ਦਿੱਲੀ ਯੂਨੀਵਰਸਿਟੀ ਦਾ ਕੈਂਪਸ ਖੁੱਲ੍ਹਵਾਉਣ ਲਈ ਮੁਜ਼ਾਹਰਾ

ਦਿੱਲੀ ਯੂਨੀਵਰਸਿਟੀ ਦਾ ਕੈਂਪਸ ਖੁੱਲ੍ਹਵਾਉਣ ਲਈ ਮੁਜ਼ਾਹਰਾ

ਉਪ ਕੁਲਪਤੀ ਦੇ ਦਫ਼ਤਰ ਨੇੜੇ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 22 ਅਕਤੂਬਰ

ਇਥੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵੱਲੋਂ ਦਿੱਲੀ ਯੂਨੀਵਰਸਿਟੀ ਦਾ ਕੈਂਪਸ ਨੂੰ ਖੋਲ੍ਹਣ ਦੀ ਮੰਗ ਕਰਦੇ ਹੋਏ ਦਿੱਲੀ ਯੂਨੀਵਰਸਿਟੀ ਦੇ ਉਪ ਕੁਲਪਤੀ ਦੇ ਦਫ਼ਤਰ ਨੇੜੇ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਕਿਹਾ ਕਿ ਹੋਰ ਸੰਸਥਾਵਾਂ, ਅਦਾਰੇ, ਬਾਜ਼ਾਰ ਖੁੱਲ੍ਹ ਰਹੇ ਹਨ ਪਰ ਯੂਨੀਵਰਸਿਟੀ ਨੂੰ ਖੋਲ੍ਹਣ ਨੂੰ ਜਾਣ ਕੇ ਟਾਲ਼ਿਆ ਜਾ ਰਿਹਾ ਹੈ।

ਵਿਦਿਆਰਥੀਆਂ ਵੱਲੋਂ ਉਪ ਕੁਲਪਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਨਾਲ ਭੇਦਭਾਵ, ਵਿਦਿਆਰਥਣਾਂ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਇਸ ਮੰਗ ਨੂੰ ਲਗਾਤਾਰ ਦਿੱਲੀ ਵਰਿਸਟੀ ਪ੍ਰਸ਼ਾਸਨ ਤੋਂ ਕੈਂਪਸ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਇੱਕ ਮੰਗ ਪੱਤਰ ਵੀ ਪ੍ਰਸ਼ਾਸਨ ਦੇ ਨਾਂ ਦਿੱਤਾ ਗਿਆ, ਜਿਸ ਵਿੱਚ ਯੂਨੀਵਰਸਿਟੀ ਨੂੰ ਖੋਲ੍ਹਣ ਦੀ ਮੰਗ ਕੀਤੀ ਗਈ ਹੈ। ਵਿਦਿਆਰਥੀਆਂ ਨੇ ਆਨਲਾਈਨ ਪੜ੍ਹਾਈ ਬਾਰੇ ਵੀ ਤਰਕ ਦਿੱਤੇ ਕਿ ’ਵਰਸਿਟੀ ਕੈਂਪਸ ਦੀ ਆਪਣੀ ਅਹਿਮੀਅਤ ਹੁੰਦੀ ਹੈ। ‘ਵੀਸੀ ਹੋਸ਼ ਵਿੱਚ ਆਓ, ਵਿਦਿਆਰਥੀਆਂ ਨਾਲ ਨਾ ਟਕਰਾਓ’, ਅੱਜ ਹੜਤਾਲ, ਭਲਕੇ ਹੜਤਾਲ, ਨਹੀਂ ਤਾਂ ਡੇਰਾ ਡਾਲ’ ਵਰਗੇ ਨਾਹਰੇ ਲਾਏ ਤੇ ਕੈਂਪਸ ਖੋਲ੍ਹਣ ਦੀ ਮੰਗ ਕਰਦੇ ਨਾਹਰੇ ਲਿਖੀਆਂ ਤਖ਼ਤੀਆਂ ਹਵਾ ਵਿੱਚ ਲਹਿਰਾਈਆਂ। ਵਿਦਿਆਰਥੀ ਉਪ ਕੁਲਪਤੀ ਦੇ ਦਫ਼ਤਰ ਅੱਗੇ ਬਣੇ ਹਰੇ ਘਾਹ ਵਾਲੇ ਮੈਦਾਨ ਵਿੱਚ ਇੱਕਠੇ ਹੋਏ ਤੇ ਨਾਹਰੇ ਲਾਉਂਦੇ ਹੋਏ ਵੀਸੀ ਦਫ਼ਤਰ ਦੇ ਮੁੱਖ ਗੇਟ ਤੱਕ ਪੁੱਜੇ ਪਰ ਗੇਟ ਨੂੰ ਸੁਰੱਖਿਆ ਮੁਲਾਜ਼ਮਾਂ ਨੇ ਬੰਦ ਕਰ ਦਿੱਤਾ ਸੀ। ਇਸ ਮਗਰੋਂ ਵਿਦਿਆਰਥੀਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਵਿਦਿਆਰਥੀ ਆਗੂਆਂ ਨੇ ਦੱਸਿਆ ਕਿ ਬੀਤੇ ਦਿਨ ਵੀ ਸਿੱਖਿਆ ਮੰਤਰਾਲੇ ਅੱਗੇ ਪ੍ਰਦਰਸ਼ਨ ਕੀਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All