ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ: ਕੇਜਰੀਵਾਲ : The Tribune India

ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ: ਕੇਜਰੀਵਾਲ

ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਸਭ ਨੂੰ ਮਿਲ ਕੇ ਕੰਮ ਕਰਨ ਦੀ ਲੋੜ: ਕੇਜਰੀਵਾਲ

ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਦੇ ਹੋਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 23 ਮਾਰਚ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਹੀਦੀ ਦਿਵਸ ’ਤੇ ਵੀਰਵਾਰ ਨੂੰ ਦਿੱਲੀ ਵਿਧਾਨ ਸਭਾ ਕੰਪਲੈਕਸ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਯਾਦ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਮਿਲ ਕੇ ਆਪਣੇ ਅਮਰ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣਾ ਹੈ। ਅਸੀਂ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਜੋ ਵੀ ਕਰ ਸਕਦੇ ਹਾਂ, ਕਰਾਂਗੇ। ਸਾਨੂੰ ਇੱਕ ਦੂਜੇ ਨਾਲ ਲੜਨ ਦੀ ਲੋੜ ਨਹੀਂ ਹੈ। ਇਸ ਮੌਕੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਅਤੇ ਵਿਧਾਇਕ ਮੌਜੂਦ ਸਨ। ਕੇਜਰੀਵਾਲ ਨੇ ਕਿਹਾ, ‘‘ਅੱਜ (23 ਮਾਰਚ) ਸ਼ਹੀਦੀ ਦਿਵਸ ਹੈ। ਇਸ ਦਿਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੇ ਹੱਸਦੇ-ਹੱਸਦੇ ਫਾਂਸੀ ਨੂੰ ਚੁੰਮਿਆ ਸੀ। ਇਨ੍ਹਾਂ ਆਜ਼ਾਦੀ ਘੁਲਾਟੀਆਂ ਦੇ ਦਿਲ ਵਿੱਚ ਭਾਰਤ ਬਾਰੇ ਇੱਕ ਸੁਪਨਾ ਸੀ ਕਿ ਸਾਡਾ ਦੇਸ਼ ਭਾਰਤ ਇੱਕ ਦਿਨ ਆਜ਼ਾਦ ਹੋਵੇਗਾ ਅਤੇ ਭਾਰਤ ਵਿੱਚ ਸਾਰਿਆਂ ਨੂੰ ਚੰਗੀ ਸਿੱਖਿਆ ਅਤੇ ਇਲਾਜ ਮਿਲੇਗਾ।’’

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਨੂੰ ਦੇਖਣਾ ਚਾਹੀਦਾ ਹੈ ਕਿ ਕੀ ਉਨ੍ਹਾਂ ਆਜ਼ਾਦੀ ਘੁਲਾਟੀਆਂ ਦਾ ਸੁਪਨਾ ਪੂਰਾ ਹੋ ਰਿਹਾ ਹੈ ? ਉਸ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਉਹ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਨੂੰ ਆਪਣਾ ਆਦਰਸ਼ ਮੰਨਦੇ ਹਾਂ।

ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਵੇ: ਸਾਹਨੀ

ਨਵੀਂ ਦਿੱਲੀ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਸਾਹਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਮੁਕਤ ਕਰਵਾਉਣ ਲਈ ਆਪਣੀ ਵਿਚਾਰਧਾਰਾ ਨਾਲ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਦੇ ਸੰਘਰਸ਼ ਲਈ ਲਾਮਬੰਦ ਕਰਦੇ ਹੋਏ ਮਹਾਨ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦਿਨ ਪੰਜਾਬ ਦੇ ਬਹਾਦਰ ਪੁੱਤਰ ਨੇ ਕ੍ਰਾਂਤੀਕਾਰੀ ਸੁਖਦੇਵ ਅਤੇ ਰਾਜਗੁਰੂ ਦੇ ਨਾਲ ਭਾਰਤ ਭੂਮੀ ਲਈ ਮਹਾਨ ਕੁਰਬਾਨੀ ਦੇ ਕੇ ਆਪਣੀ ਬਹਾਦਰੀ ਦਾ ਸਬੂਤ ਦਿੱਤਾ। ਜੇਲ੍ਹ ਵਿੱਚ 116 ਦਿਨਾਂ ਦੀ ਭੁੱਖ ਹੜਤਾਲ ਨੇ ਅਧਿਕਾਰੀਆਂ ਨੂੰ ਰਾਜਨੀਤਿਕ ਕੈਦੀਆਂ ਨਾਲ ਬਿਹਤਰ ਤਰੀਕੇ ਨਾਲ ਪੇਸ਼ ਆਉਣ ਲਈ ਮਜਬੂਰ ਕੀਤਾ। ਸ੍ਰੀ ਸਾਹਨੀ ਨੇ ਅੱਗੇ ਕਿਹਾ ਕਿ ਉਸ ਮਹਾਨ ਸ਼ਹੀਦ ਨੂੰ ਭਾਰਤ ਰਤਨ ਦੇਣਾ ਯੂਥ ਆਈਕਨ ਸ਼ਹੀਦ ਭਗਤ ਸਿੰਘ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗੀ। ਸਾਹਨੀ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੇ ਵਾਰ-ਵਾਰ ਸ਼ਹੀਦ ਭਗਤ ਸਿੰਘ ਪ੍ਰਤੀ ਆਪਣਾ ਸਤਿਕਾਰ ਪ੍ਰਗਟਾਇਆ ਹੈ। ਇਸ ਦੇਸ਼ ਦੇ ਨੀਤੀ ਨਿਰਮਾਤਾ ਹੋਣ ਦੇ ਨਾਤੇ, ਨੌਜਵਾਨਾਂ ਨੂੰ ਆਪਣੇ ਰਾਸ਼ਟਰੀ ਨਾਇਕਾਂ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਹੀ ਸ਼ਰਧਾਂਜਲੀ ਭੇਟ ਕਰਨਾ ਸਾਡਾ ਫਰਜ਼ ਅਤੇ ਜ਼ਿੰਮੇਵਾਰੀ ਹੈ।    

