ਨਸ਼ਾ ਤਸਕਰ 48 ਕਿਲੋ ਗਾਂਜਾ ਸਮੇਤ ਕਾਬੂ
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 15 ਤੋਂ ਪੁਲੀਸ ਵੱਲੋਂ ਇੱਕ ਨਸ਼ਾ ਤਸਕਰ ਨੂੰ 48 ਕਿਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ...
Advertisement
ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਪੁਲੀਸ ਨੇ ਵੱਡੀ ਕਾਰਵਾਈ ਕੀਤੀ ਹੈ। ਨਵੀਂ ਦਿੱਲੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 15 ਤੋਂ ਪੁਲੀਸ ਵੱਲੋਂ ਇੱਕ ਨਸ਼ਾ ਤਸਕਰ ਨੂੰ 48 ਕਿਲੋ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਨੀਸ਼ ਕੁਮਾਰ ਵਜੋਂ ਹੋਈ ਹੈ। ਉਹ ਰਾਜਸਥਾਨ ਦਾ ਰਹਿਣ ਵਾਲਾ ਹੈ। ਮੁਲਜ਼ਮ ਗੁਹਾਟੀ ਤੋਂ ਰੇਲਗੱਡੀ ਨੰਬਰ 12423 ਰਾਹੀਂ ਗਾਂਜਾ ਲੈ ਕੇ ਆਇਆ ਸੀ। ਬਰਾਮਦ ਕੀਤੇ ਗਏ ਗਾਂਜੇ ਦੀ ਕੀਮਤ ਲਗਪਗ 24 ਲੱਖ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮ ਖ਼ਿਲਾਫ਼ ਐੱਨ ਡੀ ਪੀ ਐੱਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਪੁਲੀਸ ਮਨੀਸ਼ ਦੇ ਹੋਰ ਸੰਪਰਕਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਾਂਚ ਦੇ ਘੇਰੇ ਵਿੱਚ ਉਸ ਦੇ ਕਰੀਬੀ ਰਿਸ਼ਤੇਦਾਰ ਵੀ ਸ਼ਾਮਲ ਕੀਤੇ ਜਾਣਗੇ ਜੋ ਬੀਤੇ ਦਿਨਾਂ ਤੋਂ ਉਸ ਦੇ ਸੰਪਰਕ ਵਿੱਚ ਹਨ।
Advertisement
Advertisement
×