ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ

ਯੂਕਰੇਨ ਤੋਂ ਪਰਤੇ ਵਿਦਿਆਰਥੀਆਂ ਵੱਲੋਂ ਪ੍ਰਦਰਸ਼ਨ

ਭੁੱਖ ਹੜਤਾਲ ’ਤੇ ਬੈਠੇ ਯੂਕਰੇਨ ਤੋਂ ਪਰਤੇ ਵਿਦਿਆਰਥੀ। -ਫੋਟੋ: ਮਾਨਸ ਰੰਜਨ ਭੂਈ

ਪੱਤਰ ਪ੍ਰੇਰਕ

ਨਵੀਂ ਦਿੱਲੀ, 26 ਜੂਨ

ਲਗਪਗ ਤਿੰਨ ਮਹੀਨੇ ਪਹਿਲਾਂ ਯੂਕਰੇਨ ਤੋਂ ਪਰਤੇ ਭਾਰਤੀ ਵਿਦਿਆਰਥੀ ਜਿੱਥੇ ਆਪਣੀ ਅਗਲੀ ਪੜ੍ਹਾਈ ਨੂੰ ਲੈ ਕੇ ਕਾਫੀ ਚਿੰਤਤ ਹਨ, ਉੱਥੇ ਹੀ ਉਨ੍ਹਾਂ ਦੇ ਮਾਪੇ ਵੀ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ।  ਵਤਨ ਪਰਤਣ ਵਾਲੇ ਭਾਰਤੀ ਵਿਦਿਆਰਥੀਆਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਵੱਲੋਂ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦੇਣ ਕਰਕੇ ਐਤਵਾਰ ਨੂੰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ।  ਇਹ ਵਿਦਿਆਰਥੀ ਦਿੱਲੀ ਦੇ ਜੰਤਰ ਮੰਤਰ ‘ਤੇ ਪਰਿਵਾਰਾਂ ਸਮੇਤ ਭੁੱਖ ਹੜਤਾਲ ‘ਤੇ ਬੈਠੇ।  ਹਾਲਾਂਕਿ ਪੁਲੀਸ ਵੱਲੋਂ ਇਜਾਜ਼ਤ ਨਾ ਮਿਲਣ ਕਾਰਨ ਇਹ ਪ੍ਰਦਰਸ਼ਨ ਇੱਕ ਦਿਨ ਲਈ ਕੀਤਾ ਗਿਆ ਤੇ ਪੁਲੀਸ ਵੱਲੋਂ 300 ਲੋਕਾਂ ਨੂੰ ਇਜਾਜ਼ਤ ਦਿੱਤੀ ਗਈ। ਯੂਕਰੇਨ ਦੇ ਐਮਬੀਬੀਐਸ ਵਿਦਿਆਰਥੀਆਂ ਦੇ ਪੇਰੈਂਟਸ ਐਸੋਸੀਏਸ਼ਨ ਦੀ ਤਰਫੋਂ ਕਿਹਾ ਗਿਆ ਹੈ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਪਰਿਵਾਰ ਐਤਵਾਰ ਨੂੰ ਵਰਤ ਰੱਖਿਆ ਗਿਆ।  ਜਥੇਬੰਦੀ ਨੇ ਕਿਹਾ, ‘ਸਰਕਾਰ ਹੁਣ ਸਾਨੂੰ ਅੰਦੋਲਨ ਕਰਨ ਲਈ ਮਜਬੂਰ ਕਰ ਰਹੀ ਹੈ।  ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਾਂ ਪਰ ਜੇਕਰ ਸਰਕਾਰ ਨੇ ਸਾਡੇ ਵੱਲ ਧਿਆਨ ਨਾ ਦਿੱਤਾ ਤਾਂ ਮਾਪੇ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਗੇ। ਯੂਕਰੇਨ ਤੋਂ ਘਰ ਪਰਤੀ ਹੈ ਤ੍ਰਿਸ਼ਾ ਸਾਗਰ ਨੇ ਕਿਹਾ ਕਿ ਸਾਨੂੰ ਆਪਰੇਸ਼ਨ ਗੰਗਾ ਤਹਿਤ ਘਰ ਲਿਆਂਦਾ ਗਿਆ ਪਰ ਵਾਪਸ ਆਉਣ ਤੋਂ ਬਾਅਦ ਸਾਨੂੰ ਇਸ ਤਰ੍ਹਾਂ ਹਾਲ ‘ਤੇ ਛੱਡ ਦਿੱਤਾ ਇਸ ਲਈ ਸਾਨੂੰ ਵਾਪਸ ਨਹੀਂ ਬੁਲਾਣਾ ਚਾਹੀਦਾ ਸੀ। ਵਿਦਿਆਰਥੀਆਂ ਨੇ ਕਿਹਾ,’ ਜੇਕਰ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਨੈਸ਼ਨਲ ਮੈਡੀਕਲ ਕਮਿਸ਼ਨ (ਐੱਨ.ਐੱਮ.ਸੀ.) ਦੇ ਸੀਨੀਅਰ ਲੋਕਾਂ ਕੋਲ ਜਾਂਦੇ ਹਾਂ, ਤਾਂ ਉਹ ਰੁੱਖੇ ਢੰਗ ਨਾਲ ਗੱਲ ਕਰਦੇ ਹਨ, ਸਾਨੂੰ ਜ਼ਲੀਲ ਕੀਤਾ ਜਾਂਦਾ ਹੈ’। ਯੂਕਰੇਨ ਵਿੱਚ, ਮੈਡੀਕਲ ਅਧਿਐਨ ਛੇ ਸਾਲਾਂ ਵਿੱਚ ਪੂਰਾ ਕੀਤਾ ਜਾਂਦਾ ਹੈ।  ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਇੱਕ ਸਾਲ ਲਈ ਲਾਜ਼ਮੀ ਇੰਟਰਨਸ਼ਿਪ ਕਰਨੀ ਪੈਂਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਉੜੀਸਾ ਦੇ ਲੋਕ ‘ਅੱਛੇ ਦਿਨ’ ਮਹਿਸੂਸ ਕਰ ਰਹੇ ਨੇ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਸ਼ਿਵ ਮੰਦਰ ’ਚ ਹੋਏ ਨਤਮਸਤਕ; ਨੇਤਾਜੀ ਸੁਭਾਸ਼ ਚੰਦਰ...

ਵੰਡ ਵੇਲੇ ਵਿਛੜੇ ਚਾਚਾ-ਭਤੀਜਾ ਕਰਤਾਰਪੁਰ ਸਾਹਿਬ ’ਚ ਮਿਲੇ

ਵੰਡ ਵੇਲੇ ਵਿਛੜੇ ਚਾਚਾ-ਭਤੀਜਾ ਕਰਤਾਰਪੁਰ ਸਾਹਿਬ ’ਚ ਮਿਲੇ

ਮੁਸਲਿਮ ਪਰਿਵਾਰ ਨੇ ਕੀਤਾ ਪਾਕਿਸਤਾਨ ਰਹਿ ਗਏ ਮੋਹਨ ਸਿੰਘ ਦਾ ਪਾਲਣ-ਪੋਸ਼ਣ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਰਾਸ਼ਟਰਮੰਡਲ ਖੇਡਾਂ: ਬੈਡਮਿੰਟਨ ਖਿਡਾਰੀਆਂ ਨੇ ਭਾਰਤ ਨੂੰ ਦਿਵਾਏ ਤਿੰਨ ਸੋਨ ਤਗ਼ਮੇ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਸ਼ਹਿਰ

View All