ਮੈਟਰੋ ਸਟੇਸ਼ਨਾਂ ਦੇ ਨਾਂ ਗੁਰਦੁਆਰਿਆਂ ਦੇ ਨਾਂ ’ਤੇ ਰੱਖਣ ਦੀ ਮੰਗ
ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਚਾਰ ਮੈਟਰੋ ਸਟੇਸ਼ਨਾਂ ਦਾ ਨਾਂ ਉਨ੍ਹਾਂ ਦੇ ਨੇੜੇ ਸਥਿਤ ਪ੍ਰਮੁੱਖ ਗੁਰਦੁਆਰਿਆਂ ਦੇ ਨਾਂ ’ਤੇ ਰੱਖਣ ਦੀ ਅਪੀਲ ਕੀਤੀ ਹੈ। ਤਰਲੋਚਨ ਸਿੰਘ ਨੇ ਆਪਣੇ ਪੱਤਰ...
Advertisement
ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਪੱਤਰ ਲਿਖ ਕੇ ਚਾਰ ਮੈਟਰੋ ਸਟੇਸ਼ਨਾਂ ਦਾ ਨਾਂ ਉਨ੍ਹਾਂ ਦੇ ਨੇੜੇ ਸਥਿਤ ਪ੍ਰਮੁੱਖ ਗੁਰਦੁਆਰਿਆਂ ਦੇ ਨਾਂ ’ਤੇ ਰੱਖਣ ਦੀ ਅਪੀਲ ਕੀਤੀ ਹੈ। ਤਰਲੋਚਨ ਸਿੰਘ ਨੇ ਆਪਣੇ ਪੱਤਰ ਵਿੱਚ ਦਿੱਲੀ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਮੈਟਰੋ ਸਟੇਸ਼ਨਾਂ ਦੇ ਨਾਂ ਬਦਲਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਧਿਆਨ ਦੇਣ ਯੋਗ ਹੈ ਕਿ ਕੌਮੀ ਰਾਜਧਾਨੀ ਵਿੱਚ ਹੁਣ ਤੱਕ ਕਿਸੇ ਵੀ ਮੈਟਰੋ ਸਟੇਸ਼ਨ ਦਾ ਨਾਂ ਕਿਸੇ ਗੁਰਦੁਆਰੇ ਦੇ ਨਾਂ ’ਤੇ ਨਹੀਂ ਰੱਖਿਆ ਗਿਆ ਹੈ। ਪੱਤਰ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਨਾਨਕ ਪਿਆਊ ਸਾਹਿਬ, ਗੁਰਦੁਆਰਾ ਮੋਤੀ ਬਾਗ ਸਾਹਿਬ ਦਾ ਜ਼ਿਕਰ ਕੀਤਾ ਗਿਆ ਹੈ।
Advertisement
Advertisement
×

