DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਰੱਖਿਅਕ ਯਾਤਰਾ ਸਮਾਪਤ

ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਨਿੱਘਾ ਸਵਾਗਤ

  • fb
  • twitter
  • whatsapp
  • whatsapp
featured-img featured-img
ਦਿੱਲੀ ਵਿੱਚ ਧਰਮ ਰੱਖਿਅਕ ਯਾਤਰਾ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ।
Advertisement

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੋਂ ਆਰੰਭ ਹੋਈ ਧਰਮ ਰੱਖਿਅਕ ਯਾਤਰਾ ਕੌਮੀ ਰਾਜਧਾਨੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਗੁਜ਼ਰਨ ਉਪਰੰਤ ਅੱਜ ਦੇਰ ਸ਼ਾਮ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਸਮਾਪਤ ਹੋ ਗਈ। ਇਹ ਯਾਤਰਾ 13 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਰੰਭ ਹੋਈ ਸੀ ਤੇ 14 ਨਵੰਬਰ ਨੂੰ ਦਿੱਲੀ ਪੁੱਜੀ ਸੀ।

ਇਸ ਬਾਰੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਯਾਤਰਾ ਇਕ ਹਫਤੇ ਤੋਂ ਵੱਧ ਸਮੇਂ ਵਿੱਚ ਦਿੱਲੀ ਦੇ ਸੈਂਕੜੇ ਇਲਾਕਿਆਂ ਵਿਚੋਂ ਗੁਜ਼ਰਨ ਸਮੇਂ ਲੱਖਾਂ ਦਿੱਲੀ ਵਾਸੀਆਂ ਨੇ ਦਰਸ਼ਨ ਕੀਤੇ। ਉਨ੍ਹਾਂ ਦੱਸਿਆ ਕਿ ਅੱਜ ਆਖਰੀ ਦਿਨ ਯਾਤਰਾ ਡੇਰਾ ਬਾਬਾ ਕਰਮ ਸਿੰਘ ਤੋਂ ਸ਼ੁਰੂ ਹੋਈ ਤੇ ਈਸਟ ਅੰਗਦ ਨਗਰ, ਸ਼ੰਕਰ ਵਿਹਾਰ, ਵਿਕਾਸ ਮਾਰਗ ਤੋਂ ਯੂ-ਟਰਨ ਆਈ ਟੀ ਵਾਲੇ ਪਾਸੇ ਨੂੰ ਲਕਸ਼ਮੀ ਨਗਰ ਮੈਟਰੋ ਸਟੇਸ਼ਨ ਤੋਂ ਖੱਬੇ, ਸ਼ੱਕਰਪੁਰ ਮੇਨ ਰੋਡ, ਪਾਂਡਵ ਨਗਰ, ਆਈ ਪੀ ਐਕਸਟੈਨਸ਼ਨ, ਮਯੂਰ ਵਿਹਾਰ ਫੇਜ਼-2, ਕਲਿਆਣਪੁਰੀ 20 ਬਲਾਕ, ਚਾਂਦ ਸਿਨੇਮਾ, ਮਯੂਰ ਵਿਹਾਰ ਫੇਜ਼-1, ਅਕਸ਼ਰਧਾਮ ਮੈਟਰੋ ਸਟੇਸ਼ਨ, ਆਈ ਟੀ ਓ ਚੌਕ ਤੋਂ ਸੱਜੇ, ਦਿੱਲੀ ਗੇਟ, ਦਰਿਆ ਗੰਜ ਮੇਨ ਬਾਜ਼ਾਰ ਅਤੇ ਲਾਲ ਕਿਲੇ ਤੋਂ ਖੱਬੇ ਹੁੰਦੀ ਹੋਈ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਸਮਾਪਤ ਹੋਈ। ਇਸ ਦੌਰਾਨ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਕਾਲਕਾ ਤੇ ਕਾਹਲੋਂ ਨੇ ਦੱਸਿਆ ਕਿ ਯਾਤਰਾ ਦੀ ਸਮਾਪਤੀ ਤੋਂ ਪਹਿਲਾਂ ਹੀ ਲਾਲ ਕਿਲੇ ’ਤੇ ਸਮਾਗਮ ਸ਼ੁਰੂ ਹੋ ਗਏ ਹਨ।

Advertisement

Advertisement

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਨਵੀਂ ਦਿੱਲੀ (ਪੱਤਰ ਪ੍ਰੇਰਕ): ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਦਿੱਲੀ ਸਰਕਾਰ ਦੇ ਸਹਿਯੋਗ ਨਾਲ ਲਾਲ ਕਿਲੇ ਅਤੇ ਹੋਰ ਵੱਖ ਵੱਖ ਗੁਰਦੁਆਰਿਆਂ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਦਿੱਲੀ ਕਮੇਟੀ ਦੀ ਸੀਨੀਅਰ ਮੈਂਬਰ ਰਣਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਲਾਲ ਕਿਲੇ ਵਿੱਚ ਸਮਾਗਮ ਸ਼ੁਰੂ ਹੋ ਗਏ ਹਨ ਜਿਨ੍ਹਾਂ ਵਿਚ ਬੱਚਿਆਂ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਖਾੜੇ ਦੇ ਜੱਥਿਆਂ ਨੇ ਆਪਣੇ ਜੌਹਰ ਦਿਖਾਏ। ਪ੍ਰੋਗਰਾਮ ਲਾਲ ਕਿਲੇ ਨੇੜੇ ਬਣਾਏ ਗਏ ਭਾਈ ਸਤੀਦਾਸ ਹਾਲ ਵਿੱਚ ਹੋਇਆ।

ਉਨ੍ਹਾਂ ਦੱਸਿਆ ਕਿ ਗੁਰੂ ਤੇਗ਼ ਬਹਾਦਰ ਇਸਚਟੀਚਿਊਟ ਦੇ ਵਿਦਿਆਰਥੀਆਂ ਸਮੇਤ ਹੋਰ ਕਾਲਜਾਂ, ਸਕੂਲਾਂ ਦੇ ਵਿਦਿਆਰਥੀਆਂ ਤੋਂ ਇਲਾਵਾ ਕਈ ਸੰਸਥਾਵਾਂ ਤੋਂ ਕੀਰਤਨ ਕਰਨ ਵਾਲਿਆਂ ਨੇ ਹਾਜ਼ਰੀ ਭਰੀ। ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮੌਕੇ ਕੌਮ ਕੋਲ ਸੁਨਿਹਿਰੀ ਮੌਕਾ ਹੈ ਕਿ ਉਹ ਇਸ ਮਹਾਨ ਕੁਰਬਾਨੀ ਦੇ ਦਿਵਸ ਬਾਰੇ ਦੁਨੀਆ ਨੂੰ ਸਿੱਖੀ ਦੇ ਕੁਰਬਾਨੀ ਦੇ ਸੰਕਲਪ ਬਾਰੇ ਦੱਸਿਆ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰੋਗਰਾਮ ਉਲੀਕੇ ਗਏ ਹਨ। ਨਵੀਂ ਪਨੀਰੀ ਨੂੰ ਅਮੀਰ ਸਿੱਖ ਵਿਰਸੇ ਤੋਂ ਜਾਣੂ ਕਰਾਉਣ ਦਾ ਇਹ ਸੁਨਿਹਰੀ ਮੌਕਾ ਹੈ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਮਹਾਨ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸਜਾਇਆ ਜਾਵੇਗਾ।

Advertisement
×