DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਦੇ ਵਿਕਾਸ ਦਾ ਸਾਲ ਮੁਕੰਮਲ: ਰੇਖਾ ਗੁਪਤਾ

ਭਾਜਪਾ ਸਰਕਾਰ ਨੇ ਸਾਲਾਨਾ ਰਿਪੋਰਟ ਕਾਰਡ ਜਾਰੀ ਕੀਤਾ

  • fb
  • twitter
  • whatsapp
  • whatsapp
Advertisement

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੀ ਸਰਕਾਰ ਦਾ ਸਾਲ ਪੂਰਾ ਹੋਣ ’ਤੇ ਅੱਜ ਸਾਲਾਨਾ ਰਿਪੋਰਟ ਕਾਰਡ ਜਾਰੀ ਕੀਤਾ। ਭਾਜਪਾ ਦੀ ਅਗਵਾਈ ਹੇਠਲੀ ਸਰਕਾਰ ਦੇ ਇੱਕ ਸਾਲ ਦੇ ਕਾਰਜਕਾਲ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ 365 ਦਿਨ ਦਿੱਲੀ ਦੀ ਦਿਸ਼ਾ ਬਦਲਣ ਵਾਲੇ ਸਨ। ਉਨ੍ਹਾਂ ਭਰੋਸਾ ਜਤਾਇਆ ਕਿ ਆਉਣ ਵਾਲੇ ਚਾਰ ਸਾਲਾਂ ਵਿੱਚ ਦਿੱਲੀ ਦੀ ਹਾਲਤ ਵਿੱਚ ਵੱਡਾ ਸੁਧਾਰ ਦੇਖਣ ਨੂੰ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਹਿੱਤ ਵਿੱਚ ਰੋਜ਼ਾਨਾ ਨਵੇਂ ਫੈਸਲੇ ਲੈਣਾ ਅਤੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨਾ ਹੀ ਉਨ੍ਹਾਂ ਦੀ ਸਰਕਾਰ ਦਾ ਮੁੱਖ ਮਕਸਦ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਇੱਕ ਸਾਲ ਪੂਰਾ ਹੋਣ ’ਤੇ ਵਧਾਈ ਦਿੰਦਿਆਂ ਕਿਹਾ, “ਅੱਜ ਦਾ ਰਿਪੋਰਟ ਕਾਰਡ ਸਾਡੀ ਸਖ਼ਤ ਮਿਹਨਤ ਅਤੇ ਬਦਲਾਅ ਦਾ ਪ੍ਰਤੀਕ ਹੈ। ਇਹ ਵਾਅਦਿਆਂ ਦੀ ਨਹੀਂ, ਸਗੋਂ ਨਤੀਜਿਆਂ ਦੀ ਸਰਕਾਰ ਹੈ। ਅਸੀਂ ਸਿਰਫ਼ ਐਲਾਨਾਂ ਤੱਕ ਸੀਮਤ ਨਹੀਂ ਰਹੇ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕੀਤਾ ਹੈ।”

Advertisement

ਰੇਖਾ ਗੁਪਤਾ ਨੇ ਪਿਛਲੀਆਂ ਸਰਕਾਰਾਂ ’ਤੇ ਤਨਜ ਕੱਸਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਦਿੱਲੀ ਨੂੰ ਖੜੋਤ ਤੋਂ ਬਾਹਰ ਕੱਢ ਕੇ ਤਰੱਕੀ ਦੇ ਰਾਹ ਪਾਇਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਹਾਨੇ ਬਣਾਏ ਜਾਂਦੇ ਸਨ ਅਤੇ ਇਸ਼ਤਿਹਾਰਬਾਜ਼ੀ ’ਤੇ ਜ਼ੋਰ ਦਿੱਤਾ ਜਾਂਦਾ ਸੀ, ਪਰ ਉਨ੍ਹਾਂ ਦੀ ਸਰਕਾਰ ਨੇ ਸਮੱਸਿਆਵਾਂ ਦੇ ਹੱਲ ਅਤੇ ਅਸਲ ਵਿਕਾਸ ਵੱਲ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਦੀ ਸਰਕਾਰ ਪੋਸਟਰ ਅਤੇ ਸੋਸ਼ਲ ਮੀਡੀਆ ’ਤੇ ਸਿਆਸਤ ਵਿੱਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਕੰਮ ਦੇ ਸੱਭਿਆਚਾਰ ਵਿੱਚ ਬਦਲਾਅ ਲਿਆਉਣ ਲਈ ਵਚਨਬੱਧ ਹੈ।

Advertisement

ਸਿੱਖਿਆ ਖੇਤਰ ’ਚ ਸੁਧਾਰਾਂ ਲਈ ਫੈਸਲੇ ਕਰਨ ਦਾ ਦਾਅਵਾ

ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਸਿੱਖਿਆ ਬਾਰੇ ਬਹੁਤ ਗੱਲਾਂ ਕੀਤੀਆਂ, ਪਰ ਹਕੀਕਤ ਕੁਝ ਹੋਰ ਸੀ। ਉਨ੍ਹਾਂ ਦੋਸ਼ ਲਾਇਆ ਕਿ ਬੁਨਿਆਦੀ ਢਾਂਚੇ ਨਾਲੋਂ ਪ੍ਰਚਾਰ ’ਤੇ ਜ਼ਿਆਦਾ ਖਰਚ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ‘ਦਿੱਲੀ ਸਕੂਲ ਐਜੂਕੇਸ਼ਨ (ਫੀਸਾਂ ਦੇ ਨਿਰਧਾਰਨ ਅਤੇ ਨਿਯਮਾਂ ਵਿੱਚ ਪਾਰਦਰਸ਼ਤਾ) ਐਕਟ, 2025’ ਪਾਸ ਕਰਕੇ ਸਿੱਖਿਆ ਦੇ ਵਪਾਰੀਕਰਨ ਨੂੰ ਰੋਕਣ ਵੱਲ ਇੱਕ ਦਲੇਰਾਨਾ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਸਕੂਲ ਵਿੱਚ ਸਮਾਰਟ ਕਲਾਸਰੂਮ ਅਤੇ ਡਿਜੀਟਲ ਲਾਇਬ੍ਰੇਰੀਆਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਮਿਲ ਸਕੇ।

Advertisement
×