ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ
310 ਤੋਂ ਘਟ ਕੇ 269 ਰਿਹਾ ਏ ਕਿਊ ਆਈ, ਹਵਾ ਦੀ ਗੁਣਵੱਤਾ ਹਾਲੇ ਵੀ ਮਾੜੀ ਸ਼੍ਰੇਣੀ ’ਚ ਦਰਜ
Advertisement
ਸ੍ਰੀ ਗੁਰੂ ਨਾਨਕ ਸੇਵਾ ਦਲ ਵੱਲੋਂ ਜਹਾਂਗੀਰ ਪੁਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸੇਵਾ ਦਲ ਨੇ ਇਲਾਕੇ ਦੀਆਂ ਸੰਗਤਾਂ ਵਿਚਕਾਰ ਗੁਰੂ ਸਾਹਿਬ ਵਲੋਂ ਮਾਨਵਤਾ ਦੇ ਭਲੇ ਲਈ ਦਿੱਤੇ ਸੰਦੇਸ਼ਾਂ ਦੇ ਪ੍ਰਚਾਰ-ਪ੍ਰਸਾਰ ਲਈ ਇਹ ਉਪਰਾਲਾ ਕੀਤਾ। ਇਸ ਮੌਕੇ ਸੇਂਟ ਮਾਡਲ ਸਕੂਲ, ਮਹਿੰਦਰਾ ਪਾਰਕ, ਦਿੱਲੀ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਦੱਸਣਯੋਗ ਹੈ ਕਿ ਸਕੂਲ ਪ੍ਰਬੰਧਕਾਂ ਹਰਵਿੰਦਰ ਸਿੰਘ ਤੇ ਰਮਣੀਕ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੰਦੇਸ਼ਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ‘ਪਲੇ-ਕਾਰਡ’ ਤਿਆਰ ਕਰਵਾਏ ਗਏ, ਜਿਨ੍ਹਾਂ ਉੱਪਰ ਗੁਰੂ ਸਾਹਿਬ ਦੇ ਸੰਦੇਸ਼ ਲਿਖੇ ਹੋਏ ਸਨ ਤੇ ਵਿਦਿਆਰਥੀਆਂ ਨੇ ਮੂਲ ਮੰਤਰ ਦਾ ਪਾਠ ਕਰਦੇ ਹੋਏ ਨਗਰ ਕੀਰਤਨ ਵਿੱਚ ਹਾਜ਼ਰੀ ਭਰੀ।
Advertisement
Advertisement
×

