ਸਰਕਾਰ ਵੱਲੋਂ ਰਾਜਧਾਨੀ ਵਿੱਚ ਹਰਿਆਲੀ ਵਧਾਉਣ ਲਈ ਉਪਰਾਲਾ

11 ਜੁਲਾਈ ਤੋਂ ਵਣ ਮਹਾਉਤਸਵ ਪੰਦਰਵਾੜਾ ਮਨਾਉਣ ਦਾ ਫ਼ੈਸਲਾ; ਦਸ ਲੱਖ ਬੂਟੇ ਲਾਉਣ ਦਾ ਟੀਚਾ

ਸਰਕਾਰ ਵੱਲੋਂ ਰਾਜਧਾਨੀ ਵਿੱਚ ਹਰਿਆਲੀ ਵਧਾਉਣ ਲਈ ਉਪਰਾਲਾ

ਅਧਿਕਾਰੀਆਂ ਨਾਲ ਵਿਚਾਰ-ਚਰਚਾ ਕਰਦੇ ਹੋਏ ਮੰਤਰੀ ਗੋਪਾਲ ਰਾਇ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਜੂਨ

ਦਿੱਲੀ ਵਿੱਚ ਬੂਟੇ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਵਾਤਾਵਰਨ ਤੇ ਜੰਗਲਾਤ ਮੰਤਰੀ ਗੋਪਾਲ ਰਾਏ ਦੀ ਪ੍ਰਧਾਨਗੀ ਹੇਠ ਅੱਜ ਦਿੱਲੀ ਸਕੱਤਰੇਤ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜੰਗਲਾਤ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਦੌਰਾਨ ਦਿੱਲੀ ਵਿੱਚ ਗਰੀਨ ਕਵਰ ਨੂੰ ਉਤਸ਼ਾਹਿਤ ਕਰਨ ਲਈ ਸੈਂਟਰਲ ਰਿਜ ਤੋਂ ਵਣ ਮਹਾਉਤਸਵ ਪੰਦਰਵਾੜਾ 11 ਜੁਲਾਈ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਦਾ ਸਮਾਪਤੀ ਸਮਾਰੋਹ 25 ਜੁਲਾਈ ਨੂੰ ਅਸੋਲਾ ਭਾਟੀ ਮਾਈਨਜ਼ ਵਿੱਚ 1 ਲੱਖ ਤੋਂ ਵੱਧ ਬੂਟੇ ਲਗਾ ਕੇ ਕੀਤਾ ਜਾਵੇਗਾ। 11 ਜੁਲਾਈ ਨੂੰ ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾਵਾਂ ਵਿੱਚ ਵੀ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਹੋਵੇਗੀ। ਇਸ ਵਣ ਮਹਾਉਤਸਵ ਪੰਦਰਵਾੜੇ ਦੌਰਾਨ 10 ਲੱਖ ਦੇ ਕਰੀਬ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਦਿੱਲੀ ਦੇ ਉਪ ਮੁੱਖ ਮੰਤਰੀ, ਕੈਬਨਿਟ ਮੰਤਰੀ ਤੇ ਵਿਧਾਨ ਸਭਾ ਦੇ ਸਪੀਕਰ ਵੱਖ-ਵੱਖ ਥਾਵਾਂ ’ਤੇ ਇਸ ਮੁਹਿੰਮ ਦੀ ਅਗਵਾਈ ਕਰਨਗੇ। ਇਸ ਦੇ ਨਾਲ ਹੀ ਦੋ ਜੁਲਾਈ ਨੂੰ ਕਮਲਾ ਨਹਿਰੂ ਰਿੱਜ ਤੋਂ ਮੁਫ਼ਤ ਬੂਟੇ ਵੰਡਣ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ।

