ਗੁਰਦੁਆਰਾ ਬੰਗਲਾ ਸਾਹਿਬ ’ਚ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ’ਤੇ ਸਿੱਖ ਇਤਿਹਾਸ ਸਬੰਧੀ ਤਸਵੀਰਾਂ ਦੀ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਤਵਾਰ ਨੂੰ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਹਰ ਸਾਲ ਦੀ ਤਰ੍ਹਾਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ’ਤੇ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ’ਤੇ ਸਿੱਖ ਇਤਿਹਾਸ ਸਬੰਧੀ ਤਸਵੀਰਾਂ ਦੀ ਪ੍ਰਦਰਸ਼ਨੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਐਤਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸੰਗਤ ਨੇ ਪ੍ਰਦਰਸ਼ਨੀ ਦੇਖੀ। ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਰੋਵਰ ਦੇ ਕੰਢੇ ਹਰ ਸਾਲ ਗੁਰਪੁਰਬ ਮੌਕੇ ਇਹ ਪ੍ਰਦਰਸ਼ਨੀ ਲਗਾਈ ਜਾਂਦੀ ਹੈ ਜਿਸ ਦਾ ਮਕਸਦ ਹੈ ਕਿ ਸਿੱਖ ਸੰਗਤ ਖਾਸ ਤੌਰ ’ਤੇ ਸਿੱਖ ਵਿਦਿਆਰਥੀ ਆਪਣੇ ਸਾਹਿਤ, ਅਮੀਰ ਵਿਰਸੇ ਅਤੇ ਇਤਿਹਾਸ ਤੋਂ ਜਾਣੂ ਹੋ ਸਕਣ।
Advertisement
Advertisement