ਯੂਥ ਕਾਂਗਰਸ ਵੱਲੋਂ ਮੋਟਰਸਾਈਕਲ ਰੈਲੀ

ਪਿਹੋਵਾ (ਪੱਤਰ ਪ੍ਰੇਰਕ): ਯੂਥ ਕਾਂਗਰਸ ਵੱਲੋਂ ‘ਮੈਂ ਵੀ ਭਗਤ ਸਿੰਘ’ ਪ੍ਰੋਗਰਾਮ ਤਹਿਤ ਸੂਬਾ ਪ੍ਰਧਾਨ ਦਿਵਯਾਂਸ਼ੂ ਬੁੱਧੀਰਾਜਾ ਦੀ ਪ੍ਰਧਾਨਗੀ ਹੇਠ ਮੋਟਰਸਾਈਕਲ ਰੈਲੀ ਕੱਢੀ ਗਈ| ਇਹ ਰੈਲੀ ਮੇਨ ਬਾਜ਼ਾਰ ’ਚੋਂ ਦੀ ਲੰਘਦੀ ਹੋਈ ਸ਼ਹੀਦੀ ਸਮਾਰਕ ’ਤੇ ਪੁੱਜੀਸ, ਜਿੱਥੇ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ। ਮੋਟਰਸਾਈਕਲ ਸਵਾਰ ਸੈਂਕੜੇ ਨੌਜਵਾਨਾਂ ਨੇ ਸ਼ਹੀਦਾਂ ਪ੍ਰਤੀ ਸ਼ਰਧਾ ਪ੍ਰਗਟਾਉਂਦੇ ਹੋਏ ਦੇਸ਼ ਭਗਤੀ ਅਤੇ ਇਕ ਰਾਸ਼ਟਰ ਦਾ ਸੰਦੇਸ਼ ਦਿੱਤਾ| ਦਿਵਯਾਂਸ਼ੂ ਬੁੱਧੀਰਾਜਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਹੱਸਦੇ-ਹੱਸਦੇ ਫਾਂਸੀ ਨੂੰ ਚੁੰਮਿਆ। ਅੱਜ ਵੀ ਕਰੋੜਾਂ ਨੌਜਵਾਨ ਉਨ੍ਹਾਂ ਦੀ ਵਿਚਾਰਧਾਰਾ ਨੂੰ ਮੰਨਦੇ ਹਨ। ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਰੌਕੀ ਰਾਣਾ ਨੇ ਦੱਸਿਆ ਕਿ ਇਹ ਰੈਲੀ ਪਾਰਟੀ ਦੀ ਕੁਰੂਕੁਸ਼ੇਤਰ ਜ਼ਿਲ੍ਹਾ ਇਕਾਈ ਵੱਲੋਂ ਆਯੋਜਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਯਾਤਰਾ ਦਾ ਮਕਸਦ ਨੌਜਵਾਨਾਂ ਵਿੱਚ ਸਮਾਜਿਕ ਚੇਤਨਾ ਲਿਆਉਣਾ ਅਤੇ ਉਨ੍ਹਾਂ ਨੂੰ ਭਗਤ ਸਿੰਘ ਵਰਗੇ ਕ੍ਰਾਂਤੀਕਾਰੀਆਂ ਦੀ ਵਿਚਾਰਧਾਰਾ ਤੋਂ ਜਾਣੂ ਕਰਵਾਉਣਾ ਹੈ। ਰੌਕੀ ਰਾਣਾ ਨੇ ਕਿਹਾ ਕਿ ਭਾਵੇਂ ਦੇਸ਼ ਦੀਆਂ ਸਿਆਸੀ ਪਾਰਟੀਆਂ ਦੀਆਂ ਵਿਚਾਰਧਾਰਾਵਾਂ ਵੱਖ-ਵੱਖ ਹਨ ਪਰ ਜੇਕਰ ਕੋਈ ਬਾਹਰੀ ਤਾਕਤ ਜਾਂ ਫਿਰਕੂ ਜਥੇਬੰਦੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਢਾਹ ਲਾਉਂਦੀ ਹੈ ਤਾਂ ਨੌਜਵਾਨ ਮੂੰਹ ਤੋੜਵਾਂ ਜਵਾਬ ਦੇਣਗੇ। ਇਸ ਮੌਕੇ ਕਾਂਗਰਸੀ ਆਗੂ ਮਨਦੀਪ ਚੱਠਾ, ਜ਼ਿਲ੍ਹਾ ਮੀਤ ਪ੍ਰਧਾਨ ਗੈਰੀ ਸਿੱਧੂ, ਅਮਨ ਚੌਧਰੀ, ਨਵੀਨ, ਅੰਕਿਤ ਸਰਸਾ, ਗੋਗੀ ਸਿਓਂਕੰਦ, ਪ੍ਰੀਤ ਬੱਲਾ, ਯੋਗੀ ਰਾਣਾ, ਵਰਿੰਦਰ ਰਾਣਾ, ਵਿਕਾਸ, ਸਾਹਿਲ, ਰਵੀ, ਜੋਨੀ ਮੁਰਤਜਾਪੁਰ, ਲਾਲੀ ਮਨੀ ਭੱਟਮਾਜਰਾ, ਗੋਲੂ ਨਰਵਾਲ, ਮਨੀਸ਼ ਜੋਸ਼ੀ ਆਦਿ ਹਾਜ਼ਰ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਭਾਰਤ ਵਿਚ ਨਾਰੀਤਵ ਦੀ ਬੇਹੁਰਮਤੀ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਨਵਾਂ ਸੰਸਦ ਭਵਨ ਤੇ ਉੱਭਰ ਰਹੀ ਸਿਆਸਤ