ਮੀਟਿੰਗ ਤੋਂ ਬਾਅਦ ਦਿੱਲੀ ਸਕੱਤਰੇਤ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਵਿੱਚ ਜਿੱਥੇ 2013 ਵਿੱਚ ਗ੍ਰੀਨ ਕਵਰ 20 ਪ੍ਰਤੀਸ਼ਤ ਸੀ, ਉੱਥੇ ਹੀ 2021 ਵਿੱਚ ਇਹ ਵਧ ਕੇ 23.06 ਪ੍ਰਤੀਸ਼ਤ ਹੋ ਗਿਆ ਹੈ। ਸ਼ਹਿਰਾਂ ਦੇ ਪ੍ਰਤੀ ਵਿਅਕਤੀ ਵਣ ਕਵਰ ਦੇ ਮਾਮਲੇ ਵਿੱਚ ਦਿੱਲੀ ਪੂਰੇ ਦੇਸ਼ ਵਿੱਚ ਪਹਿਲੇ ਸਥਾਨ ’ਤੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਮਰ ਐਕਸ਼ਨ ਪਲਾਨ ਦੇ 14 ਬਿੰਦੂਆਂ ਵਿੱਚ ਸ਼ਾਮਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ 11 ਜੁਲਾਈ ਤੋਂ ਵਣ ਮਹਾਉਤਸਵ ਸੈਂਟਰਲ ਰਿਜ ਤੋਂ ਸ਼ੁਰੂ ਕੀਤਾ ਜਾਵੇਗਾ।

ਇਸ ਸਾਲ ਬੂਟੇ ਲਗਾਓ ਮੁਹਿੰਮ ਤਹਿਤ 35 ਲੱਖ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਨੂੰ ਸਬੰਧਤ ਸਾਰੇ 19 ਵਿਭਾਗਾਂ ਦੀ ਗਰੀਨ ਏਜੰਸੀ ਵੱਲੋਂ ਪੂਰਾ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ 29 ਲੱਖ ਦੇ ਕਰੀਬ ਬੂਟੇ ਲਗਾਏ ਜਾਣਗੇ ਅਤੇ 7 ਲੱਖ ਦੇ ਕਰੀਬ ਬੂਟੇ ਮੁਫ਼ਤ ਵੰਡੇ ਜਾਣਗੇ। ਉਨ੍ਹਾਂ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਦਿਨ, ਵਰ੍ਹੇਗੰਢ ਆਦਿ ਦੇ ਮੌਕੇ ’ਤੇ ਬੂਟੇ ਲਗਾਉਣ। ਇਸ ਲਈ ਦਿੱਲੀ ਸਰਕਾਰ ਦੀ ਨਰਸਰੀ ਤੋਂ ਲੋਕਾਂ ਨੂੰ ਬੂਟੇ ਮੁਫ਼ਤ ਦਿੱਤੇ ਜਾਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਸੂਬੇ ਆਧੁਨਿਕ ਖੇਤੀ ’ਤੇ ਧਿਆਨ ਕੇਂਦਰਿਤ ਕਰਨ: ਮੋਦੀ

ਨੀਤੀ ਆਯੋਗ ਦੀ ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਵਪਾਰ, ਸੈਰ-ਸਪਾਟਾ ਅਤੇ ਤ...

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਬਰਾਮਦ

ਪੁਲੀਸ ਮੁਕਾਬਲੇ ’ਚ ਮਾਰੇ ਗਏ ਮੰਨੂ ਤੇ ਰੂਪਾ ਕੋਲੋਂ ਬਰਾਮਦ ਏਕੇ-47 ਤੇ ...

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਇਸਰੋ ਦੇ ਸੈਟੇਲਾਈਟ ਗਲਤ ਪੰਧ ’ਤੇ ਪਏ

ਪਹਿਲੇ ਤਿੰਨ ਪੜਾਅ ਸਫ਼ਲ ਰਹਿਣ ਮਗਰੋਂ ‘ਡੇਟਾ ਉੱਡਿਆ’

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਮਨਦੀਪ ਕੌਰ ਖ਼ੁਦਕੁਸ਼ੀ ਮਾਮਲਾ: ਭਾਰਤੀ ਸਫ਼ਾਰਤਖਾਨੇ ਵੱਲੋਂ ਮਦਦ ਦੀ ਪੇਸ਼ਕਸ਼

ਉੱਤਰ ਪ੍ਰਦੇਸ਼ ਵਿੱਚ ਔਰਤ ਦੇ ਪਤੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