DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ED raid: ਕਾਂਗਰਸੀ ਸੰਸਦ ਮੈਂਬਰ ਦੇ ਟਿਕਾਣਿਆ ’ਤੇ ED ਦੇ ਛਾਪੇ; ਦਿੱਲੀ ਤੋਂ ਲੈ ਕੇ ਕੋਲਕਾਤਾ ਤੱਕ ਤਲਾਸ਼ੀ ਮੁਹਿੰਮ ਜਾਰੀ

ਸੰਸਦ ਮੈਂਬਰ ਦੇ ਉਰਦੂ ਅਖ਼ਬਾਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ, ਕੋਲਕਾਤਾ ਅਤੇ ਰਾਂਚੀ ਵਿੱਚ ਛਾਪੇਮਾਰੀ; ਫ਼ਿਰਕੂ ਸਦਭਾਵਨਾ ਨੂੰ ਵਿਗਾੜਨ ਅਤੇ ਸ਼ੱਕੀ ਫੰਡਿੰਗ ਦੇ ਦੋਸ਼ਾਂ ਤਹਿਤ ਕਾਰਵਾਈ।

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਮੁਹੰਮਦ ਨਦੀਮੁਲ ਹੱਕ ਦੇ ਟਿਕਾਣਿਆਂ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਦਿੱਲੀ, ਕੋਲਕਾਤਾ ਅਤੇ ਰਾਂਚੀ ਵਿੱਚ ਸਵੇਰ ਤੋਂ ਹੀ ਛਾਪੇਮਾਰੀ ਕੀਤੀ ਜਾ ਰਹੀ ਹੈ।

ਸੂਤਰਾਂ ਅਨੁਸਾਰ ਇਹ ਤਲਾਸ਼ੀ ਮੁਹਿੰਮ ਉਨ੍ਹਾਂ ਦੇ ਉਰਦੂ ਰੋਜ਼ਾਨਾ ਅਖ਼ਬਾਰ 'ਐੱਮ/ਐੱਸ ਅਖ਼ਬਾਰ-ਏ-ਮਸ਼ਰਿਕ ਪ੍ਰਾਈਵੇਟ ਲਿਮਟਿਡ' ਨਾਲ ਜੁੜੇ ਇੱਕ ਮਾਮਲੇ ਤਹਿਤ ਚਲਾਈ ਜਾ ਰਹੀ ਹੈ। ਹੱਕ ਇਸ ਕੰਪਨੀ ਦੇ ਡਾਇਰੈਕਟਰ ਹਨ ਜੋ ਕਿ ਇਸ ਅਖ਼ਬਾਰ ਦਾ ਪ੍ਰਬੰਧ ਦੇਖਦੀ ਹੈ।

Advertisement

ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਰੋਕੂ ਏਜੰਸੀ ਨੇ ਬਿਧਾਨਨਗਰ ਪੁਲੀਸ ਕਮਿਸ਼ਨਰੇਟ ਵੱਲੋਂ ਦਰਜ ਐੱਫ.ਆਈ.ਆਰ. ਦੇ ਆਧਾਰ ’ਤੇ ਇੱਕ ਈ.ਸੀ.ਆਈ.ਆਰ. ਦਰਜ ਕੀਤੀ ਸੀ।

Advertisement

ਇਹ ਮਾਮਲਾ ਫ਼ਿਰਕੂ ਸਦਭਾਵਨਾ ਨੂੰ ਵਿਗਾੜਨ ਵਾਲੀ ਸਮੱਗਰੀ ਦੇ ਪ੍ਰਕਾਸ਼ਨ ਅਤੇ ਪ੍ਰਸਾਰ ਨਾਲ ਸਬੰਧਤ ਦੋਸ਼ਾਂ ਦੇ ਨਾਲ-ਨਾਲ ਗ਼ੈਰ-ਕਾਨੂੰਨੀ ਲੈਣ-ਦੇਣ, ਬੇਨਾਮੀ ਨਕਦ ਲੈਣ-ਦੇਣ ਅਤੇ ਸ਼ੱਕੀ ਸਰੋਤਾਂ ਤੋਂ ਫੰਡਿੰਗ ਪ੍ਰਾਪਤ ਕਰਨ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ।

ਹੱਕ ਨੂੰ ਪੱਛਮੀ ਬੰਗਾਲ ਦੀ ਸਾਬਕਾ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਰੀਬੀ ਮੰਨਿਆ ਜਾਂਦਾ ਹੈ।

Advertisement
×