ਦੇ ਇਕ ਸਮਾਰੋਹ ਦੌਰਾਨ ਸੰਬੋਧਨ ਕਰ ਰਹੀ ਸੀ। ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਗੁਪਤਾ ਨੇ ਕਿਹਾ ਕਿ ਲੜਕੀਆਂ ’ਤੇ ਪਾਬੰਦੀਆਂ ਨਹੀਂ ਲਗਾਈਆਂ ਜਾਣੀਆਂ ਚਾਹੀਦੀਆਂ, ਸਗੋਂ ਪੁਰਸ਼ਾਂ ਨੂੰ ਵੀ ਚੰਗਾ ਵਿਹਾਰ ਅਤੇ ਔਰਤਾਂ ਦਾ ਸਤਿਕਾਰ ਕਰਨਾ ਸਿਖਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੜਕਿਆਂ ਨੂੰ ਔਰਤਾਂ ਨਾਲ ਵਿਹਾਰ ਦੌਰਾਨ ਸਹੀ ਅਤੇ ਗਲਤ ਦੀ ਸਮਝ ਹੋਣੀ ਚਾਹੀਦੀ ਹੈ।

Advertisement

Advertisement
×