DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਰ ਕਿਸੇ ਨੂੰ ਨਿਆਂ ਦਾ ਬਰਾਬਰ ਹੱਕ": ਸੁਪਰੀਮ ਕੋਰਟ ਨੇ ਸਾਬਕਾ ਜੁਡੀਸ਼ੀਅਲ ਅਧਿਕਾਰੀ ਦੀ ਅਰਜ਼ੀ ਕੀਤੀ ਰੱਦ

ਇਲਾਹਾਬਾਦ ਹਾਈ ਕੋਰਟ ਵਿੱਚ ਜਲਦੀ ਸੁਣਵਾਈ ਦੀ ਮੰਗ ਵਾਲੀ ਪਟੀਸ਼ਨ ’ਤੇ ਸੁਣਵਾਈ ਤੋਂ ਅਦਾਲਤ ਦਾ ਇਨਕਾਰ

  • fb
  • twitter
  • whatsapp
  • whatsapp
featured-img featured-img
ਸੁਪਰੀਮ ਕੋਰਟ ਨੇ ਸਾਬਕਾ ਜੁਡੀਸ਼ੀਅਲ ਅਧਿਕਾਰੀ ਦੀ ਅਰਜ਼ੀ ਕੀਤੀ ਰੱਦ। ਫਾਈਲ ਫੋਟੋ
Advertisement

ਸੁਪਰੀਮ ਕੋਰਟ ਨੇ ਇੱਕ ਜੁਡੀਸ਼ੀਅਲ ਅਧਿਕਾਰੀ ਦੀ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰਦਿਆਂ ਇਹ ਕਿਹਾ ਕਿ ਸਭ ਨੂੰ ਨਿਆਂ ਤੱਕ ਪਹੁੰਚਣ ਦਾ ਬਰਾਬਰ ਹੱਕ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਇੱਕ ਸਾਬਕਾ ਨਿਆਂਇਕ ਅਧਿਕਾਰੀ ਦੀ ਉਸ ਪਟੀਸ਼ਨ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿੱਚ ਉਸ ਨੇ ਇਲਾਹਾਬਾਦ ਹਾਈ ਕੋਰਟ ਵਿੱਚ ਲੰਬਿਤ ਆਪਣੀ ਅਰਜ਼ੀ ’ਤੇ ਜਲਦੀ ਸੁਣਵਾਈ ਦੀ ਮੰਗ ਕੀਤੀ ਸੀ।

ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ਦੇ ਬੈਂਚ ਨੇ ਪਟੀਸ਼ਨਰ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ, "ਭਾਵੇਂ ਕੋਈ ਵਿਅਕਤੀ ਬੱਸ ਕੰਡਕਟਰ ਹੋਵੇ ਜਾਂ ਰਾਜ ਦਾ ਸੱਕਤਰ, ਹਰ ਕਿਸੇ ਨੂੰ ਨਿਆਂ ਤੱਕ ਪਹੁੰਚਣ ਦਾ ਬਰਾਬਰ ਅਧਿਕਾਰ ਹੈ।" ਹਾਈ ਕੋਰਟ ਵਿੱਚ, ਸਾਬਕਾ ਨਿਆਂਇਕ ਅਧਿਕਾਰੀ ਨੇ ਨੌਕਰੀ ਤੋਂ ਬਰਖ਼ਾਸਤਗੀ ਨੂੰ ਚੁਣੌਤੀ ਦਿੱਤੀ ਹੈ।

Advertisement

ਸਿਖ਼ਰਲੀ ਅਦਾਲਤ ਨੇ ਸ਼ੁਰੂ ਵਿੱਚ ਟਿੱਪਣੀ ਕੀਤੀ ਕਿ ਪਟੀਸ਼ਨਰ ਨੂੰ ਹਾਈ ਕੋਰਟ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਅਤੇ ਉੱਥੇ ਬੇਨਤੀ ਕਰਨੀ ਚਾਹੀਦੀ ਹੈ। ਪਟੀਸ਼ਨਰ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਹਾਈ ਕੋਰਟ ਵਿੱਚ ਕੇਸਾਂ ਦਾ ਭਾਰ ਬਹੁਤ ਜ਼ਿਆਦਾ ਹੋਣ ਕਾਰਨ ਉਸ ਦੀ ਅਰਜ਼ੀ ਦਾ ਫ਼ੈਸਲਾ ਨਹੀਂ ਹੋ ਸਕਿਆ।

Advertisement

ਬੈਂਚ ਨੇ ਟਿੱਪਣੀ ਕੀਤੀ ਕਿ ਹਾਈ ਕੋਰਟ ਨੂੰ ਪਟੀਸ਼ਨਰ ਦੀ ਅਰਜ਼ੀ ਨੂੰ ਪਹਿਲ ਦੇਣ ਲਈ ਕਹਿਣਾ ਉਨ੍ਹਾਂ ਹੋਰ ਮੁਕੱਦਮੇਬਾਜ਼ਾਂ ਨਾਲ ਇਨਸਾਫ ਨਹੀਂ ਹੋਵੇਗਾ ਜੋ ਆਪਣੇ ਕੇਸਾਂ ਦੇ ਫ਼ੈਸਲੇ ਲਈ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ।

ਬੈਂਚ ਨੇ ਕਿਹਾ, "ਸੰਵਿਧਾਨਕ ਬਰਾਬਰੀ ਦੇ ਇਸ ਦਾਇਰੇ ਵਿੱਚ, ਅਸੀਂ ਵਿਅਕਤੀਗਤ ਦਖ਼ਲਅੰਦਾਜ਼ੀ ਨਹੀਂ ਕਰਾਂਗੇ।" ਅਦਾਲਤ ਨੇ ਕਿਹਾ ਕਿ ਪਟੀਸ਼ਨਰ ਸਬੰਧਤ ਅਦਾਲਤ ਵਿੱਚ ਮਾਮਲੇ ਦੀ ਪੈਰਵੀ ਜਾਰੀ ਰੱਖ ਸਕਦਾ ਹੈ।

Advertisement
×