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਸਦਭਾਵ ਦੇ ਪਰਦੇ ਹੇਠ ਦੁਫ਼ੇੜ ਬਰਕਰਾਰ...

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਜੀਵਨ: ਬ੍ਰਹਿਮੰਡ ਦੀ ਦੁਰਲੱਭ ਸ਼ੈਅ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਐਡਹਾਕ ਅਧਿਆਪਕਾਂ ਦੇ ਦੁੱਖ ਦਰਦ

ਮੁੱਖ ਖ਼ਬਰਾਂ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਪਹਿਲਵਾਨ 15 ਜੂਨ ਤੱਕ ਸੰਘਰਸ਼ ਮੁਅੱਤਲ ਕਰਨ ਲਈ ਸਹਿਮਤ

ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਕੀਤੀ ਮੁਲਾਕਾਤ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਬਿਹਾਰ: ਪਟਨਾ ਵਿੱਚ ਹੁਣ 23 ਨੂੰ ਮਿਲਣਗੇ ਵਿਰੋਧੀ ਪਾਰਟੀਆਂ ਦੇ ਆਗੂ

ਰਾਹੁਲ, ਮਮਤਾ, ਕੇਜਰੀਵਾਲ ਤੇ ਸਟਾਲਿਨ ਮੀਟਿੰਗ ’ਚ ਸ਼ਾਮਲ ਹੋਣ ਲਈ ਰਾਜ਼ੀ...

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਯੂਪੀ: ਮੁਖਤਾਰ ਅੰਸਾਰੀ ਦੇ ਗੈਂਗ ਮੈਂਬਰ ਦੀ ਅਦਾਲਤ ’ਚ ਹੱਤਿਆ

ਵਕੀਲ ਦੇ ਪਹਿਰਾਵੇ ’ਚ ਆਏ ਵਿਅਕਤੀ ਨੇ ਮਾਰੀ ਗੋਲੀ; ਘਟਨਾ ’ਚ ਦੋ ਸਾਲਾਂ ...

ਸ਼ਹਿਰ

View All