DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

''ਸਾਰਿਆਂ ਨਾਲ ਕੀਤਾ ਜਾਂਦਾ ਹੈ ਬਰਾਬਰ ਵਿਵਹਾਰ''; ਰਾਹੁਲ ਗਾਂਧੀ ਮਾਣਹਾਨੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੀਤਾ ਸਪਸ਼ਟ

ਸਿਖ਼ਰਲੀ ਅਦਾਲਤ ਨੇ ਸ਼ਿਕਾਇਤਕਰਤਾ ਦੇ ਵਕੀਲ ਨੂੰ ਢੁਕਵੀਂ ਅਰਜ਼ੀ ਦਾਇਰ ਕਰਨ ਦੇ ਦਿੱਤੇ ਨਿਰਦੇਸ਼

  • fb
  • twitter
  • whatsapp
  • whatsapp
featured-img featured-img
Rahul Gandhi: ਪੰਜਾਬ ਵਿੱਚ ਚਰਚਿਤ ਖੁਦਕੁਸ਼ੀ ਮਾਮਲੇ ’ਤੇ ਰਾਹੁਲ ਗਾਂਧੀ ਨੇ ਹਰਪਾਲ ਚੀਮਾ ਦਾ ਅਸਤੀਫ਼ਾ ਮੰਗਿਆ।
Advertisement

ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਕੇਸ ਨੂੰ ਜਲਦੀ ਸੂਚੀਬੱਧ ਕਰਨ ਦੀ ਮੰਗ ਉੱਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਸਪਸ਼ਟ ਕੀਤਾ ਕਿ ਅਦਾਲਤ ਵਿੱਚ ਸਾਰੇ ਮਾਮਲਿਆਂ ਨਾਲ ਬਰਾਬਰ ਵਿਵਹਾਰ ਕੀਤਾ ਜਾਂਦਾ ਹੈ।

ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਸੀਨੀਅਰ ਵਕੀਲ ਗੌਰਵ ਭਾਟੀਆ ਨੂੰ ਕਿਹਾ, "ਸਾਰੇ ਮਾਮਲਿਆਂ ਨੂੰ ਬਰਾਬਰ ਮੰਨਿਆ ਜਾਂਦਾ ਹੈ। ਕਿਰਪਾ ਕਰਕੇ ਇੱਕ ਢੁਕਵੀਂ ਅਰਜ਼ੀ ਦਾਇਰ ਕਰੋ।" ਭਾਟੀਆ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਦੀ ਤੇਜ਼ੀ ਨਾਲ ਸੁਣਵਾਈ ਕਰੇ ਅਤੇ ਇਸ ਨੂੰ ਹੋਰ ਮਾਮਲਿਆਂ ਤੋਂ ਵੱਖ ਕਰੇ ਜਿਨ੍ਹਾਂ ਨਾਲ ਇਹ ਸੁਣਵਾਈ ਲਈ ਸੂਚੀਬੱਧ ਸੀ।

Advertisement

ਭਾਟੀਆ ਨੇ ਬੈਂਚ ਨੂੰ ਕਿਹਾ, "ਰਾਹੁਲ ਗਾਂਧੀ ਵਾਲੇ ਮਾਮਲੇ ਨੂੰ ਜਲਦੀ ਸੁਣਵਾਈ ਲਈ ਲਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਦੂਜੇ ਮਾਮਲਿਆਂ ਤੋਂ ਵੱਖ ਕੀਤਾ ਜਾਣਾ ਚਾਹੀਦਾ ਹੈ। ਕੇਸ ਦੀ ਸੁਣਵਾਈ ਮੁਲਤਵੀ ਹੁੰਦੀ ਆ ਰਹੀ ਹੈ ਅਤੇ ਪਟੀਸ਼ਨਰ ਤੈਅ ਤਾਰੀਖਾਂ 'ਤੇ ਪੇਸ਼ ਨਹੀਂ ਹੋ ਰਿਹਾ ਹੈ। ਇਹ ਮਾਮਲਾ ਲਗਪਗ ਪੰਜ ਮਹੀਨੇ ਪਹਿਲਾਂ ਵੀ ਸੂਚੀਬੱਧ ਕੀਤਾ ਗਿਆ ਸੀ, ਪਰ ਇਸ 'ਤੇ ਸੁਣਵਾਈ ਨਹੀਂ ਹੋ ਸਕੀ।"

Advertisement

ਸਿਖ਼ਰਲੀ ਅਦਾਲਤ ਰਾਹੁਲ ਗਾਂਧੀ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਸੀ ਜਿਸ ਵਿੱਚ ਇਲਾਹਾਬਾਦ ਹਾਈ ਕੋਰਟ ਦੇ 29 ਮਈ, 2025 ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਹਾਈ ਕੋਰਟ ਨੇ ਗਾਂਧੀ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ 2022 ਦੀ ਆਪਣੀ 'ਭਾਰਤ ਜੋੜੋ ਯਾਤਰਾ' ਦੌਰਾਨ ਭਾਰਤੀ ਫ਼ੌਜ ਵਿਰੁੱਧ ਕਥਿਤ ਤੌਰ 'ਤੇ ਅਪਮਾਨਜਨਕ ਟਿੱਪਣੀਆਂ ਕਰਨ ਨਾਲ ਜੁੜੇ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਸੰਮਨ ਜਾਰੀ ਕਰਨ ਵਾਲੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਪਿਛਲੇ ਸਾਲ 4 ਅਗਸਤ ਨੂੰ ਸਿਖ਼ਰਲੀ ਅਦਾਲਤ ਨੇ ਸੁਣਵਾਈ ਦੀ ਅਗਲੀ ਤਾਰੀਖ਼ ਤੱਕ ਲਖਨਊ ਦੀ ਅਦਾਲਤ ਵਿੱਚ ਪੈਂਡਿੰਗ ਸ਼ਿਕਾਇਤ ਕੇਸ ਵਿੱਚ ਅਗਲੇਰੀ ਕਾਰਵਾਈ 'ਤੇ ਰੋਕ ਲਗਾ ਦਿੱਤੀ ਸੀ। 4 ਦਸੰਬਰ ਨੂੰ, ਅਦਾਲਤ ਨੇ ਰਾਹੁਲ ਗਾਂਧੀ ਦੀ ਅਪੀਲ ਨੂੰ ਸਵੀਕਾਰ ਕਰ ਲਿਆ ਅਤੇ ਕਿਹਾ ਕਿ ਉਹ ਮਾਮਲੇ ਦੀ ਵਿਸਤਾਰ ਨਾਲ ਸੁਣਵਾਈ ਕਰੇਗੀ।

Advertisement
×