ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਚ ਫੈਕਟਰੀ ਮਾਲਕ ਤੇ ਠੇਕੇਦਾਰ ਗ੍ਰਿਫ਼ਤਾਰ

ਮਜ਼ਦੂਰਾਂ ਦੀ ਮੌਤ ਦੇ ਮਾਮਲੇ ’ਚ ਫੈਕਟਰੀ ਮਾਲਕ ਤੇ ਠੇਕੇਦਾਰ ਗ੍ਰਿਫ਼ਤਾਰ

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਅਕਤੂਬਰ
ਇਥੋਂ ਦੇ ਆਦਰਸ਼ ਨਗਰ ਵਿੱਚ ਇਕ ਸੇਫਟੀ ਟੈਂਕ ਦੀ ਸਫ਼ਾਈ ਕਰਨ ਵੇਲੇ ਦੋ ਮਜ਼ਦੂਰਾਂ ਦੀ ਦਮ ਘੁਟਣ ਕਾਰਨ ਮੌਤ ਅਤੇ ਚਾਰ ਦੇ ਬਿਮਾਰ ਹੋਣ ਮਗਰੋਂ ਦਿੱਲੀ ਦੀ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਵਿੱਚ ਫੈਕਟਰੀ ਮਾਲਕ ਰਾਜਿੰਦਰ ਸੋਨੀ (36 ਸਾਲ) ਤੇ ਠੇਕੇਦਾਰ ਪ੍ਰਮੋਦ ਡਾਂਗੀ (35 ਸਾਲ) ਨੂੰ ਗ੍ਰਿਫ਼ਤਾਰ ਕੀਤਾ ਹੈ। ਕੰਪਨੀ ਵਿੱਚ ਸਫ਼ਾਈ ਦੌਰਾਨ 6 ਮਜ਼ਦੂਰ ਬਿਮਾਰ ਹੋਣ ਕਰ ਕੇ ਬੀਜੇਆਰਐੱਮ ਹਸਪਤਾਲ ਵਿੱਚ ਭਰਤੀ ਕੀਤੇ ਗਏ, ਪਰ ਰਿਦਰਸ ਤੇ ਸਲੀਮ ਮ੍ਰਿਤਕ ਐਲਾਨ ਦਿੱਤੇ ਹਨ ਅਤੇ ਗੰਭੀਰ ਰੂਪ ਵਿੱਚ ਬਿਮਾਰ ਇਸਲਾਮ ਨੂੰ ਭਰਤੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਤਿੰਨ ਨੂੰ ਮੁੱਢਲੀ ਡਾਕਟਰੀ ਸਹਾਇਤਾ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਦੋ ਹਫ਼ਤੇ ਪਹਿਲਾਂ ਮੋਲੜਬੰਦ ਵਿੱਚ ਵੀ ਇਕ ਮਜ਼ਦੂਰ ਦੀ ਅਜਿਹਾ ਹੀ ਜ਼ਮੀਨਦੋਜ਼ ਟੈਂਕ ਸਾਫ਼ ਕਰਦੇ ਸਮੇਂ ਮੌਤ ਹੋ ਗਈ ਸੀ।

ਇਸ ਮਾਮਲੇ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕੇਜਰੀਵਾਲ ਸਰਕਾਰ ’ਤੇ ਹੱਲਾ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਵਰਮੈਨਾਂ ਬਾਰੇ ਨੀਤੀ ਐਲਾਨੀ ਪਰ ਜ਼ਮੀਨੀ ਪੱਧਰ ਉਪਰ ਲਾਗੂ ਨਹੀਂ ਕੀਤੀ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਰੁਪਏ ਤੇ ਬਿਮਾਰਾਂ ਨੂੰ 50-50 ਲੱਖ ਰੁਪਏ ਦੀ ਸਹਾਇਤਾ ਗ੍ਰਾਂਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੈਪਟਿਕ ਟੈਂਕ ਸਫ਼ਾਈ ਯੋਜਨਾ ਤਹਿਤ ਫੋਨ ਕਾਲ ਕਰਨ ਮਗਰੋਂ ਦਿੱਲੀ ਜਲ ਬੋਰਡ ਮੁਫ਼ਤ ਵਿੱਚ ਸੈਪਟਿਕ ਟੈਂਕਾਂ ਦੀ ਸਫ਼ਾਈ ਕਰਵਾਈ ਜਾਣੀ ਸੀ ਪਰ ਦਿੱਲੀ ਸਰਕਾਰ ਵੱਲੋਂ ਕਿਸੇ ਵੀ ਗ਼ੈਰ-ਕਾਨੂੰਨੀ ਕਲੋਨੀ ਵਿੱਚ ਇਹ ਯੋਜਨਾ ਸਿਰੇ ਨਹੀਂ ਚਾੜ੍ਹੀ ਗਈ। ਉਨ੍ਹਾਂ ਕਿਹਾ ਕੇਜਰੀਵਾਲ ਸਰਕਾਰ ਹਰ ਕਾਰਜ ਵਿੱਚ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਮੰਗ ਕੀਤੀ ਕਿ ਸਫ਼ਾਈ ਮੁਲਾਜ਼ਮਾਂ ਲਈ ਢੁੱਕਵੇਂ ਸੁਰੱਖਿਆ ਸੰਦ ਆਦਿ ਮੁਹੱਈਆ ਕਰਵਾਏ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All