ਦਿੱਲੀ ਦੀ ਹਵਾ ਦੀ ਗੁਣਵੱਤਾ ‘ਬਹੁਤ ਖਰਾਬ’, ਤਾਪਮਾਨ 9.7°C ਤੱਕ ਡਿੱਗਿਆ !
ਦਿੱਲੀ ਦੀ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ਵੀ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਰਹੀ। ਇਸ ਦੌਰਾਨ ਘੱਟੋ-ਘੱਟ ਤਾਪਮਾਨ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ।
ਸ਼ੁੱਕਰਵਾਰ ਨੂੰ ਲਗਾਤਾਰ ਹਵਾ ਗੁਣਵੱਤਾ ਸੂਚਕਾਂਕ (AQI) 387 ਬਹੁਤ ਖਰਾਬ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਸੀ। ਸ਼ਨੀਵਾਰ ਨੂੰ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ 24 ਘੰਟੇ ਦਾ ਔਸਤ AQI 386 ਰਿਹਾ, ਜੋ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਆਉਂਦਾ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਜ਼ਹਿਰੀਲੀ ਹਵਾ ਜਾਰੀ ਰਹੀ, ਜਿਸ ਵਿੱਚ 16 ਸਟੇਸ਼ਨਾਂ ਨੇ ਗੰਭੀਰ (Severe) AQI ਰਿਪੋਰਟ ਕੀਤਾ।
ਸੈਟੇਲਾਈਟ ਡੇਟਾ ਅਨੁਸਾਰ, ਵੀਰਵਾਰ ਨੂੰ ਪੰਜਾਬ ਵਿੱਚ 104, ਹਰਿਆਣਾ ਵਿੱਚ 24 ਅਤੇ ਉੱਤਰ ਪ੍ਰਦੇਸ਼ ਵਿੱਚ 129 ਥਾਵਾਂ ’ਤੇ ਖੇਤਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ। ਐਤਵਾਰ ਲਈ ਭਵਿੱਖਬਾਣੀ ਹੈ ਕਿ ਪਰਾਲੀ ਸਾੜਨ ਦਾ ਯੋਗਦਾਨ 14.5% ਹੋਵੇਗਾ। ਸ਼ਨੀਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ। ਇਹ ਆਮ ਨਾਲੋਂ 3.8 ਡਿਗਰੀ ਘੱਟ ਹੈ। ਜਦੋਕਿ ਵੱਧ ਤੋਂ ਵੱਧ ਤਾਪਮਾਨ 26.6 ਡਿਗਰੀ ਸੈਲਸੀਅਸ ਰਿਹਾ।
ਐਤਵਾਰ ਨੂੰ ਹਲਕੀ ਧੁੰਦ (Shallow fog) ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
