DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨ ਅੰਦੋਲਨ: ਸੁਪਰੀਮ ਕੋਰਟ ਵੱਲੋਂ 19 ਮਾਰਚ ਤੋਂ ਬਾਅਦ ਕੀਤੀ ਜਾਵੇਗੀ ਸੁਣਵਾਈ

ਕੇਂਦਰ ਤੇ ਕਿਸਾਨਾਂ ਦਰਮਿਆਨ 19 ਮਾਰਚ ਨੂੰ ਹੋਣ ਵਾਲੀ ਤੀਜੇ ਗੇੜ ਦੀ ਗੱਲਬਾਤ ਦੇ ਹਵਾਲੇ ਨਾਲ ਸੁਣਵਾਈ ਮੁਲਤਵੀ ਕੀਤੀ
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 28 ਫਰਵਰੀ

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੰਗਾਂ ਨੂੰ ਲੈ ਕੇ ਦੋ ਦੌਰ ਦੀ ਗੱਲਬਾਤ ਨੂੰ ਦੇਖਦੇ ਹੋਏ ਸੁਣਵਾਈ ਮੁਲਤਵੀ ਕਰ ਦਿੱਤੀ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਕਿਹਾ ਕਿ ਦੋਵਾਂ ਧਿਰਾਂ ਦਰਮਿਆਨ 19 ਮਾਰਚ ਨੂੰ ਤੀਜੇ ਦੌਰ ਦੀ ਗੱਲਬਾਤ ਹੋਵੇਗੀ, ਲਿਹਾਜ਼ਾ ਬੈਂਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਬਾਰੇ ਪੰਜਾਬ ਸਰਕਾਰ ਦੇ ਅਧਿਕਾਰੀਆਂ ਖਿਲਾਫ਼ ਮਾਣਹਾਨੀ ਦੀ ਕਾਰਵਾਈ ਦੀ ਮੰਗ ਵਾਲੀਆਂ ਪਟੀਸ਼ਨਾਂ ਸਮੇਤ ਹੋਰਨਾਂ ’ਤੇ 19 ਮਾਰਚ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ।

Advertisement

ਬੈਂਚ ਨੇ ਅੰਦੋਲਨਕਾਰੀ ਕਿਸਾਨਾਂ ਦੀਆਂ ਸ਼ਿਕਾਇਤਾਂ ਲਈ ਪਲੇਟਫਾਰਮ ਪ੍ਰਦਾਨ ਕਰਨ ਲਈ ਸੁਪਰੀਮ ਕੋਰਟ ਵੱਲੋਂ ਨਿਯੁਕਤ ਉੱਚ-ਤਾਕਤੀ ਕਮੇਟੀ ਦੇ ਕੰਮ ਦੀ ਸ਼ਲਾਘਾ ਕੀਤੀ ਅਤੇ ਇਸ ਦੀ ਅੰਤਰਿਮ ਰਿਪੋਰਟ ਨੂੰ ਰਿਕਾਰਡ ’ਤੇ ਲਿਆ। ਬੈਂਚ ਨੇ ਰਿਪੋਰਟ ਨੂੰ ਫਿਲਹਾਲ ਆਪਣੇ ਕੋਲ ਰੱਖਦਿਆਂ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਨਵਾਬ ਸਿੰਘ ਅਤੇ ਹੋਰ ਮੈਂਬਰਾਂ ਲਈ ਮਾਣ ਭੱਤਾ ਤੈਅ ਕਰ ਦਿੱਤਾ ਹੈ। ਸਤੰਬਰ 2024 ਵਿੱਚ ਸੁਪਰੀਮ ਕੋਰਟ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਸ਼ਿਕਾਇਤਾਂ ਨੂੰ ਸੁਲਝਾਉਣ ਦੇ ਉਦੇਸ਼ ਨਾਲ ਕਮੇਟੀ ਦਾ ਗਠਨ ਕੀਤਾ ਸੀ। ਐੱਸਕੇਐੱਮ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਬੈਨਰ ਹੇਠ ਕਿਸਾਨਾਂ ਨੇ ਪਿਛਲੇ ਸਾਲ 13 ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦੀ ਪੁਆਇੰਟਾਂ ’ਤੇ ਡੇਰਾ ਲਾਇਆ ਹੋਇਆ ਹੈ। ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਦੇ ਕਿਸਾਨਾਂ ਨੂੰ ਸੁਰੱਖਿਆ ਬਲਾਂ ਨੇ ਖਨੌਰੀ ਬਾਰਡਰ ’ਤੇ ਰੋਕ ਦਿੱਤਾ ਸੀ। -ਪੀਟੀਆਈ

Advertisement
×