ਨਵੀਂ ਦਿੱਲੀ, 29 ਨਵੰਬਰ
ਦਿੱਲੀ ਵਿੱਚ ਮੰਗਲਵਾਰ ਰਾਤ ਨੂੰ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 2.5 ਮਾਪੀ ਗਈ। ਨੈਸ਼ਨਲ ਸੈਂਟਰ ਫਾਰ ਸੈਸਮੋਲੋਜੀ ਮੁਤਾਬਕ ਕੌਮੀ ਰਾਜਧਾਨੀ ਵਿੱਚ ਭੂਚਾਲ 9.30 ਵਜੇ ਦੇ ਕਰੀਬ ਆਇਆ ਅਤੇ ਇਸ ਦਾ ਕੇਂਦਰ ਨਵੀਂ ਦਿੱਲੀ ਤੋਂ ਅੱਠ ਕਿਲੋਮੀਟਰ ਦੂਰ ਪੱਛਮ ਵਾਲੇ ਪਾਸੇ ਸੀ। -ਪੀਟੀਆਈ