ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਅਕਤੂਬਰ
ਇਥੇ ਗੁਰਦੁਆਰਾ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੋਣਾਂ ਦੌਰਾਨ ਮੈਨੀਫ਼ੈਸਟੋ ਵਿੱਚ ਸੰਗਤ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦੇ ਹੋਏ ਡਿਜੀਟਲ ਸਿੱਖ ਲਾਇਬ੍ਰੇਰੀ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਹਰਮਨਜੀਤ ਸਿੰਘ ਨੇ ਦੱਸਿਆ ਕਿ ਸੰਗਤ ਨਾਲ ਉਨ੍ਹਾਂ ਜੋ ਵਾਅਦਾ ਕੀਤਾ ਸੀ ਕਿ ਸੰਗਤ ਉਨ੍ਹਾਂ ਨੂੰ ਮੁੜ ਸੇਵਾ ਸੌਂਪਦੀ ਹੈ ਤਾਂ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੇ ਜੀਵਨ ’ਤੇ ਆਧਾਰਤ ਇੱਕ ਡਿਜੀਟਲ ਸਿੱਖ ਲਾਇਬ੍ਰੇਰੀ ਖੋਲ੍ਹੀ ਜਾਵੇਗੀ। ਅੱਜ ਉਨ੍ਹਾਂ ਦੀ ਅਗਵਾਈ ਵਿਚ ਸਮੁੱਚੀ ਟੀਮ ਜਿਸ ਵਿੱਚ ਮਨਜੀਤ ਸਿੰਘ ਖੰਨਾ, ਹਰਬੰਸ ਸਿੰਘ ਭਾਟੀਆ ਆਦਿ ਸ਼ਾਮਲ ਹਨ ਨੇ ਇਸ ਵਾਅਦੇ ਨੂੰ ਪੂਰਾ ਕਰਦੇ ਹੋਏ ਕੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਤੇ ਇਸ ਦੀ ਉਸਾਰੀ ਦਾ ਕੰਮ ਸਿੱਖ ਇਤਿਹਾਸਕਾਰ ਸਿਮਰ ਸਿੰਘ ਨੂੰ ਸੌਂਪਿਆ ਹੈ।