ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਮਈ
ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਚ ਕਹਾਣੀਕਾਰ ਪਰਮਜੀਤ ਮਾਨ ਵਿਭਾਗ ਦੇ ਵਿਦਿਆਰਥੀਆਂ ਤੇ ਖੋਜਾਰਥੀਆਂ ਦੇ ਰੂ-ਬ-ਰੂ ਹੋਏ। ਇਸ ਰੂ-ਬ-ਰੂ ਪ੍ਰੋਗਰਾਮ ਵਿਚ ਪਰਮਜੀਤ ਮਾਨ ਨੇ ਆਪਣੀਆਂ ਸਿਰਜਣ ਪ੍ਰਕਿਰਿਆ ਅਤੇ ਜੀਵਨ ਅਨੁਭਵ ਬਾਰੇ ਗੱਲਾਂ ਕੀਤੀਆਂ। ਵਿਭਾਗ ਦੇ ਮੁਖੀ ਡਾ. ਰਵੀ ਰਵਿੰਦਰ ਨੇ ਸਵਾਗਤੀ ਸ਼ਬਦ ਆਖੇ ਅਤੇ ਡਾ. ਬਲਜਿੰਦਰ ਨਸਰਾਲੀ ਨੇ ਪਰਮਜੀਤ ਮਾਨ ਨਾਲ ਵਿਦਿਆਰਥੀਆਂ ਦੀ ਜਾਣ ਪਛਾਣ ਕਰਵਾਈ। ਪਰਮਜੀਤ ਮਾਨ ਨੇ ਵਿਦਿਆਰਥੀਆਂ ਨਾਲ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਆਪਣੀ ਕਹਾਣੀ ‘ਹਮਲਾ’ ਦੇ ਹਵਾਲੇ ਨਾਲ ਸਮੁੰਦਰੀ ਜੀਵਨ ਦੇ ਉਨ੍ਹਾਂ ਦੀ ਰਚਨਾਕਾਰੀ ’ਤੇ ਪਏ ਅਸਰ ਬਾਰੇ ਵੀ ਗੱਲਾਂ ਕੀਤੀਆਂ। ਇਸ ਮੌਕੇ ਡਾ. ਕੁਲਵੀਰ ਗੋਜਰਾ, ਪ੍ਰੋਫ਼ੈਸਰ ਡਾ. ਜਸਪਾਲ ਕੌਰ, ਡਾ. ਯਾਦਵਿੰਦਰ ਸਿੰਘ, ਡਾ. ਨਛੱਤਰ ਸਿੰਘ ਹਾਜ਼ਰ ਸਨ।