ਦਿੱਲੀ ’ਚ ਟਰੈਫ਼ਿਕ ਸਿਗਨਲਾਂ ’ਤੇ ਤਾਇਨਾਤ ਹੋਣਗੇ ਵਾਤਾਵਰਨ ਮਾਰਸ਼ਲ

ਪ੍ਰਦੂਸ਼ਣ ਖ਼ਿਲਾਫ਼ ‘ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ

ਦਿੱਲੀ ’ਚ ਟਰੈਫ਼ਿਕ ਸਿਗਨਲਾਂ ’ਤੇ ਤਾਇਨਾਤ ਹੋਣਗੇ ਵਾਤਾਵਰਨ ਮਾਰਸ਼ਲ

ਪ੍ਰੈੱਸ ਕਾਨਫਰੰਸ ਨੂੁੰ ਸੰਬੋਧਨ ਕਰਦੇ ਹੋਏ ਗੋਪਾਲ ਰਾਏ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 19 ਅਕਤੂਬਰ
ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਸਰਕਾਰ ਆਪਣੀ ਪ੍ਰਦੂਸ਼ਣ ਰੋਕੂ ਮੁਹਿੰਮ ‘ਰੈੱਡ ਲਾਈਟ ਆਨ, ਗੱਡੀ ਆਫ਼’ ਬਾਰੇ ਜਾਗਰੂਕ ਕਰਨ ਲਈ 2500 ਵਾਤਾਵਰਨ ਮਾਰਸ਼ਲਾਂ ਨੂੰ ਰਾਜਧਾਨੀ ਦੇ 11 ਜ਼ਿਲ੍ਹਿਆਂ ਵਿੱਚ 100 ਸਿਗਨਲਾਂ ’ਤੇ ਤਾਇਨਾਤ ਕਰੇਗੀ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਰਾਏ ਨੇ ਕਿਹਾ ਕਿ ਸ਼ਾਰਟ-ਲਿਸਟ ਕੀਤੇ ਟਰੈਫਿਕ ਸਿਗਨਲ ਉਹ ਹਨ, ਜਿੱਥੇ ਲਾਲ ਬੱਤੀ ਦੋ ਮਿੰਟ ਲੰਬੀ ਹੁੰਦੀ ਹੈ। ਉਨ੍ਹਾਂ ਕਿਹਾ ਕਿ 21 ਅਕਤੂਬਰ ਤੋਂ 15 ਨਵੰਬਰ ਤੱਕ ‘ਰੈੱਡ ਲਾਈਟ ਆਨ, ਗਡੀ ਆਫ’ ਮੁਹਿੰਮ ਬਾਰੇ 100 ਟਰੈਫ਼ਿਕ ਸਿਗਨਲਾਂ ’ਤੇ ਇੱਕ ਜ਼ਮੀਨੀ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਜਾਏਗੀ। 2500 ਵਾਤਾਵਰਨ ਮਾਰਸ਼ਲ ਨਿਯੁਕਤ ਕੀਤੇ ਜਾਣਗੇ, ਜੋ ਇਸ ਮੁਹਿੰਮ ਬਾਰੇ ਜਾਗਰੂਕਤਾ ਫੈਲਾਉਣਗੇ।

ਉਨ੍ਹਾਂ ਕਿਹਾ ਕਿ ਇਹ ਇਕ ਜਾਗਰੂਕਤਾ ਮੁਹਿੰਮ ਹੈ ਨਾ ਕਿ ਲਾਗੂ ਕਰਨ ਵਾਲੀ ਮੁਹਿੰਮ। ਮਾਰਸ਼ਲ ‘ਗਾਂਧੀਗਿਰੀ’ ਦੇ ਸਿਧਾਂਤ ਨੂੰ ਅਪਣਾਉਣਗੇ। ਉਹ ਲਾਲ ਬੱਤੀਆਂ ‘ਤੇ ਇੰਜਣ ਬੰਦ ਨਾ ਕਰਨ ਵਾਲਿਆਂ ਨੂੰ ਲਾਲ ਗੁਲਾਬ ਦੇਣਗੇ। ਉਨ੍ਹਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਨ੍ਹਾਂ ਲਈ ਅਜਿਹਾ ਕਰਨਾ ਮਹੱਤਵਪੂਰਨ ਕਿਉਂ ਹੈ ਤੇ ਉਹ ਪ੍ਰਦੂਸ਼ਣ ਨਾਲ ਕਿਵੇਂ ਲੜ ਸਕਦੇ ਹਨ। ਮੰਤਰੀ ਨੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਰਾਜਨੀਤਕ ਪਾਰਟੀ ਦੇ ਨੇਤਾਵਾਂ ਨੂੰ ਵੀ ਇਸ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਇਸ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 15 ਅਕਤੂਬਰ ਨੂੰ ਰੈੱਡ ਲਾਈਟ ਆਨ, ਗੱਡੀ ਆਫ਼’ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ।

