ਉਪ ਰਾਜਪਾਲ ਦਾ ਸਹੁੰ ਚੁੱਕ ਸਮਾਗਮ ਭਲਕੇ

ਉਪ ਰਾਜਪਾਲ ਦਾ ਸਹੁੰ ਚੁੱਕ ਸਮਾਗਮ ਭਲਕੇ

ਵਿਨੈ ਕੁਮਾਰ ਸਕਸੈਨਾ

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਮਈ

ਨਵ-ਨਿਯੁਕਤ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਰਾਜ ਨਿਵਾਸ ਵਿੱਚ 26 ਮਈ ਨੂੰ ਸਹੁੰ ਚੁੱਕਣਗੇ। ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਸਕਸੈਨਾ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਸਕਸੈਨਾ ਦਾ ਸਹੁੰ ਚੁੱਕ ਸਮਾਗਮ ਵੀਰਵਾਰ ਨੂੰ ਸਵੇਰੇ 11 ਵਜੇ ਹੋਵੇਗਾ। ਉਧਰ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਦਾ ਸਵਾਗਤ ਕੀਤਾ ਤੇ ਕਿਹਾ, ‘ਜਿਸ ਤਰ੍ਹਾਂ ਅਸੀਂ ਅਨਿਲ ਬੈਜਲ (ਸਾਬਕਾ ਉਪ ਰਾਜਪਾਲ) ਨਾਲ ਕੰਮ ਕੀਤਾ ਸੀ, ਉਸੇ ਤਰ੍ਹਾਂ ਅਸੀਂ ਦਿੱਲੀ ਨੂੰ ਨਵੀਆਂ ਉਚਾਈਆਂ ’ਤੇ ਲਿਜਾਣ ਲਈ ਮਿਲ ਕੇ ਕੰਮ ਕਰਾਂਗੇ।’ ਉਨ੍ਹਾਂ ਇਹ ਵਿਚਾਰ ਈ-ਬੱਸਾਂ ਨੂੰ ਰਵਾਨਾ ਕਰਨ ਮਗਰੋਂ ਪ੍ਰਗਟਾਏ। ਇਸ ਤੋਂ ਪਹਿਲਾਂ ਸ੍ਰੀ ਕੇਜਰੀਵਾਲ ਨੇ ਸੋਮਵਾਰ ਨੂੰ ਨਵ-ਨਿਯੁਕਤ ਨਵੇਂ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਹਿਯੋਗ ਦਾ ਭਰੋਸਾ ਦਿੱਤਾ। ਖਾਦੀ ਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਵਿਨੈ ਕੁਮਾਰ ਸਕਸੈਨਾ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁਕਤ ਕੀਤਾ ਹੈ। ਮੁੱਖ ਮੰਤਰੀ ਨੇ ਟਵਿੱਟਰ ’ਤੇ ਲਿਖਿਆ ਸੀ, ‘ਦਿੱਲੀ ਦੇ ਲੋਕਾਂ ਦੀ ਤਰਫੋਂ, ਮੈਂ ਸਾਡੇ ਨਵੇਂ ਐੱਲ.ਜੀ. ਵਿਨੈ ਕੁਮਾਰ ਸਕਸੈਨਾ ਜੀ ਦਾ ਨਿੱਘਾ ਸਵਾਗਤ ਕਰਦਾ ਹਾਂ। ਦਿੱਲੀ ਦੇ ਲੋਕਾਂ ਦੀ ਭਲਾਈ ਲਈ, ਮੈਂ ਉਨ੍ਹਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਉਂਦਾ ਹਾਂ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All