ਵਿਦਿਅਕ ਅਦਾਰੇ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਦਾ ਐਲਾਨ
ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਉਥੋਂ ਦੇ ਲੋਕ ਬੇਘਰ ਹੋ ਗਏ ਹਨ, ਫ਼ਸਲਾਂ ਤਬਾਹ ਹੋ ਗਈਆਂ ਹਨ। ਇਸ ਤ੍ਰਾਸਦੀ ਕਾਰਨ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਐਂਡ ਟੈਕਨੋਲੋਜੀ ਦੇ ਸਟਾਫ ਵੱਲੋਂ ਅਧਿਆਪਕ ਦਿਵਸ ਮੌਕੇ ਕੋਈ ਵੀ ਸਮਾਗਮ ਨਾ ਕਰਵਾਉਣ ਦਾ ਫੈਸਲਾ...
Advertisement
ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਉਥੋਂ ਦੇ ਲੋਕ ਬੇਘਰ ਹੋ ਗਏ ਹਨ, ਫ਼ਸਲਾਂ ਤਬਾਹ ਹੋ ਗਈਆਂ ਹਨ। ਇਸ ਤ੍ਰਾਸਦੀ ਕਾਰਨ ਸ੍ਰੀ ਗੁਰੂ ਤੇਗ ਬਹਾਦਰ ਇੰਸਟੀਚਿਊਟ ਐਂਡ ਟੈਕਨੋਲੋਜੀ ਦੇ ਸਟਾਫ ਵੱਲੋਂ ਅਧਿਆਪਕ ਦਿਵਸ ਮੌਕੇ ਕੋਈ ਵੀ ਸਮਾਗਮ ਨਾ ਕਰਵਾਉਣ ਦਾ ਫੈਸਲਾ ਲਿਆ। ਇੰਸਟੀਚਿਊਟ ਦੀ ਚੇਅਰਮੈਨ ਰਣਜੀਤ ਕੌਰ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦੇ ਹਾਲਤ ਹਨ ਇਸ ਕਰ ਕੇ ਪੰਜਾਬੀਆਂ ਦੀ ਮੁਸੀਬਤ ਨੂੰ ਦੇਖਦੇ ਹੋਏ ਅਧਿਆਪਕ ਦਿਵਸ ਨਹੀਂ ਮਨਾਇਆ ਗਿਆ ਅਤੇ ਇਸ ਸਮਾਗਮ ਉੱਪਰ ਜੋ ਖਰਚ ਹੋਣਾ ਸੀ ਉਸ ਨੂੰ ਹੜ੍ਹ ਪੀੜਤਾਂ ਲਈ ਸਹਾਇਤਾ ਵਜੋਂ ਖਰਚ ਕੀਤਾ ਜਾਵੇਗਾ। ਉਨ੍ਹਾਂ ਇੰਸਟੀਚਿਊਟ ਦੇ ਸਟਾਫ਼ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤਗੜ੍ਹ ਵਿਖੇ ਆਪਣੀ ਇੱਛਾ ਅਨੁਸਾਰ ਦਾਨ ਕਰ ਸਕਦੇ ਹਨ ਜੋ ਅੱਗੇ ਹੜ੍ਹ ਪੀੜਤਾਂ ਲਈ ਭੇਜਿਆ ਜਾਵੇਗਾ।
Advertisement
Advertisement