ਗਬਨ ਮਾਮਲਾ: ਉਪ ਰਾਜਪਾਲ ਵੱਲੋਂ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼ : The Tribune India

ਗਬਨ ਮਾਮਲਾ: ਉਪ ਰਾਜਪਾਲ ਵੱਲੋਂ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼

ਗਬਨ ਮਾਮਲਾ: ਉਪ ਰਾਜਪਾਲ ਵੱਲੋਂ ਐੱਫਆਈਆਰ ਦਰਜ ਕਰਨ ਦੇ ਨਿਰਦੇਸ਼

ਪੱਤਰ ਪ੍ਰੇਰਕ

ਨਵੀਂ ਦਿੱਲੀ, 24 ਸਤੰਬਰ

ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਪਾਣੀ ਦੇ ਬਿੱਲਾਂ ਵਿੱਚ ਕਥਿਤ ਤੌਰ ’ਤੇ 20 ਕਰੋੜ ਰੁਪਏ ਦੀ ਗਬਨ ਕਰਨ ਲਈ ਦਿੱਲੀ ਜਲ ਬੋਰਡ ਇੱਕ ਬੈਂਕ ਤੇ ਇੱਕ ਨਿੱਜੀ ਕੰਪਨੀ ਦੇ ਅਧਿਕਾਰੀਆਂ ਵਿਰੁੱਧ ਐੱਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ਉਪ ਰਾਜਪਾਲ ਦਫਤਰ ਦੇ ਸੂਤਰਾਂ ਨੇ ਦੱਸਿਆ ਕਿ ਸ੍ਰੀ ਸਕਸੈਨਾ ਨੇ ਇਸ ਮਾਮਲੇ ’ਚ 15 ਦਿਨਾਂ ਦੇ ਅੰਦਰ ਕਾਰਵਾਈ ਦੀ ਰਿਪੋਰਟ ਮੰਗੀ ਹੈ। ਸੂਤਰਾਂ ਮੁਤਾਬਕ ਮਾਮਲਾ ਪਹਿਲੀ ਵਾਰ 2019 ‘ਚ ਸਾਹਮਣੇ ਆਇਆ ਸੀ ਕਿ ਖਪਤਕਾਰਾਂ ਤੋਂ ਪਾਣੀ ਦੇ ਬਿੱਲਾਂ ‘ਚ 20 ਕਰੋੜ ਰੁਪਏ ਦਿੱਲੀ ਜਲ ਬੋਰਡ ਦੇ ਬੈਂਕ ਖਾਤੇ ‘ਚ ਜਮ੍ਹਾ ਨਹੀਂ ਕਰਵਾਏ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਦੋਸ਼ਾਂ ਦੇ ਬਾਵਜੂਦ, ਬਿੱਲਾਂ ਦੀ ਉਗਰਾਹੀ ਵਿੱਚ ਸ਼ਾਮਲ ਕੰਪਨੀ ਦਾ ਇਕਰਾਰਨਾਮਾ ਜੋ ਇਸ ਨੇ ਨਕਦ ਅਤੇ ਚੈੱਕਾਂ ਵਿੱਚ ਕੀਤਾ ਸੀ ਨੂੰ ਵਧਾ ਦਿੱਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸ਼ਹਿਰ

View All