ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੁਲਾਈ
ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਵੱਲੋਂ ਅੱਜ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸਿੱਖਾਂ ਦੇ ਮੁੱਦੇ ਸ੍ਰੀ ਪੁਰੀ ਕੋਲ ਉਠਾਏ ਅਤੇ ਇਨ੍ਹਾਂ ਦੇ ਹੱਲ ਲਈ ਕੇਂਦਰ ਸਰਕਾਰ ਦੀ ਮਦਦ ਮੰਗੀ। ਸ੍ਰੀ ਮਾਰਵਾਹ ਨਾਲ ਅਰਜੁਨ ਸਿੰਘ ਮਾਰਵਾਹ ਵੀ ਹਾਜ਼ਰ ਸਨ। ਸ੍ਰੀ ਮਾਰਵਾਹ ਨੇ ਦੱਸਿਆ ਕਿ ਦਿੱਲੀ ਵਿੱਚ ਗੁਰੂ ਨਾਨਕ ਯੂਨੀਵਰਸਿਟੀ ਲਈ 50 ਏਕੜ ਦੀ ਮੰਗ ਕੇਂਦਰ ਤੋਂ ਕੀਤੀ ਗਈ ਹੈ। ਉਨ੍ਹਾਂ ਕੇਂਦਰੀ ਮੰਤਰੀ ਨੂੰ ਬੰਦੀ ਸਿੱਖਾਂ ਨੂੰ ਰਿਹਾਅ ਕਰਵਾਉਣ ਲਈ ਦਬਾਅ ਬਣਾਉਣ, ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਣ ਦੀ ਮੰਗ ਵੀ ਕੀਤੀ ਹੈ। ਭਾਜਪਾ ਆਗੂ ਨੇ ਪੰਜਾਬ ਦਾ ਕਰਜ਼ਾ ਸਿਰੇ ਤੋਂ ਮੁਆਫ਼ ਕਰਨ ਦੀ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਨਅਤੀਕਰਨ ਕੀਤਾ ਜਾਵੇ।