DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਦਿੱਲੀ ਵਾਸੀ ਘਰਾਂ ’ਤੇ ਤਿਰੰਗਾ ਲਹਿਰਾਉਣ: Rekha Gupta

ਆਜ਼ਾਦੀ ਦਿਹਾਡ਼ੇ ਦੇ ਮੱਦੇਨਜ਼ਰ ਤਿਰੰਗਾ ਯਾਤਰਾ; ਕੌਮੀ ਪ੍ਰਧਾਨ ਨਿਤਿਨ ਨਬੀਨ ਵੱਲੋਂ ਸ਼ਿਰਕਤ

  • fb
  • twitter
  • whatsapp
  • whatsapp
featured-img featured-img
ਤਿਰੰਗਾ ਯਾਤਰਾ ਵਿੱਚ ਹਿੱਸਾ ਲੈਂਦੀ ਹੋਈ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਪਾਰਟੀ ਪ੍ਰਧਾਨ ਨਿਤਿਨ ਨਬੀਨ। -ਫੋਟੋ: ਮੁਕੇਸ਼ ਅਗਰਵਾਲ
Advertisement

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਅਗਵਾਈ ਹੇਠ ਅੱਜ ਕਰਤੱਵਿਆ ਪਥ ’ਤੇ ਤਿਰੰਗਾ ਯਾਤਰਾ ਕੀਤੀ ਗਈ। ਤਿਰੰਗਾ ਯਾਤਰਾ ਵਿੱਚ ਕੈਬਨਿਟ ਮੰਤਰੀਆਂ ਸਣੇ ਵੱਡੀ ਗਿਣਤੀ ’ਚ ਸਥਾਨਕ ਲੋਕਾਂ ਨੇ ਹਿੱਸਾ ਲੈਂਦਿਆਂ ਸ਼ਹੀਦਾਂ ਨੂੰ ਸਿਜਦਾ ਕੀਤਾ। ਇਹ ਯਾਤਰਾ ਇੰਡੀਆ ਗੇਟ ਤੋਂ ਵਿਜੌ ਚੌਕ ਤੱਕ ਕੀਤੀ ਗਈ ਸੀ।

ਯਾਤਰਾ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਜ਼ਾਦੀ ਦਿਹਾੜੇ ਮੌਕੇ ਆਪਣੇ ਘਰਾਂ ’ਤੇ ਤਿਰੰਗਾ ਲਹਿਰਾਉਣ ਅਤੇ ਤਿਰੰਗੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕਰਨ। ਇਸ ਦੌਰਾਨ ਮੁੱਖ ਮੰਤਰੀ ਨੇ ਦਿੱਲੀ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਵੀ ਦਿੱਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਆਜ਼ਾਦੀ ਦਿਵਸ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਆਜ਼ਾਦੀ ਘੁਲਾਟੀਆਂ ਨੂੰ ਯਾਦ ਕਰਨ ਅਤੇ ਮਾਣ ਨਾਲ ਰਾਸ਼ਟਰੀ ਝੰਡਾ ਲਹਿਰਾ ਕੇ ਉਨ੍ਹਾਂ ਦਾ ਸਨਮਾਨ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਸਾਰੇ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਇਸ ਲਈ ਉਨ੍ਹਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਉਨ੍ਹਾਂ ਕਿਹਾ ਕਿ ਤਿਰੰਗਾ ਯਾਤਰਾ ਦੇਸ਼ ਭਗਤੀ, ਕੁਰਬਾਨੀ ਅਤੇ ਰਾਸ਼ਟਰੀ ਏਕਤਾ ਦੀ ਭਾਵਨਾ ਦਾ ਪ੍ਰਤੀਕ ਹੈ। ਜ਼ਿਕਰਯੋਗ ਹੈ ਕਿ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਭਾਜਪਾ ਸ਼ਹਿਰ ਵਿੱਚ ਤਿਰੰਗਾ ਯਾਤਰਾਵਾਂ ਕੱਢ ਰਹੀ ਹੈ। ਇਨ੍ਹਾਂ ਯਾਤਰਾਵਾਂ ਦਾ ਉਦੇਸ਼ ਸੁਤੰਤਰਤਾ ਸੰਗਰਾਮ ਵਿੱਚ ਸ਼ਾਮਲ ਆਜ਼ਾਦੀ ਘੁਲਾਟੀਆਂ ਨੂੰ ਸਿਜਦਾ ਕਰਨਾ ਹੈ। ਅੱਜ ਤਿਰੰਗਾ ਯਾਤਰਾ ਵਿੱਚ ਦਿੱਲੀ ਭਾਜਪਾ ਪ੍ਰਧਾਨ ਅਤੇ ਕੇਂਦਰੀ ਰਾਜ ਮੰਤਰੀ ਹਰਸ਼ ਮਲਹੋਤਰਾ, ਕੈਬਨਿਟ ਮੰਤਰੀ ਪਰਵੇਸ਼ ਸਾਹਿਬ ਸਿੰਘ, ਆਸ਼ੀਸ਼ ਸੂਦ ਅਤੇ ਮਨਜਿੰਦਰ ਸਿੰਘ ਸਿਰਸਾ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਤੇ ਸਥਾਨਕ ਲੋਕ ਹਾਜ਼ਰ ਸਨ।

Advertisement

Advertisement
Advertisement
×