ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੀ ਮੰਗ
ਪੱਤਰ ਪ੍ਰੇਰਕ ਨਵੀਂ ਦਿੱਲੀ, 14 ਸਤੰਬਰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਪੰਜਾਬੀ ਭਾਸ਼ਾ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਿੱਖ ਵਿਕਾਸ ਬੋਰਡ ਦੀ ਸਥਾਪਨਾ ਕਰਨ ਦੀ ਬੇਨਤੀ ਕੀਤੀ। ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ...
Advertisement
ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਸਤੰਬਰ
Advertisement
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਪੰਜਾਬੀ ਭਾਸ਼ਾ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਸਿੱਖ ਵਿਕਾਸ ਬੋਰਡ ਦੀ ਸਥਾਪਨਾ ਕਰਨ ਦੀ ਬੇਨਤੀ ਕੀਤੀ। ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਗੁਜਰਾਤ ਦੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖ ਕੇ ਪੰਜਾਬੀ ਭਾਸ਼ਾ, ਸਿੱਖ ਸੱਭਿਆਚਾਰ ਅਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਗੁਜਰਾਤ ਵਿੱਚ ਇੱਕ ਸਿੱਖ ਵਿਕਾਸ ਬੋਰਡ ਅਤੇ ਇੱਕ ਸਿੱਖ ਰਿਸਰਚ ਬੋਰਡ ਸਥਾਪਤ ਕਰਨ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗੁਜਰਾਤ ਸਰਕਾਰ ਨੇ ਗੁਜਰਾਤ ਵਿੱਚ ਸਿੱਖ ਗੁਰਦੁਆਰਿਆਂ ਦੀ ਮੁਰੰਮਤ ਅਤੇ ਉਸਾਰੀ ਲਈ ਵਿੱਤੀ ਸਹਾਇਤਾ ਦੇਣ ਲਈ ਖੁੱਲ੍ਹੇ ਦਿਲ ਨਾਲ ਕੰਮ ਕੀਤਾ ਹੈ। ਪੱਤਰ ’ਚ ਸਿੱਖ ਵਿਕਾਸ ਬੋਰਡ ਅਤੇ ਇੱਕ ਸਿੱਖ ਰਿਸਰਚ ਬੋਰਡ ਜਾਂ ਯੂਨੀਵਰਸਿਟੀ ਪੱਧਰ ’ਤੇ ਗੁਰੂ ਨਾਨਕ ਦੇਵ ਜਾਂ ਭਾਈ ਮੋਹਕਮ ਸਿੰਘ ਦੇ ਨਾਮ ’ਤੇ ਘੱਟੋ-ਘੱਟ ਇੱਕ ਚੇਅਰ ਸਥਾਪਤ ਕਰਨ ਦੀ ਬੇਨਤੀ ਕੀਤੀ ਹੈ
Advertisement
×