ਇਸ ਦੌਰਾਨ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸ਼ਹਿਰ ਵਿਚ ਹਵਾ ਪ੍ਰਦੂਸ਼ਣ ਵਿਰੁੱਧ ਲੜਨ ਲਈ ‘ਜਿਸਤ-ਟਾਂਕ’ ਫਾਰਮੂਲਾ ਲਾਗੂ ਕਰਨਾ ‘ਆਖਰੀ ਹਥਿਆਰ’ ਹੋਵੇਗਾ ਤੇ ਇਸ ਸਮੇਂ ਸਰਕਾਰ ‘ਰੈੱਡ ਲਾਈਟ ਆਨ, ਗੱਡੀ ਆਫ” ਮੁਹਿੰਮ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਰਾਏ ਨੇ ਕਿਹਾ ਕਿ ਜੇ ਹੋਰ ਸਾਰੇ ਤਰੀਕੇ ਅਸਫਲ ਹੋ ਜਾਂਦੇ ਹਨ ਤਾਂ ਦਿੱਲੀ ਸਰਕਾਰ ਜਿਸਤ-ਟਾਂਕ ਯੋਜਨਾ ਨੂੰ ਲਾਗੂ ਕਰਨ ਬਾਰੇ ਸੋਚੇਗੀ।

ਜਾਵੜੇਕਰ ਨੂੰ ਗੁਆਂਢੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨ ਦੀ ਅਪੀਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਵਾਤਾਵਰਨ ਮੰਤਰੀ ਪ੍ਰਕਾਸ਼ ਜਾਵੜੇਕਰ ਨੂੰ ਦਿੱਲੀ, ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਮਹੀਨਾਵਾਰ ਮੀਟਿੰਗਾਂ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਪਰਾਲੀ ਦੀ ਸਮੱਸਿਆ ਦਾ ਸਮਾਂਬੱਧ ਹੱਲ ਕੱਢਿਆ ਜਾਵੇ। ਕੇਜਰੀਵਾਲ ਨੇ ਕਿਹਾ ਕਿ ਰਾਜਾਂ ਦੇ ਪੱਧਰ ’ਤੇ ਮੁੱਦੇ ਨੂੰ ਹੱਲ ਕਰਨ ਦੀ ਰਾਜਨੀਤਕ ਇੱਛਾ ਸ਼ਕਤੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਰਾਜ ਪਰਾਲੀ ਸਾੜਨ ਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਕਿਸੇ ਸਮਝੌਤੇ ’ਤੇ ਪਹੁੰਚਣ ਵਿੱਚ ਅਸਮਰਥ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਪਰਾਲੀ ਸਾੜਨ ਕਾਰਨ ਪ੍ਰਦੂਸ਼ਣ ਨੂੰ ਥੋੜ੍ਹੇ ਸਮੇਂ ਵਿੱਚ ਹੀ ਕੰਟਰੋਲ ਕੀਤਾ ਜਾ ਸਕਦਾ ਹੈ, ਪਰ ਅਜਿਹਾ ਕਰਨ ਵਿਚ ਰਾਜਨੀਤਕ ਇੱਛਾ ਸ਼ਕਤੀ ਦੀ ਘਾਟ ਪ੍ਰਤੀਤ ਹੁੰਦੀ ਹੈ। ਕੇਜਰੀਵਾਲ ਨੇ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਾਇਓਗਾਸ, ਕੋਲਾ ਤੇ ਇੱਥੋਂ ਤੱਕ ਕਿ ਗੱਤੇ ਵਿਚ ਤਬਦੀਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਕੰਪ੍ਰੈਸਡ ਬਾਇਓ ਗੈਸ ਜਾਂ ਖਾਣਾ ਪਕਾਉਣ ਦੇ ਕੋਲੇ ਵਿੱਚ ਤਬਦੀਲ ਕੀਤਾ ਜਾ ਸਕਦਾ ਹੈ ਜੋ ਕੁਝ ਫੈਕਟਰੀਆਂ ਹਰਿਆਣਾ ਵਿੱਚ ਕਰਨਾਲ ਵਿੱਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ 7 ਫੈਕਟਰੀਆਂ ਪਰਾਲੀ ਤੋਂ ਰੁਜ਼ਗਾਰ ਤੇ ਕਿਸਾਨਾਂ ਲਈ ਪੈਸਾ ਮੁਹੱਈਆ ਕਰਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੁੱਲ੍ਹੇ ਮਨ ਨਾਲ ਰਾਜਨੀਤੀ ਦੀ ਥਾਂ ਸਮਾਂਬੱਧ ਯੋਜਨਾਵਾਂ ਉਲੀਕੀਆਂ ਜਾਣ। ਇਸ ਦੌਰਾਨ ਕੇਜਰੀਵਾਲ ਨੇ ਕੇਂਦਰੀ ਵਾਤਾਵਰਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਕੌਮੀ ਰਾਜਧਾਨੀ ਖੇਤਰ ਵਿੱਚ ਖਰਾਬ ਹੋਈ ਹਵਾ ਦਾ ਹੱਲ ਲੱਭਣ ਲਈ ਦਿੱਲੀ, ਹਰਿਆਣਾ, ਪੰਜਾਬ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨਾਲ ਮਹੀਨਾਵਾਰ ਮੀਟਿੰਗਾਂ ਕਰਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All