ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਮਈ
ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਤੇ ਸੰਨ ਫਾਊਂਡੇਸ਼ਨ ਦੇ ਚੇਅਰਮੈਨ ਪਦਮਸ੍ਰੀ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਕਰੋਨਾ ਕਾਲ ਦੌਰਾਨ ਮਨੁੱਖੀ ਜਾਨਾਂ ਬਚਾਉਣ ਵਿੱਚ ਅਹਿਮ ਡਾਕਟਰੀ ਸਾਜੋ-ਸਾਮਾਨ ਦਾ ਹਿੱਸਾ ਆਕਸੀਜਨ ਕੰਸਨਟਰੇਟਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਦਾਨ ਕੀਤੇ ਹਨ। ਸਾਹਨੀ ਵੱਲੋਂ ਇਹ ਸਾਜੋ-ਸਾਮਾਨ ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ ਤੇ ਹੁਸ਼ਿਆਰਪੁਰ ਵਰਗੇ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਭੇਜੇ ਗਏ ਹਨ। ਉਨ੍ਹਾਂ ਇਹ ਕੰਸਨਟਰੇਟਰ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਰਾਹੀਂ ਲੋੜਵੰਦਾਂ ਤੱਕ ਪਹੁੰਚਾਏ ਹਨ। ਦਿੱਲੀ ਦੇ ਵੱਖ-ਵੱਖ ਗੁਰਦੁਆਰਿਆਂ ਤੇ ਸੰਸਥਾਵਾਂ, ਹਸਪਤਾਲਾਂ, ਕੋਵਿਡ ਕੇਂਦਰਾਂ ਨੂੰ ਵੀ ਸ੍ਰੀ ਸਾਹਨੀ ਵੱਲੋਂ 500 ਕੰਸਨਟਰੇਟਰ ਦਾਨ ਕੀਤੇ ਜਾ ਚੁੱਕੇ ਹਨ।