ਰਾਜਧਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗਰੋਹ ਦਾ ਪਰਦਾਫਾਸ਼
ਇੱਥੇ ਅੱਜ ਦਿੱਲੀ ਪੁਲੀਸ ਨੇ ਕੌਮਾਂਤਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਦੋ ਨਾਈਜੀਆਈ ਨਾਗਰਿਕ ਵੀ ਸ਼ਾਮਲ ਹਨ। ਇਹ...
Advertisement
ਇੱਥੇ ਅੱਜ ਦਿੱਲੀ ਪੁਲੀਸ ਨੇ ਕੌਮਾਂਤਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਦੋ ਨਾਈਜੀਆਈ ਨਾਗਰਿਕ ਵੀ ਸ਼ਾਮਲ ਹਨ। ਇਹ ਗਰੋਹ ਕੌਮਾਂਤਰੀ ਪੱਧਰ ’ਤੇ ਨਸ਼ਾ ਤਸਕਰ ਕਰ ਰਿਹਾ ਸੀ। ਪੁਲੀਸ ਅਧਿਕਾਰੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 21 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਪਤ ਸੂਚਨਾ ਦੇ ਆਧਾਰ ’ਤੇ ਹੋਈ ਹੈ। ਰਾਜਧਾਨੀ ਵਿੱਚ ਪੁਲੀਸ ਨਸ਼ੀਲੇ ਪਦਾਰਥਾਂ ਦੀ ਤਸਕਰੀ ਪ੍ਰਤੀ ਕਾਫ਼ੀ ਸੁਚੇਤ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁਲੀਸ ਰਿਮਾਂਡ ਦੌਰਾਨ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।
Advertisement
Advertisement