DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਿਰਾਸਤ 'ਚ ਲਏ ਗਏ ਅਭਿਜੀਤ ਦੀਪਕੇ ਦੀ ਦਾਦੀ ਦੀ ਮੌਤ; ਪੁਲੀਸ ਨੇ ਘਰ ਲਿਜਾਣ 'ਚ ਕੀਤੀ ਮਦਦ ਦੀ ਪੇਸ਼ਕਸ਼

ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਮਾਰਚ ਕੱਢਣ ਦੀ ਕੋਸ਼ਿਸ਼ ਕਰ ਰਹੇ ਲਗਪਗ 1,000 ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਲਿਆ ਹਿਰਾਸਤ ਵਿੱਚ

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ: ਪੀਟੀਆਈ
Advertisement

ਦਿੱਲੀ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਦਾਦੀ ਦੀ ਮੌਤ ਹੋ ਗਈ ਹੈ। ਇਸ ਬਾਬਤ ਪੁਲੀਸ ਨੇ ਦੀਪਕੇ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮਨੁੱਖੀ ਅਧਾਰ 'ਤੇ ਉਸ ਦੇ ਜੱਦੀ ਘਰ ਜਾਣ ਵਿੱਚ ਮਦਦ ਕਰਨ ਲਈ ਹਰ ਸੰਭਵ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ।

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਦੀਪਕੇ ਨੂੰ ਜੰਤਰ-ਮੰਤਰ ਵਿਖੇ ਸੀ ਜੇ ਪੀ ਦੇ ਵਿਰੋਧ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ ਹਿਰਾਸਤ ਵਿੱਚ ਲਿਆ ਗਿਆ ਸੀ।ਅਧਿਕਾਰੀਆਂ ਅਨੁਸਾਰ, ਇਹ ਜਾਣਕਾਰੀ ਪੂਰੀ ਸੰਵੇਦਨਸ਼ੀਲਤਾ ਨਾਲ ਤੁਰੰਤ ਦੀਪਕੇ ਨਾਲ ਸਾਂਝੀ ਕੀਤੀ ਗਈ ਅਤੇ ਉਸ ਨੂੰ ਅੰਤਿਮ ਸਸਕਾਰ ਦੇ ਸਮੇਂ ਬਾਰੇ ਵੀ ਦੱਸਿਆ ਗਿਆ।

Advertisement

ਅਭਿਜੀਤ ਦੀਪਕੇ ਦੀ ਦਾਦੀ ਨੇ ਮਹਾਰਾਸ਼ਟਰ ਦੇ ਹਿੰਗੋਲੀ ਜ਼ਿਲ੍ਹੇ ਵਿੱਚ ਸਥਿਤ ਪਿੰਡ ਸੰਤੂਕ ਪਿੰਪਰੀ ਵਿਖੇ ਆਖਰੀ ਸਾਂਹ ਲਏ ਹਨ। ਉਸ ਦੀ ਦਾਦੀ ਲੰਮੀ ਬਿਮਾਰੀ ਅਤੇ ਵਧਦੀ ਉਮਰ ਦੀਆਂ ਤਕਲੀਫ਼ਾਂ ਕਾਰਨ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੀ ਸੀ।

Advertisement

ਇਸ ਦੌਰਾਨ, ਦਿੱਲੀ ਪੁਲੀਸ ਦੇ ਸੂਤਰਾਂ ਨੇ ਸ਼ਨਿੱਚਰਵਾਰ ਨੂੰ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੌਕਰੋਚ ਜਨਤਾ ਪਾਰਟੀ ਦੀ ਅਗਵਾਈ ਹੇਠ ਜੰਤਰ-ਮੰਤਰ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਲਗਪਗ 1,000 ਪ੍ਰਦਰਸ਼ਨਕਾਰੀਆਂ ਨੂੰ ਹੁਣ ਤੱਕ ਕੌਮੀ ਰਾਜਧਾਨੀ ਵਿੱਚ ਹਿਰਾਸਤ 'ਚ ਲਿਆ ਜਾ ਚੁੱਕਾ ਹੈ।

ਗ੍ਰਿਫ਼ਤਾਰੀਆਂ ਦੇ ਦਰਮਿਆਨ, ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਲਈ ਮੁੰਬਈ ਤੋਂ ਦਿੱਲੀ ਆਏ ਸੀ ਜੇ ਪੀ ਕਾਰਕੁਨ ਅਭਿਜੀਤ ਦੀਪਕੇ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਪੋਸਟ ਕਰਦਿਆਂ ਦੋਸ਼ ਲਾਇਆ ਕਿ ਜਿਵੇਂ ਹੀ ਉਹ ਅਤੇ ਉਸ ਦੇ ਸਾਥੀ ਦਿੱਲੀ ਹਵਾਈ ਅੱਡੇ 'ਤੇ ਆਪਣੀ ਉਡਾਣ ਤੋਂ ਹੇਠਾਂ ਉਤਰੇ ਤਾਂ ਪੁਲੀਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।

Advertisement
×