ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਦਸੰਬਰ
ਦੋ ਮਹੀਨਿਆਂ ਵਿੱਚ ਹੋਈਆਂ ਛੇ ਹੋਰ ਮੌਤਾਂ ਨਾਲ ਕੌਮੀ ਰਾਜਧਾਨੀ ਵਿੱਚ ਡੇਂਗੂ ਕਾਰਨ ਮਰਨ ਵਾਲਿਆਂ ਦੀ ਗਿਣਤੀ 23 ਤੱਕ ਪਹੁੰਚ ਗਈ ਹੈ। ਰਿਪੋਰਟ ਮੁਤਾਬਕ ਡੇਂਗੂ ਕਾਰਨ ਸਭ ਤੋਂ ਵੱਧ ਮੌਤਾਂ ਦੀ ਗਿਣਤੀ ਪਿਛਲੀ ਵਾਰ 2015 ’ਚ ਸਾਹਮਣੇ ਆਈ ਸੀ, ਜਿਸ ਦੌਰਾਨ 60 ਲੋਕਾਂ ਦੀ ਮੌਤ ਹੋ ਗਈ ਸੀ ਤੇ ਕਰੀਬ 16,000 ਲੋਕ ਪ੍ਰਭਾਵਿਤ ਹੋਏ ਸਨ। ਦਿੱਲੀ ਦੇ ਨਗਰ ਨਿਗਮਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਡੇਂਗੂ ਕਾਰਨ ਅਕਤੂਬਰ ਅਤੇ ਨਵੰਬਰ ਵਿੱਚ ਛੇ ਮੌਤਾਂ ਹੋਈਆਂ ਹਨ। ਰਾਸ਼ਟਰੀ ਰਾਜਧਾਨੀ ਵਿੱਚ 2020 ਵਿੱਚ ਡੇਂਗੂ ਕਾਰਨ ਇੱਕ ਮੌਤ ਦਰਜ ਕੀਤੀ ਗਈ ਸੀ। ਰਿਪੋਰਟ ਮੁਤਾਬਕ ਡੇਂਗੂ ਦੇ ਮਾਮਲੇ ਅੱਠ ਮਹੀਨੇ ਤੋਂ ਲੈ ਕੇ 15 ਸਾਲ ਦੀ ਉਮਰ ਦੇ ਲੋਕਾਂ ਨਾਲ ਸਬੰਧਤ ਹਨ। ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਸਾਲ ਦੇਰੀ ਨਾਲ ਹੋਈ ਬਾਰਸ਼ ਵੀ ਅਜਿਹੇ ਹਾਲਾਤ ਲਈ ਜ਼ਿੰਮੇਵਾਰ ਹੈ।