ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਅਗਸਤ
ਦਿੱਲੀ ਪੁਲੀਸ ਵੱਲੋਂ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਖ਼ੁਦ ਨੂੰ ਇਨਫੋਰਸਮੈਂਟ (ਈਡੀ) ਦੇ ਅਧਿਕਾਰੀ ਦੱਸ ਕੇ ਲੋਕਾਂ ਨਾਲ ਠੱਗੀਆਂ ਮਾਰ ਰਹੇ ਸਨ। ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਵੱਲੋਂ ਇਹ ਗ੍ਰਿਫ਼ਤਾਰੀ ਜਾਂਚ ਮਗਰੋਂ ਕੀਤੀ ਗਈ। ਈਡੀ ਵੱਲੋਂ ਇਹ ਸ਼ਿਕਾਇਤ ਕੀਤੀ ਗਈ ਸੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ 3 ਦਿਨਾਂ ਦਾ ਰਿਮਾਂਡ ਲਿਆ ਗਿਆ ਹੈ। ਮਹਾਂਰਾਸ਼ਟਰ ਤੋਂ ਇਕ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਨਕਲੀ ਨੋਟਿਸ ਭੇਜ ਕੇ ਮਾਮਲਾ ਰਫ਼ਾ-ਦਫ਼ਾ ਕਰਨ ਲਈ ਪੈਸੇ ਮੰਗ ਰਹੇ ਹਨ। ਈਡੀ ਕੋਲ ਮਾਮਲਾ ਪੁੱਜਾ ਤਾਂ ਅੱਗੋਂ ਦਿੱਲੀ ਪੁਲੀਸ ਨੂੰ ਭੇਜਿਆ ਗਿਆ। ਗ੍ਰਿਫ਼ਤਾਰ ਕਥਿਤ ਦੋਸ਼ੀਆਂ ਦੀ ਉਮਰ 24 ਤੋਂ 35 ਸਾਲ ਦੱਸੀ ਜਾ ਰਹੀ ਹੈ, ਜੋ ਦਿੱਲੀ-ਐੱਨਸੀਆਰ ਦੇ ਵੱਖ-ਵੱਖ ਇਲਾਕਿਆਂ ਵਿੱਚ ਰਹਿੰਦੇ ਹਨ।