ਯੂਥ ਕਾਂਗਰਸ ਵੱਲੋਂ ਐੱਲਆਈਸੀ ਦਫ਼ਤਰ ਅੱਗੇ ਪ੍ਰਦਰਸ਼ਨ : The Tribune India

ਯੂਥ ਕਾਂਗਰਸ ਵੱਲੋਂ ਐੱਲਆਈਸੀ ਦਫ਼ਤਰ ਅੱਗੇ ਪ੍ਰਦਰਸ਼ਨ

ਯੂਥ ਕਾਂਗਰਸ ਵੱਲੋਂ ਐੱਲਆਈਸੀ ਦਫ਼ਤਰ ਅੱਗੇ ਪ੍ਰਦਰਸ਼ਨ

ਦਿੱਲੀ ਦੇ ਕਨਾਟ ਪਲੇਸ ਸਥਿਤ ਐੱਲਆਈਸੀ ਦਫ਼ਤਰ ਅੱਗੇ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਕਾਰਕੁਨ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਫਰਵਰੀ

ਇੰਡੀਅਨ ਯੂਥ ਕਾਂਗਰਸ ਨੇ ਅੱਜ ਅਡਾਨੀ ਸਮੂਹ ਦੇ ਕਥਿਤ ਘੁਟਾਲੇ ਖ਼ਿਲਾਫ਼ ਕਨਾਟ ਪਲੇਸ ਸਥਿਤ ਭਾਰਤੀ ਜੀਵਨ ਬੀਮਾ ਨਿਗਮ (ਐੱਲਆਈਸੀ) ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਨੇ ਕਿਹਾ ਕਿ ਰਾਹੁਲ ਗਾਂਧੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਇਸ ਮੁੱਦੇ ‘ਤੇ ਬੋਲਦੇ ਆ ਰਹੇ ਹਨ ਪਰ ਕੇਂਦਰ ਸਰਕਾਰ ਹਰ ਵਾਰ ਇਸ ਮੁੱਦੇ ਤੋਂ ਭੱਜਦੀ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਧਾਨ ਮੰਤਰੀ ਆਪਣੇ ਮਿੱਤਰ ਦੇ ਸੱਚ ਨੂੰ ਸਾਹਮਣੇ ਆਉਣ ਤੋਂ ਨਹੀਂ ਰੋਕ ਸਕਣਗੇ। ਦਿੱਲੀ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਰਣਵਿਜੇ ਸਿੰਘ ਲੋਚਾਵ ਨੇ ਰੋਸ ਪ੍ਰਦਰਸ਼ਨ ਦੌਰਾਨ ਕਿਹਾ ਕਿ ਮੋਦੀ ਸਰਕਾਰ ਅਡਾਨੀ ਗਰੁੱਪ ‘ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ‘ਤੇ ਚੁੱਪ ਹੈ ਜੋ ਇਸ ਮਾਮਲੇ ‘ਚ ਸਰਕਾਰ ਦੀ ਮਿਲੀਭੁਗਤ ਦਾ ਸੰਕੇਤ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਡਾਨੀ ਪ੍ਰਤੀ ਮਿਹਰਬਾਨੀ ਦਾ ਨਤੀਜਾ ਪੂਰੀ ਦੁਨੀਆ ਦੇਖ ਰਹੀ ਹੈ। ਆਮ ਜਨਤਾ ਦੇ ਕਰੋੜਾਂ ਰੁਪਏ ਦਾਅ ‘ਤੇ ਲੱਗੇ ਹੋਏ ਹਨ ਉਨ੍ਹਾਂ ਦੀ ਮਿਹਨਤ ਦੀ ਕਮਾਈ ਹੇਠਾਂ ਜਾ ਰਹੀ ਹੈ ਅਤੇ ਜਦੋਂ ਤੱਕ ਇਸ ਪੂਰੇ ਮਾਮਲੇ ਦੀ ਜਾਂਚ ਅਤੇ ਸੰਸਦ ‘ਚ ਚਰਚਾ ਨਹੀਂ ਹੁੰਦੀ ਉਦੋਂ ਤੱਕ ਇਹ ਸੰਘਰਸ਼ ਸੰਸਦ ਤੋਂ ਲੈ ਕੇ ਸੜਕਾਂ ਤੱਕ ਜਾਰੀ ਰਹੇਗਾ। ਅੱਜ ਦੇ ਧਰਨੇ ਵਿੱਚ ਕਈ ਯੂਥ ਕਾਂਗਰਸੀ ਵਰਕਰਾਂ ਨੇ ਐੱਲਆਈਸੀ ਬਿਲਡਿੰਗ ਕਨਾਟ ਪਲੇਸ ਦੇ ਬਾਹਰ ਧਰਨੇ ਵਿੱਚ ਸ਼ਾਮਲ ਹੋ ਕੇ ਨਾਅਰੇਬਾਜ਼ੀ ਕਰਕੇ ਆਪਣਾ ਰੋਸ ਦਰਜ ਕਰਵਾਇਆ। ਇਸ ਦੌਰਾਨ ਇੰਡੀਅਨ ਯੂਥ ਕਾਂਗਰਸ ਦੇ ਯੂਥ ਕਾਂਗਰਸੀ ਵਰਕਰ ਵੀ ਹਾਜ਼ਰ ਸਨ। ਇਸ ਦੌਰਨ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਕਥਿਤ ਅਡਾਨੀ ਘੁਟਾਲੇ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਜਾਂ ਜੇਪੀਸੀ ਤੋਂ ਕਰਵਾਈ ਜਾਵੇ। ਜ਼ਿਕਰਯੋਗ ਹੈ ਕਿ ਕੱਲ੍ਹ ਵੀ ਦਿੱਲੀ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੇ ਐੱਲਆਈਸੀ ਅਤੇ ਐੱਸਬੀਆਈ ਦਫਤਰਾਂ ਅਤੇ ਇੰਡੀਅਨ ਯੂਥ ਕਾਂਗਰਸ ਨੇ ਜੰਤਰ ਮੰਤਰ ’ਤੇ ਰੋਸ ਪ੍ਰਦਰਸ਼ਨ ਕੀਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਚੋਣ ਕਮਿਸ਼ਨਰਾਂ ਦੀ ਨਿਯੁਕਤੀ ਅਤੇ ਲੋਕਰਾਜ

ਸ਼ਹਿਰ

View All