ਨਵੀਂ ਦਿੱਲੀ, 28 ਨਵੰਬਰ
ਦਿੱਲੀ ਪੁਲੀਸ ਨੂੰ ਅੱਜ ਇਕ ਈਮੇਲ ਪ੍ਰਾਪਤ ਹੋਈ ਹੈ, ਜਿਸ ਵਿੱਚ ਦੱਖਣੀ ਦਿੱਲੀ ਸਥਿਤ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਸਬੰਧੀ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ ਮਿਲੀ ਈਮੇਲ ਵਿੱਚ ਸਾਦਿਕ ਨਗਰ ਸਥਿਤ ਇੰਡੀਅਨ ਪਬਲਿਕ ਸਕੂਲ ਵਿੱਚ ਬੰਬ ਰੱਖੇ ਹੋਣ ਦੀ ਸੂਚਨਾ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਥਾਨਕ ਪੁਲੀਸ ਨੂੰ ਸੁਚੇਤ ਕੀਤਾ ਗਿਆ ਤੇ ਬੰਬ ਰੋਧਕ ਦਸਤਿਆਂ ਤੇ ਖੋਜੀ ਕੁੱਤਿਆਂ ਦਾ ਦਸਤਾ ਮੌਕੇ ‘ਤੇ ਪੁੱਜ ਗਿਆ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਕੂਲ ਨੂੰ ਖਾਲੀ ਕਰਵਾਕੇ ਉਸ ਦੀ ਡੂੰਘਾਈ ਨਾਲ ਤਲਾਸ਼ੀ ਲਈ ਗਈ। ਹਾਲਾਂਕਿ ਉਥੋਂ ਕੁਝ ਵੀ ਬਰਾਮਦ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਕਿਸੇ ਵੱਲੋਂ ਇਹ ਸ਼ਰਾਰਤ ਕੀਤੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਈਮੇਲ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਤੇ ਕਿਸ ਨੇ ਭੇਜੀ ਹੈੈ। -ਪੀਟੀਆਈ