ਪੰਜਾਬੀ ਟ੍ਰਿਬਿਊਨ ਵੈਬ ਡੈਸਕ
ਨਵੀਂ ਦਿੱਲੀ, 28 ਮਈ
ਦਿੱਲੀ ਵਿੱਚ ਆਉਣ ਵਾਲੇ ਸੋਮਵਾਰ ਤੋਂ ਫੈਕਟਰੀਆਂ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਿਰਮਾਣ ਕਾਰਜ ਵੀ ਸ਼ੁਰੂ ਹੋਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਕਰੋਨਾ ’ਤੇ ਬੜੀ ਔਖ ਨਾਲ ਕਾਬੂ ਪਾਇਆ ਗਿਆ ਤੇ ਦਿੱਲੀ ਨੂੰ ਹੌਲੀ ਹੌਲੀ ਅਨਲੌਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੈਕਟਰੀਆਂ ਖੋਲ੍ਹਣ ਤੇ ਨਿਰਮਾਣ ਕਾਰਜ ਸ਼ੁਰੂ ਕਰਨ ਦੀ ਇਜਾਜ਼ਤ ਇਕ ਹਫਤੇ ਲਈ ਦਿੱਤੀ ਜਾਵੇਗੀ ਤੇ ਉਸ ਤੋਂ ਬਾਅਦ ਹਾਲਾਤ ਦੀ ਸਮੀਖਿਆ ਕਰਨ ਤੋਂ ਬਾਅਦ ਅਗਲਾ ਫੈਸਲਾ ਕੀਤਾ ਜਾਵੇਗਾ।