ਸਫ਼ਾਈ ਸੇਵਾਵਾਂ ਦੇ ਨਿੱਜੀਕਰਨ ਖ਼ਿਲਾਫ਼ ਮੁਜ਼ਾਹਰਾ

ਪੁਲੀਸ ਨੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲਿਆ

ਸਫ਼ਾਈ ਸੇਵਾਵਾਂ ਦੇ ਨਿੱਜੀਕਰਨ ਖ਼ਿਲਾਫ਼ ਮੁਜ਼ਾਹਰਾ

ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਐੱਸਡੀਐੱਮਸੀ ਵੱਲੋਂ ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਦੇ ਨਿੱਜੀਕਰਨ ਖ਼ਿਲਾਫ਼ ਸਿਵਿਕ ਸੈਂਟਰ ਅੱਗੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੌਰਾਨ ‘ਆਪ’ ਆਗੂਆਂ ਤੇ ਕੌਂਸਲਰਾਂ ਨੂੰ ਹਿਰਾਸਤ ਵਿੱਚ ਲੈਂਦੀ ਹੋਈ ਦਿੱਲੀ ਪੁਲੀਸ। -ਫੋਟੋ: ਮੁਕੇਸ਼ ਅਗਰਵਾਲ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 28 ਅਕਤੂਬਰ
ਇਥੇ ਭਾਜਪਾ ਸ਼ਾਸਿਤ ਐੱਮਸੀਡੀ ਵਿੱਚ ਕੰਮ ਕਰ ਰਹੇ ਸਾਰੇ ਸਫਾਈ ਸੇਵਕਾਂ ਨੂੰ ਨਿੱਜੀ ਕੰਪਨੀਆਂ ਦੇ ਅਧੀਨ ਕਰਨ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਪੁਲੀਸ ਵੱਲੋਂ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਪੁਲੀਸ ਅਤੇ ਆਗੂਆਂ ਵਿਚਾਲੇ ਕਾਫ਼ੀ ਖਿੱਚ ਧੂਹ ਹੋਈ।

ਜਾਣਕਾਰੀ ਮੁਤਾਬਿਕ ਭਾਜਪਾ ਅੱਜ ਇਸ ਸਬੰਧੀ ਸਥਾਈ ਕਮੇਟੀ ਸਾਹਮਣੇ ਮਤਾ ਲੈ ਕੇ ਆਉਣ ਵਾਲੀ ਸੀ, ਜਿਸ ਦੇ ਵਿਰੋਧ ਵਿੱਚ ‘ਆਪ’ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ ਦੀ ਅਗਵਾਈ ਵਿੱਚ ਪਾਰਟੀ ਦੇ ਸਮੂਹ ਕਾਰਪੋਰੇਟਰਾਂ ਅਤੇ ਸੈਂਕੜੇ ਵਰਕਰਾਂ ਨੇ ਸਿਵਿਕ ਸੈਂਟਰ ਦੇ ਬਾਹਰ ਰੋਸ ਮੁਜ਼ਾਹਰਾ ਕੀਤਾ ਅਤੇ ਇਸ ਕਾਲੇ ਕਾਨੂੰਨ ਨੂੰ ਪਾਸ ਨਾ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਦੁਰਗੇਸ਼ ਪਾਠਕ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾਂ ਦਲਿਤਾਂ ਦੇ ਵਿਰੋਧ ਵਿੱਚ ਰਹੀ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਅੱਜ ਸਦਨ ਵਿੱਚ ਮਤਾ ਲੈ ਕੇ ਆ ਰਹੀ ਹੈ, ਜੇਕਰ ਇਹ ਮਤਾ ਪਾਸ ਹੋ ਜਾਂਦਾ ਹੈ ਤਾਂ ਸਾਰੇ ਸਫਾਈ ਸੇਵਕ ਸਦਾ ਲਈ ਨਿੱਜੀ ਕੰਪਨੀਆਂ ਦੇ ਗੁਲਾਮ ਬਣ ਜਾਣਗੇ। ਜੇ ਅੱਜ ਇਹ ਮਤਾ ਪਾਸ ਹੋ ਜਾਂਦਾ ਹੈ, ਤਾਂ ਦਿੱਲੀ ਦੇ ਲੱਖਾਂ ਸਫਾਈ ਕਰਮਚਾਰੀ ਜੋ ਪਹਿਲਾਂ ਹੀ ਆਪਣੀ ਅਤੇ ਆਪਣੇ ਪਰਿਵਾਰ ਦੀ ਬਹੁਤ ਮੁਸ਼ਕਿਲਾਂ ਨਾਲ ਦੇਖਭਾਲ ਕਰ ਰਹੇ ਹਨ, ਵਧੇਰੇ ਮੁਸੀਬਤ ਵਿੱਚ ਆ ਜਾਣਗੇ ਅਤੇ ਜੋ ਪ੍ਰਣਾਲੀ ਅੰਗਰੇਜ਼ਾਂ ਦੇ ਸਮੇਂ ਸੀ, ਉਹੀ ਸਥਿਤੀ ਫਿਰ ਤੋਂ ਮੁੜ ਕਾਇਮ ਹੋਵੇਗੀ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅੰਗਰੇਜ਼ ਹਿੰਦੁੂਸਤਾਨੀਆਂ ਦਾ ਸ਼ੋਸ਼ਣ ਕਰਦੇ ਸਨ, ਉਸੇ ਤਰ੍ਹਾਂ ਇਹ ਪ੍ਰਾਈਵੇਟ ਕੰਪਨੀਆਂ ਸਫਾਈ ਕਰਮਚਾਰੀਆਂ ਦਾ ਸ਼ੋਸ਼ਣ ਕਰਨਾ ਸ਼ੁਰੂ ਕਰ ਦੇਣਗੀਆਂ। ਦੁਰਗੇਸ਼ ਪਾਠਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮਤੇ ਦਾ ਪੂਰੀ ਤਰ੍ਹਾਂ ਵਿਰੋਧ ਕਰਦੀ ਹੈ ਤੇ ‘ਆਪ’ ਨੇ ਹਮੇਸ਼ਾਂ ਗਰੀਬ ਅਤੇ ਪੱਛੜੇ ਵਰਗ ਦੇ ਹਿੱਤਾਂ ਲਈ ਕੰਮ ਕੀਤਾ ਹੈ ਤੇ ਅੱਗੇ ਵੀ ਉਹ ਕਾਰਜ ਕਰਦੇ ਰਹਿਣਗੇ।

ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਵੀ ਆਮ ਆਦਮੀ ਪਾਰਟੀ ਦਿੱਲੀ ਦੇ ਸਾਰੇ ਸਫਾਈ ਸੇਵਕਾਂ ਦੇ ਨਾਲ ਖੜ੍ਹੀ ਹੈ, ਜਿਸ ਤਹਿਤ ‘ਆਪ’ ਸਾਰੇ ਕਾਰਪੋਰੇਟਰ, ਵਰਕਰ ਅਤੇ ਦਿੱਲੀ ਦੇ ਸਫਾਈ ਸੇਵਕ ਇਸ ਮਤੇ ਖ਼ਿਲਾਫ਼ ਰੋਸ ਮੁਜ਼ਾਹਰਾ ਕਰ ਰਹੇ ਹਨ ਤੇ ਲੋਕ ਵਿਰੋਧੀ ਪਾਰਟੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਰਹਿਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All