ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਮਈ
ਰਾਮਗੜ੍ਹੀਆ ਬੋਰਡ ਦਿੱਲੀ ਤੇ ਆਲ ਵਿਸ਼ਕਰਮਾ ਰਾਮਗੜ੍ਹੀਆ ਫਾਊਂਡੇਸ਼ਨ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਤੇ ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜੇਲ ਸਿੰਘ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰਾਮਗੜ੍ਹੀਆ ਭਾਈਚਾਰੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਬੋਰਡ ਦੇ ਮੁਖੀ ਜਤਿੰਦਰ ਸਿੰਘ ਗਾਗੀ ਨੇ ਦੱਸਿਆ ਕਿ ਰਾਜ ਸਭਾ ਮੈਂਬਰ ਰਾਮ ਚੰਦਰ ਜਾਂਗੜ, ਰਾਮਗੜ੍ਹੀਆ ਫਾਊਂਡੇਸ਼ਨ ਦੇ ਪ੍ਰਧਾਨ ਇੰਦਰਜੀਤ ਸਿੰਘ ਬੱਬੂ, ਪੰਜਾਬੀ ਅਕਾਦਮੀ ਦਿੱਲੀ ਦੇ ਮੀਤ ਚੇਅਰਮੈਨ ਹਰਸ਼ਰਨ ਸਿੰਘ ਬੱਲੀ, ਜਲੰਧਰ ਤੋਂ ਕਰਨ ਸਿੰਘ, ਮੁਜ਼ਫ਼ਰਨਗਰ ਤੋਂ ਬਲਵਿੰਦਰ ਸਿੰਘ, ਹਾਪੜ ਤੋਂ ਕਰਮ ਸਿੰਘ ਸਮੇਤ ਗਾਜ਼ੀਆਬਾਦ ਤੋਂ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਧਰਮਿੰਦਰ ਸਿੰਘ ਸੋਹਲ ਤੇ ਐੱਨਸੀਆਰ ਦੇ ਲੋਕ ਸ਼ਾਮਲ ਹੋਏ।