ਬਜ਼ੁਰਗਾਂ ਨੂੰ ਸਮੇਂ ’ਤੇ ਪੈਨਸ਼ਨ ਯਕੀਨੀ ਬਣਾਈ ਜਾਵੇ: ਸੁਪਰੀਮ ਕੋਰਟ

ਬਿਰਧ ਆਸ਼ਰਮਾਂ ਵਿੱਚ ਪੀਪੀਈ ਕਿੱਟ, ਸੈਨੇਟਾਈਜ਼ਰ ਤੇ ਮਾਸਕ ਮੁਹੱਈਆ ਕਰਵਾਏ ਜਾਣ

ਬਜ਼ੁਰਗਾਂ ਨੂੰ ਸਮੇਂ ’ਤੇ ਪੈਨਸ਼ਨ ਯਕੀਨੀ ਬਣਾਈ ਜਾਵੇ: ਸੁਪਰੀਮ ਕੋਰਟ

ਨਵੀਂ ਦਿੱਲੀ, 4 ਅਗਸਤ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਕੋਵਿਡ-19 ਮਹਾਮਾਰੀ ਦੌਰਾਨ ਦੇਸ਼ ਭਰ ਦੇ ਬਜ਼ੁਰਗਾਂ ਨੂੰ ਸਮੇਂ ਸਿਰ ਪੈਨਸ਼ਨ ਦਿੱਤੀ ਜਾਵੇ ਅਤੇ ਬਿਰਧ ਆਸ਼ਰਮਾਂ ਵਿੱਚ ਰਹਿਣ ਵਾਲੇ ਬਜ਼ੁਰਗਾਂ ਲਈ ਪੀਪੀਈ ਕਿੱਟ, ਸੈਨੇਟਾਈਜ਼ਰ ਅਤੇ ਮਾਸਕ ਮੁਹੱਈਆ ਕਰਵਾਏ ਜਾਣ। ਸੁਪਰੀਮ ਕੋਰਟ ਨੇ ਕਿਹਾ ਕਿ ਬਜ਼ੁਰਗਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਜਿਥੇ ਸਹਾਇਤਾ ਦੀ ਲੋੜ ਹੋਵੇ, ਸਹਾਇਤਾ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ। ਜਸਟਿਸ ਅਸ਼ੋਕ ਭੂਸ਼ਣ ਦੀ ਅਗਵਾਈ ਵਾਲੇ ਬੈਂਚ ਨੇ ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਵਕੀਲ ਅਸ਼ਵਨੀ ਕੁਮਾਰ ਦੀ ਅਪੀਲ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਬਜ਼ੁਰਗਾਂ ਨੂੰ ਪੈਨਸ਼ਨ ਸਮੇਂ ਸਿਰ ਅਦਾ ਕੀਤੀ ਜਾਣੀ ਚਾਹੀਦੀ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All