ਘੱਟ ਗਿਣਤੀਆਂ ਨੂੰ ਬਣਦੀ ਨੁਮਾਇੰਦਗੀ ਦੇਣ ਦੀ ਮੰਗ

ਘੱਟ ਗਿਣਤੀਆਂ ਨੂੰ ਬਣਦੀ ਨੁਮਾਇੰਦਗੀ ਦੇਣ ਦੀ ਮੰਗ

ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਦੇ ਹੋਏ ਕੇ ਕੇ ਬਾਵਾ।-ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 20 ਜੂਨ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੀਐਸਆਈਡੀਸੀ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਦਿੱਲੀ ਵਿਚ ਪੱਛੜੀਆਂ ਸ਼੍ਰੇਣੀਆਂ, ਅਤਿਵਾਦ ਪੀੜਤ, ਸੁਤੰਤਰਤਾ ਸੰਗਰਾਮੀ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੂੰ ਪਾਰਟੀ ਅਤੇ ਸਰਕਾਰ ਅੰਦਰ ਬਣਦਾ ਸਨਮਾਨ ਦੇਣ ਦੀ ਮੰਗ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਗ੍ਰਹਿ ਜਾ ਕੇ ਮੰਗ ਪੱਤਰ ਦਿੱਤਾ। ਸ੍ਰੀ ਬਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਕੁੱਲ ਹਿੰਦ ਕਾਂਗਰਸ ਦੇ ਕੈਸ਼ੀਅਰ ਅਤੇ ਦਫਤਰ ਇੰਚਾਰਜ ਪਵਨ ਬਾਂਸਲ, ਤਿੰਨ ਮੈਂਬਰੀ ਕਮੇਟੀ ਪੰਜਾਬ ਦੇ ਮੈਂਬਰ ਜੇ ਪੀ ਅਗਰਵਾਲ, ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮੁਕੁਲ ਵਾਸਨਿਕ ਜਨਰਲ ਸਕੱਤਰ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਕਿਸ਼ੋਰੀ ਲਾਲ ਸ਼ਰਮਾ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਆਪਣੇ ਜੀਵਨ ਦੇ ਸੰਘਰਸ਼ ਦੇ 45 ਸਾਲ ਸਬੰਧੀ ਪੁਸਤਕ ਵੀ ਭੇਟ ਕੀਤੀ। ਉਨ੍ਹਾਂ ਕੌਮੀ ਆਗੂਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਅੰਦਰ ਪਛੜੀਆਂ ਸ਼੍ਰੇਣੀਆਂ ਦੀ 35 ਫ਼ੀਸਦੀ ਆਬਾਦੀ ਹੈ ਅਤੇ 68 ਜਾਤੀਆਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧ ਰੱਖਦੀਆਂ ਹਨ ਪਰ ਪੱਛੜੀਆਂ ਸ਼੍ਰੇਣੀਆਂ ਨੂੰ ਨਾ ਤਾਂ ਪਾਰਟੀ ਅਤੇ ਨਾ ਹੀ ਸਰਕਾਰ ਅੰਦਰ ਢੁਕਵੀਂ ਨੁਮਾਇੰਦਗੀ ਦਿੱਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਉਕਤ ਸ਼੍ਰੇਣੀਆਂ ਨੂੰ ਬਣਦਾ ਸਨਮਾਨ ਦੇ ਕੇ ਨਿਵਾਜਿਆ ਜਾਵੇ। ਇਸ ਮੌਕੇ ਗੁੱਜਰ ਸਮਾਜ ਪੰਜਾਬ ਦੇ ਪ੍ਰਧਾਨ ਚੌਧਰੀ ਦਸੌਂਧੀ ਰਾਮ ਅਤੇ ਯੂਥ ਆਗੂ ਸਾਜਨ ਮਲਹੋਤਰਾ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All