ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Electoral Roll in Bihar: ਬਿਹਾਰ ’ਚ ਵੋਟਰ ਸੂਚੀਆਂ ਦੀ ਸੁਧਾਈ ਖ਼ਿਲਾਫ਼ ADR ਨੇ SC ਦਾ ਬੂਹਾ ਖੜਕਾਇਆ

ADR moves SC challenging EC's revision of electoral roll in Bihar
Advertisement

ਨਵੀਂ ਦਿੱਲੀ, 5 ਜੁਲਾਈ

ਐਸੋਸੀਏਸ਼ਨ ਆਫ ਡੈਮੋਕ੍ਰੇਟਿਕ ਰਿਫਾਰਮਜ਼ (Association of Democratic Reforms - ADR) ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੇ ਵਿਸ਼ੇਸ਼ ਜ਼ੋਰਦਾਰ ਸੋਧ ਜਾਂ SIR ਦੇ ਚੋਣ ਕਮਿਸ਼ਨ (Election Commission - EC) ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ (Supreme Court - SC) ਦਾ ਦਰਵਾਜ਼ਾ ਖੜਕਾਇਆ ਹੈ।

Advertisement

ਗ਼ੌਰਤਲਬ ਹੈ ਕਿ EC ਨੇ 24 ਜੂਨ ਨੂੰ ਬਿਹਾਰ ਵਿੱਚ ਇੱਕ SIR ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ ਤਾਂ ਕਿ ਜ਼ਾਹਰਾ ਅਯੋਗ ਨਾਵਾਂ ਨੂੰ ਸੂਚੀ ਵਿਚੋਂ ਹਟਾਉਣ ਦੇ ਨਾਲ ਹੀ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਿਰਫ਼ ਯੋਗ ਨਾਗਰਿਕਾਂ ਨੂੰ ਹੀ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ। ਬਿਹਾਰ ਵਿੱਚ ਇਸ ਸਾਲ ਦੇ ਅਖ਼ੀਰ ਵਿੱਚ ਚੋਣਾਂ ਹੋਣਗੀਆਂ।

ਐਨਜੀਓ ਨੇ ਇਹ ਦਲੀਲ ਦਿੰਦਿਆਂ ਹੁਕਮ ਅਤੇ ਪੱਤਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ ਕਿ ਇਹ ਸੰਵਿਧਾਨ ਦੀ ਧਾਰਾ 14, 19, 21, 325 ਅਤੇ 326 ਦੇ ਨਾਲ-ਨਾਲ ਲੋਕ ਨੁਮਾਇੰਦਗੀ ਐਕਟ, 1950 ਦੇ ਪ੍ਰਬੰਧਾਂ ਅਤੇ ਵੋਟਰ ਰਜਿਸਟ੍ਰੇਸ਼ਨ ਨਿਯਮਾਂ, 1960 ਦੇ ਨਿਯਮ 21A ਦੀ ਉਲੰਘਣਾ ਕਰਦਾ ਹੈ। ਪਟੀਸ਼ਨ ਦਾਇਰ ਕਰਨ ਵਾਲੇ ਵਕੀਲ ਪ੍ਰਸ਼ਾਂਤ ਭੂਸ਼ਣ (Advocate Prashant Bhushan) ਨੇ ਕਿਹਾ ਕਿ ਚੋਣ ਕਮਿਸ਼ਨ ਦਾ ਹੁਕਮ ‘ਆਪਹੁਦਰੇ ਢੰਗ ਨਾਲ ਅਤੇ ਬਿਨਾਂ ਕਿਸੇ ਢੁਕਵੀਂ ਪ੍ਰਕਿਰਿਆ ਦੇ’ ਲੱਖਾਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਕਰ ਸਕਦਾ ਹੈ ਅਤੇ ਆਜ਼ਾਦ ਤੇ ਨਿਰਪੱਖ ਚੋਣਾਂ ਵਿੱਚ ਵਿਘਨ ਪਾ ਸਕਦਾ ਹੈ।

ਪ੍ਰਸ਼ਾਂਤ ਭੂਸ਼ਣ ਨੇ ਕਿਹਾ, "ਨਿਰਦੇਸ਼ ਦੀਆਂ ਦਸਤਾਵੇਜ਼ੀ ਜ਼ਰੂਰਤਾਂ, ਢੁਕਵੀਂ ਪ੍ਰਕਿਰਿਆ ਦੀ ਘਾਟ ਦੇ ਨਾਲ-ਨਾਲ ਬਿਹਾਰ ਵਿੱਚ ਵੋਟਰ ਸੂਚੀ ਦੇ ਉਕਤ ਵਿਸ਼ੇਸ਼ ਤੀਬਰ ਸੋਧ ਲਈ ਗੈਰ-ਵਾਜਬ ਤੌਰ 'ਤੇ ਛੋਟੀ ਸਮਾਂ-ਸੀਮਾ ਇਸ ਅਭਿਆਸ ਨੂੰ ਵੋਟਰ ਸੂਚੀਆਂ ਤੋਂ ਲੱਖਾਂ ਅਸਲੀ ਵੋਟਰਾਂ ਦੇ ਨਾਮ ਹਟਾਉਣ ਲਈ ਪਾਬੰਦ ਬਣਾਉਂਦੀ ਹੈ, ਜਿਸ ਨਾਲ ਉਨ੍ਹਾਂ ਦੇ ਵੋਟ ਦੇ ਅਧਿਕਾਰ ਤੋਂ ਵਾਂਝਾ ਹੋਣਾ ਪਵੇਗਾ।" -ਪੀਟੀਆਈ

Advertisement