ਨਵੀਂ ਦਿੱਲੀ: ਸਿੱਖ ਬੰਧੂ ਵੈਲਫੇਅਰ ਟਰੱਸਟ, ਨਵੀਂ ਦਿੱਲੀ ਵੱਲੋਂ ਆਪਣਾ ਸਾਲਾਨਾ ਸਨਮਾਨ ਸਮਾਰੋਹ ਇਥੋਂ ਦੇ ਨਜਫਗੜ੍ਹ ਰੋਡ ਮੋਤੀ ਨਗਰ ਵਿੱਚ ਇੱਕ ਰਿਜ਼ੌਰਟ ਵਿੱਚ ਕਰਵਾਇਆ ਗਿਆ। ਟਰੱਸਟ ਦੇ ਚੇਅਰਮੈਨ ਸੁਖਦੇਵ ਸਿੰਘ ਰਿਆਤ ਅਤੇ ਪ੍ਰਧਾਨ ਜਸਵਿੰਦਰ ਸਿੰਘ ਰਿਆਤ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਉਹਨਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੀ 300ਵੀਂ ਜਨਮ ਸ਼ਤਾਬਦੀ ਮਨਾਉਣ ਵਿੱਚ ਪੂਰਨ ਸਹਿਯੋਗ ਦਿੱਤਾ ਸੀ। ਇਸ ਪ੍ਰੋਗਰਾਮ ਦੌਰਾਨ ਦਿੱਲੀ ਪੰਜਾਬ ਅਤੇ ਹਿੰਦੁਸਤਾਨ ਦੇ ਵੱਖ-ਵੱਖ ਇਲਾਕਿਆਂ ਤੋਂ ਰਾਮਗੜੀਆ ਭਾਈਚਾਰੇ ਨਾਲ ਜੁੜੀਆਂ ਹੋਈਆਂ ਸ਼ਖ਼ਸੀਅਤਾਂ ਹਾਜ਼ਰ ਹੋਈਆਂ। ਇਹਨਾਂ ਸ਼ਖ਼ਸੀਅਤਾਂ ਵਿੱਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਲਵਿੰਦਰ ਸਿੰਘ ਭੂੰਦੜ, ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਹੀਰਾ ਸਿੰਘ ਗਾਬੜੀਆ, ਬੀਬੀ ਹਰਜੀਤ ਕੌਰ ਸਮੇਤ ਹੋਰ ਸ਼ਖਸੀਅਤਾਂ ਨੇ ਹਾਜ਼ਰੀ ਭਰੀ। -ਪੱਤਰ ਪ੍ਰੇਰਕ