ਡੇਂਗੂ: ਦਿੱਲੀ ਵਾਸੀ ਘਰਾਂ ਵਿੱਚ ਸਫ਼ਾਈ ਰੱਖਣ: ਕੇਜਰੀਵਾਲ

ਡੇਂਗੂ: ਦਿੱਲੀ ਵਾਸੀ ਘਰਾਂ ਵਿੱਚ ਸਫ਼ਾਈ ਰੱਖਣ: ਕੇਜਰੀਵਾਲ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਘਰ ਵਿੱਚ ਸਫ਼ਾਈ ਕਰਦੇ ਹੋਏ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 20 ਸਤੰਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਗਈ ਡੇਂਗੂ ਖ਼ਿਲਾਫ਼ ਮੁਹਿੰਮ ਤਹਿਤ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਵਿੱਚ ਜਮ੍ਹਾਂ ਹੋਏ ਪਾਣੀ ਦੀ ਜਾਂਚ ਕਰਕੇ ਇਸ ਦੀ ਸਫ਼ਾਈ ਕਰਨ ਤੇ ਕੌਮੀ ਰਾਜਧਾਨੀ ਵਿੱਚ ਆਪਣੇ 10 ਦੋਸਤਾਂ ਜਾਂ ਰਿਸ਼ਤੇਦਾਰਾਂ ਨੂੰ ਵੀ ਅਜਿਹਾ ਕਰਨ ਲਈ ਆਖਣ ਕਿ ਉਨ੍ਹਾਂ ਨੂੰ ਡੇਂਗੂ ਤੋਂ ਬਚਾਅ ਲਈ ਉਪਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ।

ਸ੍ਰੀ ਕੇਜਰੀਵਾਲ ਨੇ ਅੱਜ ਸਵੇਰੇ 10 ਵਜੇ ਆਪਣੀ ਰਿਹਾਇਸ਼ ਦਾ ਨਿਰੀਖਣ ਕਰਦਿਆਂ ਕਿਹਾ ਕਿ ਸਾਰੇ ਲੋਕਾਂ ਦੇ ਸਮੂਹਕ ਯਤਨ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਡੇਂਗੂ ਨੂੰ ਹਰਾਉਣ ਵਿੱਚ ਮਦਦ ਕਰਨਗੇ। ਪਿਛਲੇ ਸਾਲ ਉਕਤ ਸਮੂਹਿਕ ਯਤਨਾਂ ਸਦਕਾ ਰਾਜਧਾਨੀ ਦਿੱਲੀ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਇੱਕ ਵੱਡੀ ਕਮੀ ਵੇਖੀ ਗਈ। ਕੇਜਰੀਵਾਲ ਨੇ ਕਿਹਾ, ‘ਫਿਲਹਾਲ ਅਸੀਂ ਕੋਰੋਨਾ ਵਾਇਰਸ ਮਹਾਮਾਰੀ ਨਾਲ ਨਜਿੱਠ ਰਹੇ ਹਾਂ ਪਰ ਇਹ ਡੇਂਗੂ ਦਾ ਮੌਸਮ ਵੀ ਹੈ ਜਦੋਂ ਦਿੱਲੀ ਵਿੱਚ ਡੇਂਗੂ ਦੇ ਕੇਸਾਂ ਵਿੱਚ ਕਾਫ਼ੀ ਵਾਧਾ ਹੁੰਦਾ ਹੈ। ਇਸ ‘10 ਹਫਤੇ, 10 ਵਜੇ, 10 ਮਿੰਟ, ਹਰ ਐਤਵਾਰ ਡੇਂਗੂ ਵਾਰ’ ਦੀ ਸ਼ੁਰੂਆਤ ਕੀਤੀ ਹੈ ਤੇ ਇਹ ਸਾਡੀ ਐਂਟੀ-ਡੇਂਗੂ ਮੁਹਿੰਮ ਦਾ ਤੀਜਾ ਹਫ਼ਤਾ ਹੈ। ਪਿਛਲੇ ਸਾਲ ਦਿੱਲੀ ਦੇ ਲੋਕਾਂ ਨੇ ਉਨ੍ਹਾਂ ਦੇ ਸਮੂਹਕ ਯਤਨਾਂ ਨਾਲ ਡੇਂਗੂ ਨੂੰ ਹਰਾਇਆ ਤੇ ਉਮੀਦ ਹੈ ਕਿ ਇਸ ਸਾਲ ਵੀ ਪਿਛਲੇ ਸਾਲ ਦੀ ਤਰ੍ਹਾਂ ਆਪਣੇ ਘਰ ਦੀ ਜਾਂਚ ਕਰੋਗੇ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All