ਕਿਸਾਨ ਆਪਸੀ ਭਾਈਚਾਰਾ, ਏਕਾ ਕਾਇਮ ਰੱਖਣ: ਗੁਰਪ੍ਰੀਤ ਕੌਰ ਬਰਾਸ

ਕਿਸਾਨ ਆਪਸੀ ਭਾਈਚਾਰਾ, ਏਕਾ ਕਾਇਮ ਰੱਖਣ: ਗੁਰਪ੍ਰੀਤ ਕੌਰ ਬਰਾਸ

ਟਿਕਰੀ ਹੱਦ ’ਤੇ ਲੱਗੇ ਮੋਰਚੇ ਵਿੱਚ ਨਾਅਰੇਬਾਜ਼ੀ ਕਰਦੀਆਂ ਹੋਈਆਂ ਬੀਬੀਆਂ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 3 ਦਸੰਬਰ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿਕਰੀ ਬਾਰਡਰ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਆਗੂ ਜਨਕ ਸਿੰਘ ਭੁਟਾਲ ਨੇ ਕਿਹਾ ਕਿ ਦਿੱਲੀ ਕਿਸਾਨ ਮੋਰਚੇ ਨੇ ਇੱਕ ਸਾਲ ਤੋਂ ਵੱਧ ਸਮਾਂ ਸੰਘਰਸ਼ ਕਰਕੇ ਭਾਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਅਤੇ ਸਮੂਹ ਕਿਰਤੀ ਲੋਕਾਂ ਤੇ ਲਿਆਂਦਾ ਵੱਡਾ ਹਮਲਾ ਵਾਪਸ ਮੋੜ ਦਿੱਤਾ ਹੈ ਪਰ ਸਰਕਾਰ ਦੀ ਨੀਅਤ ਅਤੇ ਨੀਤੀ ਅੱਜ ਵੀ ਕਿਸਾਨ ਵਿਰੋਧੀ ਹੈ । ਸਰਕਾਰਾਂ ਵੱਲੋਂ ਪਹਿਲਾਂ ਹੀ ਕਿਸਾਨ ਵਿਰੋਧੀ ਨੀਤੀਆਂ ਲਾਗੂ ਕਰਕੇ ਕਿਸਾਨਾਂ ਸਿਰ ਕਰਜ਼ੇ ਦੀਆਂ ਪੰਡਾਂ ਚੜ੍ਹੀਆਂ ਹੋਈਆਂ ਹਨ ਤੇ ਉਨ੍ਹਾਂ ਦੀਆਂ ਜ਼ਮੀਨਾਂ ਵਿਕ ਰਹੀਆਂ ਹਨ । ਹੁਣ ਵੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਪੱਖੀ ਅਤੇ ਕਿਸਾਨ ਵਿਰੋਧੀ ਨੀਤੀਆਂ ਸਿੱਧੇ ਜਾਂ ਟੇਢੇ ਢੰਗ ਨਾਲ ਲਾਗੂ ਕਰ ਰਹੀ ਹੈ ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਿੰਨੀ ਵੱਡੀ ਪੱਧਰ ’ਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਨੇ ਲਾਮਬੰਦੀ ਕਰ ਕੇ ਏਕੇ ਦੇ ਜ਼ੋਰ ਸੰਘਰਸ਼ ਜਿੱਤ ਵੱਲ ਲਿਆਂਦਾ ਹੈ ਉਸੇ ਤਰ੍ਹਾਂ ਕਿਸਾਨਾਂ ਨੂੰ ਹੋਰ ਸਿੱਖਿਅਤ ਕਰ ਕੇ ਇਸ ਲਾਮਬੰਦੀ ਨੂੰ ਬਰਕਰਾਰ ਰੱਖਣ ਅਤੇ ਹੋਰ ਤਕੜੀ ਕਰਨ ਦੀ ਲੋੜ ਹੈ।     ਗੁਰਪ੍ਰੀਤ ਕੌਰ ਬਰਾਸ ਨੇ ਕਿਹਾ ਕਿ ਔਰਤਾਂ ਵਲੋਂ ਮੋਰਚੇ ਵਿੱਚ ਬਹੁਤ ਵੱਡਾ ਸਾਥ ਦਿੱਤਾ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਵੋਟਾਂ ਦਾ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ । ਉਨ੍ਹਾਂ ਕਿਹਾ ਕਿ ਵੋਟਾਂ ਆਪਸੀ ਭਾਈਚਾਰਾ ਤੋੜਦੀਆਂ ਹਨ ਇਸ ਤੋਂ ਸੁਚੇਤ ਹੋ ਕੇ ਆਪਣਾ ਏਕਾ ਕਾਇਮ ਰੱਖਣ ਦੀ ਜ਼ਰੂਰਤ ਹੈ । ਵੱਖ ਵੱਖ ਵੋਟ ਪਾਰਟੀਆਂ ਔਰਤਾਂ ਦੇ ਨਾਂ ਤੇ 1000 ਜਾਂ 2000 ਰੁਪਏ ਪ੍ਰਤੀ ਪਰਿਵਾਰ ਮਹੀਨਾ ਘਰ ਚਲਾਉਣ ਲਈ ਦੇਣ ਦੇ ਵਾਅਦੇ ਕਰ ਰਹੀਆਂ ਹਨ। ਇਸੇ ਤਰ੍ਹਾਂ ਘਰੇਲੂ ਬਿਜਲੀ ਯੂਨਿਟਾਂ ਵਿਚ ਛੋਟਾਂ ਦੇਣ ਦੇ ਲਾਰੇ ਲਾ ਰਹੀਆਂ ਹਨ । ਉਨ੍ਹਾਂ ਕਿਸਾਨਾਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਦੇ ਛੋਟੇ ਮੋਟੇ ਲਾਲਚ ਛੱਡ ਕੇ ਅਸਲੀ ਬੁਨਿਆਦੀ ਮੰਗਾਂ ਦੀ ਮੰਗ ਕਰਨ।   ਮਾਰੂਤੀ ਸੁਜ਼ੂਕੀ ਮਾਨੇਸਰ ਯੂਨੀਅਨ ਦੇ ਆਗੂ ਲਲਿਤ ਤਿਅਗੀ ਅਤੇ ਬਾਲਸੋਨਿਕਾ ਯੂਨੀਅਨ ਮਾਨੇਸਰ ਦੇ ਆਗੂ ਨੇ ਕਿਹਾ ਕਿ ਜਿਵੇਂ ਕਿਸਾਨਾਂ ਤੇ ਖੇਤੀ ਕਾਨੂੰਨ ਲਿਆਂਦੇ ਸਨ ਉਸੇ ਤਰ੍ਹਾਂ ਮਜ਼ਦੂਰਾਂ ਦੀ ਕਿਰਤ ਦੀ ਲੁੱਟ ਕਰਨ ਲਈ ਮੋਦੀ ਸਰਕਾਰ ਵੱਲੋਂ ਨਵੇਂ ਲੇਬਰ ਕੋਡ ਲਿਆਂਦੇ ਗਏ ਹਨ ਜਿਨ੍ਹਾਂ ਤਹਿਤ ਕੰਪਨੀਆਂ ਦੇ ਮਾਲਕ ਮਜ਼ਦੂਰ ਤੋਂ ਘੱਟ ਉਜਰਤ ਤੇ ਕੰਮ ਕਰਵਾ ਕੇ ਉਨ੍ਹਾਂ ਦਾ ਸੋਸ਼ਣ ਕਰ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All