ਨੌਜਵਾਨਾਂ ਨੂੰ ਸਿੱਖ ਧਰਮ ਨਾਲ ਜੋੜਨ ਦੇ ਉਪਰਾਲੇ

ਨੌਜਵਾਨਾਂ ਨੂੰ ਸਿੱਖ ਧਰਮ ਨਾਲ ਜੋੜਨ ਦੇ ਉਪਰਾਲੇ

ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦੇ ਹੋਏ ਪ੍ਰਬੰਧਕੀ ਕਮੇਟੀ ਦੇ ਆਗੂ।

ਕੁਲਦੀਪ ਸਿੰਘ

ਨਵੀਂ ਦਿੱਲੀ, 23 ਜਨਵਰੀ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਓਂਕਾਰ ਨਗਰ, ਤ੍ਰੀ ਨਗਰ ਦਿੱਲੀ ਦੇ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਬੱਬੂ, ਸਕੱਤਰ ਗੁਰਦੀਪ ਸਿੰਘ, ਖ਼ਜ਼ਾਨਚੀ ਅਮਰੀਕ ਸਿੰਘ, ਚੇਅਰਮੈਨ ਜਸਵਿੰਦਰ ਸਿੰਘ ਗੁਰਦੁਆਰੇ ਦੇ ਗ੍ਰੰਥੀ ਸਿੰਘ ਭਾਈ ਅਮਰਜੀਤ ਸਿੰਘ, ਕਮੇਟੀ ਮੈਂਬਰਾਂ ਨਾਨਕ ਸਿੰਘ, ਜਸਬੀਰ ਸਿੰਘ, ਅਮਰਜੀਤ ਸਿੰਘ ਵਲੋਂ ਸਮੇਂ ਸਮੇਂ ’ਤੇ ਸਿੱਖ ਬੱਚੇ-ਬੱਚੀਆਂ ਅਤੇ ਨੌਜਵਾਨਾਂ ਨੂੰ ਆਪਣੇ ਧਰਮ, ਵਿਰਸੇ ਤੇ ਭਾਸ਼ਾ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਂਦੇ ਹਨ। ਇਸ ਦੇ ਮੱਦੇਨਜ਼ਰ ਪ੍ਰਬੰਧਕਾਂ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕਰਵਾਏ ਸਮਾਗਮਾਂ ਵਿਚ ਇਲਾਕੇ ਦੇ ਬੱਚੇ, ਬੱਚੀਆਂ ਤੇ ਨੌਜਵਾਨਾਂ ਨੂੰ ਸ਼ਬਦ ਕੀਰਤਨ ਦੁਆਰਾ ਹਾਜ਼ਰੀ ਭਰਨ ਦਾ ਮੌਕਾ ਦਿੱਤਾ ਗਿਆ, ਜਿਸ ਦੇ ਸਦਕੇ ਇਹ ਬੱਚੇ, ਬੱਚੀਆਂ ਤੇ ਨੌਜਵਾਨ ਆਪਣੇ ਧਰਮ ਨਾਲ ਜੁੜੇ ਰਹਿ ਕੇ ਆਪਣੀ ਕੌਮ ਦੀ ਸੇਵਾ ਕਰ ਸਕਣ। ਜ਼ਿਕਰਯੋਗ ਹੈ ਕਿ ਸਮਾਗਮ ਵਿਚ ਜਿੱਥੇ ਗੁਰੂ ਨਾਨਕ ਪਬਲਿਕ ਸਕੂਲ, ਪੰਜਾਬੀ ਬਾਗ ’ਚ ਪੜ੍ਹਦੇ 12ਵੀਂ ਜਮਾਤ ਦੇ ਵਿਦਿਆਰਥੀ ਚੰਨਪ੍ਰੀਤ ਸਿੰਘ ਅਤੇ ਗੌਰਮਿੰਟ ਕੋ-ਐਡ ਸੀਨੀਅਰ ਸੈਕੰਡਰੀ ਸਕੂਲ, ਨਾਰੰਗ ਕਲੋਨੀ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਤਬਲੇ ਦੀ ਸੇਵਾ ਨਿਭਾਈ, ਉਥੇ ਹੀ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਦੇਵ ਨਗਰ ਦੀ 11ਵੀਂ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਗੁਰਬਾਣੀ ਸ਼ਬਦ ਗਾਇਨ ਕੀਤਾ। ਇਸੇ ਪ੍ਰਕਾਰ ਇਲਾਕੇ ਦੇ ਗੁਰਸਿੱਖ ਨੌਜਵਾਨ ਤਜਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਬੀਬੀ ਸਿਮਰਨਜੀਤ ਕੌਰ ਨੇ ਵੀ ਸ਼ਬਦ ਗਾਇਨ ਕੀਤਾ, ਜਿਨ੍ਹਾਂ ਨਾਲ ਡਾਈਟ ਕੜਕੜਡੂੰਮਾਂ ਤੋਂ ਪੰਜਾਬੀ ਅਧਿਆਪਕ ਲਈ ਟਰੇਨਿੰਗ ਲੈ ਰਹੇ ਗੁਰਦਿੱਤ ਸਿੰਘ ਨੇ ਤਬਲੇ ਦੀ ਸੇਵਾ ਨਿਭਾਈ। ਇਨ੍ਹਾਂ ਤੋਂ ਇਲਾਵਾ ਡੀ.ਏ.ਵੀ. ਸਕੂਲ ਅਸ਼ੋਕ ਵਿਹਾਰ ਦੇ 11ਵੀਂ ਜਮਾਤ ਦੇ ਇੰਦਰਜੀਤ ਸਿੰਘ, ਸੰਦੀਪ ਸਿੰਘ ਆਦਿ ਨੇ ਵੀ ਸਮਾਗਮ ਦੇ ਵੱਖ ਵੱਖ ਕਾਰਜਾਂ ’ਚ ਨਿਸ਼ਕਾਮ ਸੇਵਾਵਾਂ ਨਿਭਾਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All