Air Polution: ਦਿੱਲੀ ’ਚ ਪ੍ਰਦੂਸ਼ਣ ਕਾਰਨ ਪੰਜਵੀਂ ਤੱਕ ਆਨਲਾਈਨ ਕਲਾਸਾਂ ਲੱਗਣਗੀਆਂ: ਆਤਿਸ਼ੀ
ਨਵੀਂ ਦਿੱਲੀ, 14 ਨਵੰਬਰ ਦਿੱਲੀ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ (Online classes )ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਆਤਿਸ਼ੀ (CM Atishi) ਨੇ ਅੱਜ...
Advertisement
ਨਵੀਂ ਦਿੱਲੀ, 14 ਨਵੰਬਰ
ਦਿੱਲੀ ਵਿੱਚ ਲਗਾਤਾਰ ਵਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਸਰਕਾਰ ਨੇ ਅਗਲੇ ਹੁਕਮਾਂ ਤੱਕ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ (Online classes )ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਆਤਿਸ਼ੀ (CM Atishi) ਨੇ ਅੱਜ ਐਕਸ ’ਤੇ ਇਹ ਐਲਾਨ ਕਰਦਿਆਂ ਕਿਹਾ, ‘‘ਵਧਦੇ ਪ੍ਰਦੂਸ਼ਣ ਦੇ ਪੱਧਰ ਕਾਰਨ ਅਗਲੇ ਹੁਕਮਾਂ ਤੱਕ ਦਿੱਲੀ ਦੇ ਸਾਰੇ ਪ੍ਰਾਇਮਰੀ ਸਕੂਲ ਆਨਲਾਈਨ ਕਲਾਸਾਂ ਲਗਾਉਣਗੇ।’’ ਆਤਿਸ਼ੀ ਕੋਲ ਸਿੱਖਿਆ ਵਿਭਾਗ ਵੀ ਹੈ। ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ ਲਗਾਤਾਰ ਦੂਜੇ ਦਿਨ ‘ਗੰਭੀਰ’ ਸ਼੍ਰੇਣੀ ਵਿੱਚ ਬਣੀ ਰਹੀ, ਜਿਸ ਕਾਰਨ ਅਧਿਕਾਰੀਆਂ ਨੂੰ ਪ੍ਰਦੂਸ਼ਣ ਵਿਰੋਧੀ ਸਖ਼ਤ ਉਪਾਅ ਲਾਗੂ ਕਰਨ ਲਈ ਕਿਹਾ ਗਿਆ। ਇਹ ਪਾਬੰਦੀਆਂ ਸ਼ੁੱਕਰਵਾਰ ਤੋਂ ਲਾਗੂ ਹੋਣਗੀਆਂ। -ਪੀਟੀਆਈ
Advertisement
Advertisement
×