ਨਵੀਂ ਦਿੱਲੀ, 9 ਨਵੰਬਰ
ਦਿੱਲੀ ਦੀ ਉੱਚ ਅਦਾਲਤ ਨੇ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਪਾਈ ਪਟੀਸ਼ਨ ’ਤੇ ਮੰਗਲਵਾਰ ਨੂੰ ਉੱਤਰੀ ਦਿੱਲੀ ਨਗਰ ਨਿਗਮ ਨੂੰ ਨੋਟਿਸ ਜਾਰੀ ਕੀਤਾ ਹੈ। ਪਟੀਸ਼ਨ ਵਿੱਚ ਅਦਾਲਤ ਨੂੰ ਅਪੀਲ ਕੀਤੀ ਗਈ ਸੀ ਦਿੱਲੀ ਦੇ ਸਥਾਨਕ ਇਲਾਕਿਆਂ ਵਿੱਚ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਨਿਯਮਤ ਰੂਪ ਵਿੱਚ ਧੂੰਆਂ ਛੱਡਣ, ਮੱਛਰਾਂ ਦੇ ਵਾਧੇ ਨੂੰ ਰੋਕਣ ਲਈ ਜਾਂਚ ਕਮੇਟੀ ਬਣਾਉਣ ਤੇ ਨਿਯਮਾਂ ਦੀ ਉਲੰਘਣਾਂ ਕਰਨ ਵਾਲਿਆਂ ਨੂੰ ਜੁਰਮਾਨੇ ਲਗਾਉਣ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣ। ਜਸਟਿਸ ਰੇਖਾ ਪੱਲੀ ਨੇ ਡੇਂਗੂ ਤੋਂ ਪੀੜਤ ਮਾਡਲ ਟਾਊਨ ਨਿਵਾਸੀ ਅਨਨਿਆ ਕਪਮਾਰ ਦੀ ਪਟੀਸ਼ਨ ’ਤੇ ਇਹ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਇੱਕ ਹਫ਼ਤੇ ਦੇ ਅੰਦਰ-ਅੰਦਰ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਪਟੀਸ਼ਨ ’ਤੇ ਹੁਣ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ। -ਪੀਟੀਆਈ