17 ਸਿਲੰਡਰਾਂ ਸਣੇ ਬਜ਼ੁਰਗ ਗ੍ਰਿਫ਼ਤਾਰ
ਦਿੱਲੀ ਪੁਲੀਸ ਦੀ ਕਰਾਈਮ ਬ੍ਰਾਂਚ ਨੇ ਦੱਖਣ-ਪੱਛਮੀ ਦਿੱਲੀ ਦੇ ਡਾਬਰੀ ਇਲਾਕੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਸੋਈ ਗੈਸ (ਐੱਲ ਪੀ ਜੀ) ਭਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 61 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੌਕੇ ਤੋਂ ਵੱਖ-ਵੱਖ ਕੰਪਨੀਆਂ ਦੇ...
Advertisement
ਦਿੱਲੀ ਪੁਲੀਸ ਦੀ ਕਰਾਈਮ ਬ੍ਰਾਂਚ ਨੇ ਦੱਖਣ-ਪੱਛਮੀ ਦਿੱਲੀ ਦੇ ਡਾਬਰੀ ਇਲਾਕੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਰਸੋਈ ਗੈਸ (ਐੱਲ ਪੀ ਜੀ) ਭਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ 61 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੌਕੇ ਤੋਂ ਵੱਖ-ਵੱਖ ਕੰਪਨੀਆਂ ਦੇ 17 ਗੈਸ ਸਿਲੰਡਰ ਵੀ ਬਰਾਮਦ ਕੀਤੇ ਹਨ। ਪੁਲੀਸ ਅਧਿਕਾਰੀਆਂ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਸੀਤਾਪੁਰੀ ਸਥਿਤ ਦੁਕਾਨ ’ਤੇ ਛਾਪਾ ਮਾਰਿਆ ਗਿਆ ਸੀ। ਇੱਥੇ ਮੁਲਜ਼ਮ ਮੋਹਨ ਲਾਲ ਗਰਗ ਅਣਅਧਿਕਾਰਤ ਤੌਰ ’ਤੇ ਗੈਸ ਰਿਫਿਲਿੰਗ ਦਾ ਕੰਮ ਕਰ ਰਿਹਾ ਸੀ। ਪੁਲੀਸ ਅਨੁਸਾਰ ਮੁਲਜ਼ਮ ਮੋਹਨ ਲਾਲ ਗਰਗ ਨਾਜਾਇਜ਼ ਢੰਗ ਨਾਲ ਘਰੇਲੂ ਐੱਲ ਪੀ ਜੀ ਸਿਲੰਡਰ ਸਟੋਰ ਕਰਦਾ ਸੀ ਅਤੇ ਮੋਟੀ ਕਮਾਈ ਕਰਨ ਲਈ ਖੁੱਲ੍ਹੇ ਬਾਜ਼ਾਰ ਵਿੱਚ 200 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਗੈਸ ਭਰ ਕੇ ਵੇਚਦਾ ਸੀ। ਛਾਪੇ ਦੌਰਾਨ ਖੁਰਾਕ ਸਪਲਾਈ ਅਧਿਕਾਰੀ ਨੂੰ ਮੌਕੇ ’ਤੇ ਬੁਲਾ ਕੇ ਲੋੜੀਂਦੀ ਕਾਰਵਾਈ ਕੀਤੀ ਗਈ।
Advertisement
Advertisement
×

