ਬੰਗਲਾ ਸਾਹਿਬ ਵਿੱਚ ਚਿੱਤਰ ਪ੍ਰਦਰਸ਼ਨੀ ਲਗਾਈ

ਬੰਗਲਾ ਸਾਹਿਬ ਵਿੱਚ ਚਿੱਤਰ ਪ੍ਰਦਰਸ਼ਨੀ ਲਗਾਈ

ਬੰਗਲਾ ਸਾਹਿਬ ਵਿਖੇ ਲੱਗੀ ਚਿੱਤਰ ਪ੍ਰਦਰਸ਼ਨੀ ਦੇਖਦੀ ਹੋਈ ਵਿਦਿਆਰਥਣ।

ਪੱਤਰ ਪ੍ਰੇਰਕ

ਨਵੀਂ ਦਿੱਲੀ, 3 ਦਸੰਬਰ

ਇੱਥੋਂ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਗੁਰੂ ਤੇਗ਼ ਬਹਾਦਰ ਦੇ 400 ਸਾਲਾ ਪੁਰਬ ਨੂੰ ਸਮਰਪਿਤ ਚਿੱਤਰ ਪ੍ਰਦਰਸ਼ਨੀ ਨੂੰ ਦੇਖਣ ਲਈ ਦਿੱਲੀ ਤੇ ਹੋਰ ਥਾਵਾਂ ਤੋਂ ਸੰਗਤ ਆ ਰਹੀ ਹੈ। ਨੌਜਵਾਨਾਂ ਵੱਲੋਂ ਵੀ ਇਸ ਪ੍ਰਦਰਸ਼ਨੀ ਵਿੱਚ ਦਿਲਚਸਪੀ ਦਿਖਾਈ ਜਾ ਰਹੀ ਹੈ। ਹਾਲਾਂ ਕਿ ਕਰੋਨਾ ਕਾਰਨ ਚਿੱਤਰ ਪ੍ਰਦਰਸ਼ਨੀ ਦੌਰਾਨ ਕੋਵਿਡ ਨੇਮਾਂ ਦੀ ਪਾਲਣਾ ਵੀ ਕੀਤੀ ਜਾ ਰਹੀ ਹੈ ਪਰ ਫਿਰ ਵੀ ਬੀਤੇ ਸਾਲਾਂ ਦੌਰਾਨ ਲਾਈਆਂ ਜਾਂਦੀਆਂ ਰਹੀਆਂ ਚਿੱਤਰ ਪ੍ਰਦਰਸ਼ਨੀਆਂ ਨਾਲੋਂ ਫਿਲਹਾਲ ਘੱਟ ਸੰਗਤ ਆ ਰਹੀ ਹੈ। ਪੰਜਾਬ ਦੇ ਜਗਰਾਉਂ ਤਹਿਸੀਲ ਦੇ ਇੱਕ ਪਿੰਡ ਤੋਂ ਦਿੱਲੀ ਆਈ ਵਿਦਿਆਰਥਣ ਅਰਸ਼ਪ੍ਰੀਤ ਕੌਰ ਔਲਖ ਵੀ ਅੱਜ ਇਹ ਪ੍ਰਦਰਸ਼ਨੀ ਦੇਖਣ ਲਈ ਬੰਗਲਾ ਸਾਹਿਬ ਵਿਖੇ ਪਹੁੰਚੀ ਤੇ ਉਸ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੀਆਂ ਤਸਵੀਰਾਂ ਵਿੱਚ ਰੁਚੀ ਦਿਖਾਈ। ਉਸ ਨੇ ਕਿਹਾ ਕਿ ਅਜਿਹੇ ਉਪਰਾਲੇ ਨਵੀਂ ਪਨੀਰੀ ਨੂੰ ਸਾਡੇ ਅਮੀਰ ਵਿਰਸੇ ਤੇ ਸਿੱਖ ਰਵਾਇਤਾਂ, ਇਤਿਹਾਸ ਤੋਂ ਜਾਣੂ ਕਰਵਾਉਣ ਲਈ ਬਿਹਤਰ ਸਾਬਤ ਹੋ ਸਕਦੇ ਹਨ। ਅਜਿਹੇ ਉਪਰਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਧਰਮ ਅਤੇ ਵਿਰਸੇ ਨਾਲ ਜੋੜਦੇ ਹਨ। ਹੋਰ ਨੌਜਵਾਨਾਂ ਨੇ ਵੀ ਕਿਹਾ ਕਿ ਹੁਣ ਚਾਹੇ ਡਿਜੀਟਲ ਦਾ ਦੌਰ ਹੈ ਪਰ ਚਿੱਤਰਕਾਰਾਂ ਦੀ ਕਲਪਨਾ ਸ਼ਕਤੀ ਅੱਗੇ ਡਿਜੀਟਲ ਦੇ ਮਾਹਰ ਕਈ ਵਾਰ ਬੌਣੇ ਸਾਬਤ ਹੁੰਦੇ ਹਨ। ਇਸ ਪ੍ਰਦਰਸ਼ਨੀ ਲਈ ਭਾਈ ਵੀਰ ਸਿੰਘ ਸਾਹਿਤ ਸਦਨ ਵੀ ਸਹਿਯੋਗੀ ਹੈ ਤੇ ਪ੍ਰਬੰਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤੇ ਹੋਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All