ਨਵੀਂ ਦਿੱਲੀ, 28 ਜੁਲਾਈ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਜੀਵੀਕੇ ਸਮੂਹ, ਮੁੰਬਈ ਇੰਟਰਨੈਸ਼ਨਲ ਏਅਰਪੋਰਟ (ਐੱਮਆਈਏਐੱਲ) ਅਤੇ ਹੋਰ ਵਿਰੁੱਧ ਮਨੀ ਲਾਂਡਰਿੰਗ ਦੀ ਜਾਂਚ ਦੇ ਸਬੰਧ ਵਿਚ ਕਈ ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਹਵਾਈ ਅੱਡੇ ਦੇ ਕੰਮਕਾਜ ਵਿਚ 705 ਕਰੋੜ ਰੁਪਏ ਦੀਆਂ ਕਥਿਤ ਬੇਨਿਯਮੀਆਂ ਦੀ ਜਾਂਚ ਦੇ ਸਬੰਧ ਵਿਚ ਇਹ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਦੀਆਂ ਧਾਰਾਵਾਂ ਤਹਿਤ ਮੁੰਬਈ ਅਤੇ ਹੈਦਰਾਬਾਦ ਵਿਚ 9 ਅਹਾਤੇ ਵਿਚ ਛਾਪੇ ਮਾਰੇ ਜਾ ਰਹੇ ਹਨ।